ਅੰਮ੍ਰਿਤਸਰ, 25 ਮਈ (ਪੰਜਾਬ ਪੋਸਟ- ਮਨਜੀਤ ਸਿੰਘ) – ਸਥਾਨਕ ਜਿਲ੍ਹਾ ਪ੍ਰੀਸ਼ਦ ਹਾਲ ਵਿਖੇ ਬਜੁਰਗ/ਸੀਨੀਅਰ ਸਿਟੀਜਨਾਂ ਦੀ ਭਲਾਈ ਜਿਲ੍ਹਾ ਪੱਧਰੀ ਕਮੇਟੀ
ਦੀ ਮੀਟਿੰਗ ਕੀਤੀ ਗਈ।ਇਸ ਮੀਟਿੰਗ ਵਿੱਚ ਸ੍ਰੀ ਸੁਭਾਸ਼ ਚੰਦਰ ਵਧੀਕ ਡਿਪਟੀ ਕਮਿਸ਼ਨਰ ਜਨਰਲ ਨੇ ਬਜੁਰਗਾਂ ਦੀ ਭਲਾਈ ਲਈ ਚਰਚਾ ਕੀਤੀ।ਇਸ ਮੀਟਿੰਗ ਵਿੱਚ ਸ੍ਰੀਮਤੀ ਲਕਸ਼ਮੀ ਕਾਂਤਾ ਚਾਵਲਾ ਸਾਬਕਾ ਮੰਤਰੀ, ਪਰਵਿੰਦਰ ਕੌਰ ਏ.ਸੀ.ਪੀ, ਲਹਿੰਬਰ ਸਿੰਘ ਰਿਟਾ: ਸਿਵਲ ਸਰਜਨ, ਜਗਦੀਪ ਕੁਮਾਰ ਸਹਾਇਕ ਜਿਲ੍ਹਾ ਅਟਾਰਨੀ, ਡਾ: ਪਰਮਿੰਦਰ ਸਿੰਘ, ਗੁਲਸ਼ਨ ਰੰਜਨ ਪਿੰਗਲਵਾੜਾ ਸੁਸਾਇਟੀ ਤੋਂ, ਐਸ.ਆਈ ਜਗਵਿੰਦਰ ਸਿੰਘ ਦਿਹਾਤੀ ਅਤੇ ਸ੍ਰੀਮਤੀ ਰੇਨੂੰ ਭੰਡਾਰੀ ਹਾਜ਼ਰ ਸਨ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਾਨੂੰ ਬਜੁਰਗਾਂ ਦਾ ਮਾਣ ਸਤਿਕਾਰ ਕਰਨਾ ਚਾਹੀਦਾ ਹੈ ਕਿਉਕਿ ਇਹ ਸਾਡੇ ਸਮਾਜ ਦਾ ਅਹਿਮ ਹਿੱਸਾ ਹਨ।ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਜੰਡਿਆਲਾ ਨਜਦੀਕ ਰੈਡ ਕਰਾਸ ਦੀ ਸਹਾਇਤਾ ਨਾਲ ਸੀਨੀਅਰ ਸਿਟੀਜਨ ਹੋਮ ਬਣਾਉਣ ਦੀ ਤਜਵੀਜ ਹੈ।ਉਨ੍ਹਾਂ ਕਿਹਾ ਕਿ ਬਜੁਰਗਾਂ ਨੂੰ ਕੋਈ ਵੀ ਸਮੱਸਿਆ ਹੋਵੇ ਤਾਂ ਉਹ ਟੋਲ ਫ੍ਰੀ ਨੰਬਰ 181 ਤੋਂ ਸਹਾਇਤਾ ਲੈ ਸਕਦੇ ਹਨ।ਉਨ੍ਹਾਂ ਦੱਸਿਆ ਕਿ ਜਿਹੜੇ ਬੱਚੇ ਆਪਣੇ ਮਾਂ ਬਾਪ ਦੀ ਸੇਵਾ ਨਹੀਂ ਕਰਦੇ ਸਰਕਾਰ ਵੱਲੋਂ ਸੀਨੀਅਰ ਸਿਟੀਜਨ ਐਕਟ 2007 ਅਧੀਨ ਉਨ੍ਹਾਂ ਵਿਰੁੱਧ ਕਾਰਵਾਈ ਕੀਤੀ ਜਾ ਸਕਦੇ ਹੈ। ਵਧੀਕ ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਬਜੁਰਗਾਂ ਦੀ ਭਲਾਈ ਲਈ ਹਸਪਤਾਲਾਂ ਅਤੇ ਦਫਤਰਾਂ ਵਿੱਚ ਵੱਖਰੀਆਂ ਦਾ ਲਾਈਨਾਂ ਦਾ ਪ੍ਰਬੰਧ ਵੀ ਕੀਤਾ ਗਿਆ ਹੈ।
