Monday, September 14, 2026

ਪੰਜਾਬ ਪੁਲਿਸ ਅਤੇ ਐਨ.ਆਈ.ਏ ਵਿਦੇਸ਼ਾਂ ਵਿੱਚ ਗਏ ਸਿੱਖ ਨੌਜਵਾਨਾਂ ਨੂੰ ਨਿਸ਼ਾਨਾ ਬਣਾ ਰਹੀ ਹੈ- ਜਥੇਦਾਰ

G. Gurbachan Singhਅੰਮ੍ਰਿਤਸਰ, 26 ਮਈ (ਪੰਜਾਬ ਪੋਸਟ ਬਿਊਰੋ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਬੋਲਦਿਆਂ ਆਖਿਆ ਹੈ ਕਿ ਪੰਜਾਬ ਪੁਲਿਸ ਅਤੇ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ ਵਿਦੇਸ਼ਾਂ ਵਿੱਚ ਗਏ ਸਿੱਖ ਨੌਜਵਾਨਾਂ ਨੂੰ ਆਪਣਾ ਨਿਸ਼ਾਨਾ ਬਣਾ ਰਹੀ ਹੈ।ਜਿਸ ਕਰਕੇ ਸਿੱਖ ਸੰਗਤਾਂ ਵਿੱਚ ਭਾਰੀ ਰੋਸ ਹੈ।ਪੰਜਾਬ ਪੁਲਿਸ ਵਲੋਂ ਭਾਈ ਗੁਰਜੰਟ ਸਿੰਘ ਵਾਸੀ ਬਹਿਲੋਲਪੁਰ ਜਿਲਾ ਲੁਧਿਆਣਾ ਹਾਲ ਵਾਸੀ ਆਸਟ੍ਰੇਲੀਆ ਜੋ ਟੈਕਸੀ ਡਰਾਈਵਰ ਵਜੋਂ ਆਪਣੀ ਰੋਜ਼ੀ-ਰੋਟੀ ਕਮਾ ਕੇ ਆਪਣਾ ਪਰਿਵਾਰ ਪਾਲ ਰਿਹਾ ਹੈ।ਉਸ ਨੂੰ ਪੁਲਿਸ ਅਤੇ ਐਨ.ਆਈ.ਏ ਵਲੋਂ ਝੂਠੇ ਕੇਸਾਂ ਵਿੱਚ ਫਸਾਉਣ ਦੀ ਨਿਖੇਧੀ ਕਰਦਿਆਂ ਸਿੰਘ ਉਨਾਂ ਨੇ ਮੁੱਖ ਮੰਤਰੀ ਪੰਜਾਬ ਨੂੰ ਕਿਹਾ ਹੈ ਕੇ ਇਸ ਕੇਸ ਦੀ ਕਿਸੇ ਨਿਰਪੱਖ ਏਜੰਸੀ ਤੋਂ ਜਾਂਚ ਪੜਤਾਲ ਕਰਵਾ ਕੇ ਗੁਰਜੰਟ ਸਿੰਘ ਨਾਲ ਇਨਸਾਫ ਕੀਤਾ ਜਾਵੇ।ਉਨਾਂ ਕਿਹਾ ਕਿ ਨਿਰਦੋਸ਼ ਸਿੱਖ ਨੌਜਵਾਨਾਂ ਨੂੰ ਇਨਸਾਫ ਦਿਵਾਉਣ ਲਈ ਸ਼੍ਰੋਮਣੀ ਕਮੇਟੀ ਸਿੱਖ ਜਥੇਬੰਦੀਆਂ ਅਤੇ ਸਮੂੰਹ ਸਿੱਖ ਸੰਗਤਾਂ ਅੱਗੇ ਆਉਣ।ਪੰਜਾਬ ਪੁਲਿਸ ਅਤੇ ਐਨ.ਆਈ.ਏ ਵੱਲੋਂ ਪੰਜਾਬ ਵਿੱਚ ਹੋਈਆਂ ਟਾਰਗੈਟ ਕਿਲਿੰਗਜ਼ ਦੇ ਪੰਜ ਮਾਮਲਿਆਂ ਵਿੱਚ ਗੁਰਜੰਟ ਸਿੰਘ ਦਾ ਨਾਮ ਸ਼ਾਮਲ ਕਰਕੇ ਉਸ ਨੂੰ ਝੂਠੇ ਕੇਸਾਂ ਵਿੱਚ ਫਸਾਇਆ ਜਾ ਰਿਹਾ ਹੈ।