ਅੰਮ੍ਰਿਤਸਰ, 25 ਮਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸਟੇਟ ਬੈਂਕ ਆਫ ਇੰਡੀਆ ਦੇ ਜਨਰਲ ਮੈਨੇਜਰ ਸਮੇਤ ਹੋਰ ਪ੍ਰਮੁੱਖ ਅਧਿਕਾਰੀਆਂ ਨੇ ਸ਼ੋ੍ਰਮਣੀ ਕਮੇਟੀ
ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਤੇ ਸਕੱਤਰ ਮਨਜੀਤ ਸਿੰਘ ਬਾਠ ਨਾਲ ਅੱਜ ਇੱਕ ਮੀਟਿੰਗ ਦੌਰਾਨ ਬੈਂਕ ਵੱਲੋਂ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਦੇ ਤਨਖਾਹ ਖਾਤਿਆਂ ਲਈ ਵੱਖ-ਵੱਖ ਤਰ੍ਹਾਂ ਦੀਆਂ ਸਹੂਲਤਾਂ ਨਾਲ ਭਰਪੂਰ ਯੋਜਨਾ ਪੇਸ਼ ਕੀਤੀ।ਤ੍ਰਿਪਾਠੀ ਨੇ ਦੱਸਿਆ ਕਿ ਬੈਂਕ ਵੱਲੋਂ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਨੂੰ 27 ਲੱਖ ਰੁਪਏ ਦਾ ਮੌਤ ਬੀਮਾ ਸਮੇਤ ਹਵਾਈ ਸਫਰ ਦੌਰਾਨ ਬੀਮੇ ਦੀ ਸਹੂਲਤ ਵੀ ਦਿੱਤੀ ਜਾਵੇਗੀ।ਤ੍ਰਿਪਾਠੀ ਨੇ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੂੰ ਬੈਂਕ ਤਰਫੋਂ ਚੰਗੇ ਰਿਸ਼ਤਿਆਂ ਦਾ ਵਿਸ਼ਵਾਸ ਦੁਆਇਆ।ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਕਿਹਾ ਕਿ ਬੈਂਕ ਵੱਲੋਂ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਲਈ ਪੇਸ਼ ਕੀਤੀ ਗਈ ਤਨਖਾਹ ਖਾਤਾ ਯੋਜਨਾ ਤਹਿਤ ਸਹੂਲਤਾਂ ਸੇਵਾਦਾਰ ਤੋਂ ਲੈ ਕੇ ਸਕੱਤਰ ਪੱਧਰ ਤੱਕ ਇਕਸਾਰ ਹਨ। ਉਨ੍ਹਾਂ ਕਿਹਾ ਕਿ ਬੀਤੇ ਲੰਮੇ ਸਮੇਂ ਤੋਂ ਸ਼੍ਰੋਮਣੀ ਕਮੇਟੀ ਅਤੇ ਸਟੇਟ ਬੈਂਕ ਆਫ ਇੰਡੀਆ ਦਾ ਵਧੀਆ ਰਿਸ਼ਤਾ ਰਿਹਾ ਹੈ ਅਤੇ ਇਹ ਅੱਗੇ ਵੀ ਜਾਰੀ ਰਹੇਗਾ। ਇਸ ਦੌਰਾਨ ਸ਼੍ਰੋਮਣੀ ਕਮੇਟੀ ਵੱਲੋਂ ਡਾ. ਰੂਪ ਸਿੰਘ ਤੇ ਮਨਜੀਤ ਸਿੰਘ ਬਾਠ ਨੇ ਬੈਂਕ ਅਧਿਕਾਰੀਆਂ ਨੂੰ ਗੁਰੂ ਬਖਸ਼ਿਸ਼ ਸਿਰੋਪਾਓ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਿਤ ਕੀਤਾ।
Check Also
ਮਨੁੱਖੀ ਜੀਵਨ ਲਈ ਰਾਹ ਦਸੇਰੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ
ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪਾਦਨਾ ਕਰਕੇ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ …
Punjab Post Daily Online Newspaper & Print Media