Saturday, August 22, 2026

ਆਰੀਆ ਕਾਲਜ ਦੀਆਂ ਵਿਦਿਆਰਥਣਾਂ ਨੇ ਲਾਇਆ ਇੱਕ ਰੋਜ਼ਾ ਵਿੱਦਿਅਕ ਟੂਰ

ਧੂਰੀ, 25 ਮਈ (ਪੰਜਾਬ ਪੋਸਟ- ਪ੍ਰਵੀਨ ਗਰਗ)- ਸਥਾਨਕ ਆਰੀਆ ਗਰਲਜ਼ ਕਾਲਜ ਦੀਆਂ ਵਿਦਿਆਰਥਣਾਂ ਨੂੰ ਪ੍ਰਲਾਦ ਕੁਮਾਰ ਅਤੇ ਰੀਚਾ ਗੋਇਲ ਦੀ ਅਗਵਾਈ PPN2505201802`ਚ ਇੱਕ ਰੋਜ਼ਾ ਵਿੱਦਿਅਕ ਟੂਰ `ਤੇ ਚੰਡੀਗੜ੍ਹ ਲਿਜਾਇਆ ਗਿਆ ਜਿੱਥੇ ਉਹਨਾਂ ਨੂੰ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦਾ ਕੈਂਪਸ ਦਿਖਾਉਣ ਉਪਰੰਤ ਜੈਪਨੀਜ਼ ਗਾਰਡਨ, ਐਲਾਂਟੇ ਮਾੱਲ, ਰਾੱਕ ਗਾਰਡਨ ਅਤੇ ਸੁਖਨਾ ਝੀਲ ਦੀ ਸੈਰ ਵੀ ਕਰਵਾਈ ਗਈ।ਕਾਲਜ ਪ੍ਰਬੰਧਕਾਂ ਵੱਲੋਂ ਗਰਮੀ ਦੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਵਿਦਿਆਰਥਣਾਂ ਲਈ ਏ.ਸੀ ਬੱਸ ਦਾ ਪ੍ਰਬੰਧ ਕੀਤਾ ਗਿਆ ਸੀ।ਇਸ ਮੌਕੇ ਇੰਚਾਰਜ ਰੀਚਾ ਗੋਇਲ ਨੇ ਕਿਹਾ ਕਿ ਅਜਿਹੇ ਟੂਰਾਂ ਨਾਲ ਜਿੱਥੇ ਵਿਦਿਆਰਥਣਾਂ ਦਾ ਮਨੋਰੰਜਨ ਹੁੰਦਾ ਹੈ, ਉਥੇ ਹੀ ਉਹਨਾਂ ਦੇ ਗਿਆਨ ਵਿੱਚ ਵੀ ਭਾਰੀ ਵਾਧਾ ਹੁੰਦਾ ਹੈ ਅਤੇ ਕਾਲਜ ਵੱਲੋਂ ਆਉਣ ਵਾਲੇ ਸਮੇਂ ਵਿੱਚ ਵੀ ਵਿਦਿਆਰਥਣਾਂ ਦੇ ਮਨੋਰੰਜਨ ਲਈ ਸਮੇਂ-ਸਮੇਂ ਅਜਿਹੇ ਟੂਰ ਲਗਾਏ ਜਾਣਗੇ। 

Check Also

ਖ਼ਾਲਸਾ ਕਾਲਜ ਵੱਲੋਂ ਤਿਰੰਗਾ ਰੈਲੀ, ਰਾਸ਼ਟਰੀ ਝੰਡੇ-ਤਿਰੰਗੇ ਦੀ ਮਹੱਤਤਾ ਪ੍ਰਤੀ ਕੀਤਾ ਜਾਗਰੂਕ

ਅੰਮ੍ਰਿਤਸਰ, 21 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖ਼ਾਲਸਾ ਕਾਲਜ ਵਿਖੇ ਦੇਸ਼-ਵਿਆਪੀ ‘ਹਰ ਘਰ ਤਿਰੰਗਾ’ ਮੁਹਿੰਮ ਤਹਿਤ …

Leave a Reply