ਇਸੇ ਤਰ੍ਹਾਂ ਪਹਿਲਾ ਵੀ ਬਰਤਾਨਵੀ ਨਾਗਰਿਕ ਨਿਰਦੋਸ਼ ਨੌਜਵਾਨ ਜਗਤਾਰ ਸਿੰਘ ਜੱਗੀ ਜੌਹਲ ਸਮੇਤ ਕਈ ਨੌਜਵਾਨਾਂ ਨੂੰ ਪੁਲਿਸ ਗ੍ਰਿਫਤਾਰ ਕਰ ਚੁੱਕੀ ਹੈ ਅਤੇ ਉਹਨਾਂ ਉੱਪਰ ਅਣਮਨੁੱਖੀ ਤਸ਼ਦੱਦ ਕੀਤਾ ਗਿਆ ਹੈ।ਗੁਰਜੰਟ ਸਿੰਘ ਨੂੰ ਕਿਸੇ ਸਿਆਸੀ ਸਾਜਿਸ਼ ਤਹਿਤ ਫਸਾਏ ਜਾਣ ਦਾ ਖਦਸ਼ਾ ਪ੍ਰਗਟ ਹੁੰਦਾ ਹੈ।ਗੁਰਜੰਟ ਸਿੰਘ ਦਾ ਇਹੋ ਕਸੂਰ ਹੈ ਕਿ ਉਹ ਨੌਜਵਾਨ ਇੰਟਰਨੈਸ਼ਨਲ ਸਿੱਖ ਫੈਡਰੇਸ਼ਨ ਦੇ ਨਾਮ ਹੇਠ ਲੱਚਰ ਗਾਇਕੀ ਅਤੇ ਸਿੱਖ ਸਿਧਾਂਤਾ ਨੂੰ ਢਾਹ ਲਾਉਣ ਵਾਲੇ ਅਨਸਰਾਂ ਨੂੰ ਸ਼ੋਸ਼ਲ ਮੀਡੀਏ ਉਪਰ ਨਸ਼ਰ ਕਰਦਾ ਆ ਰਿਹਾ ਹੈ।ਜਥੇਦਾਰ ਨੇ ਕਿਹਾ ਕਿ ਗੁਰਜੰਟ ਸਿੰਘ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵਾਲੇ ਬਰਗਾੜੀ ਕਾਂਡ ਦੇ ਦੋਸ਼ੀਆਂ ਨੂੰ ਕਟਿਹਰੇ ਵਿਚ ਖੜਾ ਕਰਨਾ ਚਾਹੁੰਦਾ ਹੈ ਅਤੇ ਉਸ ਵੱਲੋਂ ਸੀ.ਬੀ.ਆਈ ਦੀ ਸਿੱਟ ਨੂੰ ਬਰਗਾੜੀ ਕਾਂਡ ਸਬੰਧੀ ਜਾਂਚ ਵਿੱਚ ਸ਼ਾਮਲ ਕਰਨ ਲਈ ਪੱਤਰ ਦਿੱਤਾ ਜਾ ਚੁੱਕਾ ਹੈ ਅਤੇ ਉਸ ਵੱਲੋਂ ਅਸਲ ਦੋਸ਼ੀਆਂ ਦੀ ਸ਼ਨਾਖਤ ਲਈ ਪੰਜਾਬ ਐਂਡ ਹਰਿਆਣਾ ਹਾਈਕੋਰਟ ਵਿੱਚ ਉਕਤ ਸਬੰਧੀ ਕੇਸ ਦਾਖਲ ਕੀਤਾ ਜਾਣਾ ਹੈ।ਉਹਨਾਂ ਖਦਸ਼ਾ ਜ਼ਾਹਿਰ ਕੀਤਾ ਕਿ ਗੁਰਜੰਟ ਸਿੰਘ ਨੂੰ ਬਰਗਾੜੀ ਕਾਂਡ ਸਬੰਧੀ ਹਾਈਕੋਰਟ ਜਾਣ ਅਤੇ ਲੱਚਰ ਗਾਈਕੀ ਦਾ ਵਿਰੋਧ ਕਰਨ ਤੋਂ ਰੋਕਣ ਲਈ ਸਾਜਿਸ਼ ਤਹਿਤ ਝੂਠੇ ਕੇਸ ਪਾ ਕੇ ਫਸਾਇਆ ਜਾ ਰਿਹਾ ਹੈ।ਉਨਾਂ ਸਰਕਾਰ ਨੂੰ ਉਕਤ ਕੇਸਾਂ ਦੀ ਨਿਰਪੱਖ ਜਾਂਚ ਕਰਵਾਉਣ ਲਈ ਕਿਹਾ ਹੈ।

Check Also

ਹਵਾ ਪ੍ਰਦੂਸ਼ਣ ਸਿਹਤ ਲਈ ਵੱਧ ਰਿਹਾ ਖਤਰਾ- ਇੰਡੀਅਨ ਮੈਡੀਕਲ ਐਸੋਸੀਏਸ਼ਨ

ਅੰਮ੍ਰਿਤਸਰ, 13 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਹਵਾ ਪ੍ਰਦੂਸ਼ਣ ਹੁਣ ਸਿਰਫ਼ ਸਰਦੀਆਂ ਦੀ ਸਮੱਸਿਆ …

Leave a Reply