ਅੰਮ੍ਰਿਤਸਰ, 25 ਮਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਬਾਬਾ ਬੰਦਾ ਸਿੰਘ ਬਹਾਦਰ ਵੱਲੋਂ ਸਥਾਪਿਤ ਸਿੱਖ ਰਾਜ ਦੀ ਪਹਿਲੀ ਰਾਜਧਾਨੀ ਕਿਲ੍ਹਾ ਲੋਹਗੜ੍ਹ ਸਾਹਿਬ
(ਹਰਿਆਣਾ) ਦੇ ਸਥਾਪਨਾ ਦਿਵਸ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ 27 ਮਈ ਨੂੰ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਜਾਵੇਗਾ। ਇਸ ਬਾਰੇ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਸਿੱਖ ਰਾਜ ਦੀ ਪਹਿਲੀ ਰਾਜਧਾਨੀ ਲੋਹਗੜ੍ਹ ਸਾਹਿਬ ਯਮੁਨਾ ਨਗਰ ਵਿਖੇ ਕਰਵਾਏ ਜਾਣ ਵਾਲੇ ਗੁਰਮਤਿ ਸਮਾਗਮ ਵਿਚ ਕੌਮ ਦੇ ਸਿੰਘ ਸਾਹਿਬਾਨ, ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਪੁੱਜਣਗੀਆਂ।ਉਨ੍ਹਾਂ ਦੱਸਿਆ ਕਿ ਸਮਾਗਮ ਦੌਰਾਨ ਸਿੱਖ ਕੌਮ ਦੇ ਰਾਗੀ, ਢਾਡੀ ਅਤੇ ਕਥਾਵਾਚਕ ਗੁਰਬਾਣੀ ਕੀਰਤਨ ਅਤੇ ਗੁਰਮਤਿ ਵਿਚਾਰਾਂ ਨਾਲ ਸੰਗਤ ਨੂੰ ਜੋੜਨਗੇ।ਉਨ੍ਹਾਂ ਕਿਹਾ ਕਿ ਕਿਲ੍ਹਾ ਲੋਹਗੜ੍ਹ ਸਾਹਿਬ ਦਾ ਸਿੱਖ ਇਤਿਹਾਸ ਵਿਚ ਵਿਸ਼ੇਸ਼ ਮਹੱਤਵ ਹੈ ਅਤੇ ਬਾਬਾ ਬੰਦਾ ਸਿੰਘ ਬਹਾਦਰ ਵੱਲੋਂ ਸਥਾਪਤ ਕੀਤੀ ਗਈ ਸਿੱਖ ਰਾਜ ਦੀ ਇਸ ਪਹਿਲੀ ਰਾਜਧਾਨੀ ਦੇ ਸਥਾਪਨਾ ਦਿਵਸ ਮੌਕੇ ਕਰਵਾਇਆ ਜਾਣ ਵਾਲਾ ਸਮਾਗਮ ਇਤਿਹਾਸਕ ਹੋਵੇਗਾ।ਉਨ੍ਹਾਂ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਗੁਰਬਾਣੀ ਕੀਰਤਨ, ਕਥਾ ਵੀਚਾਰਾਂ ਅਤੇ ਪਹੁੰਚ ਰਹੀਆਂ ਸ਼ਖਸੀਅਤਾਂ ਦੇ ਵਿਚਾਰ ਸਰਵਣ ਕਰਨ ਲਈ ਇਸ ਸਮਾਗਮ ਵਿਚ ਹਾਜ਼ਰੀ ਭਰਨ।
Check Also
ਮਨੁੱਖੀ ਜੀਵਨ ਲਈ ਰਾਹ ਦਸੇਰੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ
ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪਾਦਨਾ ਕਰਕੇ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ …
Punjab Post Daily Online Newspaper & Print Media