ਅੰਮ੍ਰਿਤਸਰ, 26 ਮਈ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਸ਼੍ਰੀ ਗੁਰੁ ਹਰਿਕ੍ਰਿਸ਼ਨ ਸੀ. ਸਕੈ. ਪਬਲਿਕ ਸਕੂਲ ਮਜੀਠਾ ਰੋਡ ਬਾਈਪਾਸ ਦਾ 2017-2018 ਸੈਸ਼ਨ ਦਾ ਬਾਹਰਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ।ਇਸ ਪ੍ਰੀਖਿਆ ਵਿੱਚ 113 ਵਿਦਿਆਰਥੀਆਂ ਨੇ ਭਾਗ ਲਿਆ, ਜਿਨ੍ਹਾਂ ਵਿੱਚੋ 51 ਵਿਦਿਆਰਥੀ ਮੈਰਿਟ `ਤੇ ਰਹੇ।ਸਕੂਲ ਦੇ ਮੈਂਬਰ ਇੰਚਾਰਜ ਰਾਜਮਹਿੰਦਰ ਸਿੰਘ ਮਜੀਠਾ, ਨਿਰਮਲ ਸਿੰਘ, ਗੁਰਿੰਦਰ ਸਿੰਘ ਚਾਵਲਾ ਅਤੇ ਪ੍ਰਿੰਸੀਪਲ ਸ੍ਰੀਮਤੀ ਦਪਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਇਸ ਸਫਲਤਾ `ਤੇ ਵਧਾਈ ਦਿੱਤੀ ।ਨਾਨ ਮੈਡੀਕਲ `ਚ ਗੁਰਲੀਨ ਕੌਰ ਨੇ 95.6 %, ਕਾਮਰਸ `ਚ ਮਹਤਾਬ ਸਿੰਘ ਨੇ 94.8%, ਮੈਡੀਕਲ `ਚ ਰਵਨੀਤ ਸੰਧੂ ਨੇ 94% , ਆਰਟਸ `ਚ ਸਵਰੀਤ ਕੌਰ ਨੇ 85 % ਅੰਕ ਪ੍ਰਾਪਤ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ।ਵਿਦਿਆਰਥੀਆਂ ਨੇ ਆਪਣੀ ਇਸ ਸਫਲਤਾ ਦਾ ਸਿਹਰਾ ਅਧਿਆਪਕਾਂ ਅਤੇ ਮੈਨੈਜਮੈਂਟ ਨੂੰ ਦਿੱਤਾ ਜਿਨ੍ਹਾਂ ਨੇ ਸਕੂਲ ਵਿੱਚ ਚੰਗਾ ਵਾਤਾਵਰਨ ਮੁਹੱਈਆ ਕਰਵਾਇਆ।
Punjab Post Daily Online Newspaper & Print Media