ਨਰਿੰਦਰਜੀਤ ਸਿੰਘ ਪਨੂੰ ਜਿਲ੍ਹਾ ਸਮਾਜ ਭਲਾਈ ਅਫਸਰ ਨੇ ਮੀਟਿੰਗ ਦੌਰਾਨ ਦੱਸਿਆ ਕਿ ਬਜੁਰਗਾਂ ਦੀ ਭਲਾਈ ਲਈ ਪੁਲਿਸ ਵਿਭਾਗ ਵੱਲੋਂ ਨੋਡਲ ਅਫਸਰ ਨਿਯੁੱਕਤ ਕੀਤੇ ਗਏ ਹਨ ਅਤੇ ਪੁਲਿਸ ਸਟੇਸ਼ਨਾਂ ਵਿੱਚ ਸੀਨੀਅਰ ਸਿਟੀਜਨਾਂ ਸਬੰਧੀ ਰਜਿਸਟਰ ਵੀ ਮੇਨਟੇਨ ਕੀਤਾ ਜਾਂਦਾ ਹੈ।ਪਨੂੰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੇ ਮਾਣ ਸਤਿਕਾਰ ਵਜੋਂ 750 ਰੁਪਏ ਮਹੀਨਾ ਪੈਨਸ਼ਨ ਵੀ ਦਿੱਤੀ ਜਾਂਦੀ ਹੈ।ਉਨ੍ਹਾਂ ਅੱਗੇ ਦੱਸਿਆ ਕਿ ਬਜੁਰਗਾਂ ਵੱਲੋਂ ਘਰ ਰੱਖੇ ਘਰੇਲੂ ਨੋਕਰਾਂ ਦੀ ਪੁਲਿਸ ਵੱਲੋਂ ਵੈਰੀਫਿਕੇਸ਼ਨ ਵੀ ਕੀਤੀ ਜਾਂਦੀ ਹੈ।ਉਨ੍ਹਾਂ ਦੱਸਿਆ ਕਿ ਸਰਕਾਰੀ ਹਸਪਤਾਲਾਂ ਵਿੱਚ ਬਜੁਰਗਾਂ ਲਈ ਵੱਖਰੇ ਬੈਡਾਂ ਦਾ ਪ੍ਰਬੰਧ ਵੀ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਬਜੁਰਗਾਂ ਲਈ ਚਲਾਈਆਂ ਜਾਂਦੀਆਂ ਵੱਖ-ਵੱਖ ਭਲਾਈ ਸਕੀਮਾਂ ਬਾਰੇ ਵੀ ਉਨ੍ਹਾਂ ਨੂੰ ਜਾਗਰੂਕ ਕੀਤਾ ਜਾਂਦਾ ਹੈ।
Check Also
ਮਨੁੱਖੀ ਜੀਵਨ ਲਈ ਰਾਹ ਦਸੇਰੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ
ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪਾਦਨਾ ਕਰਕੇ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ …
Punjab Post Daily Online Newspaper & Print Media