Tuesday, April 21, 2026

ਥਾਣਾ ਸਿਟੀ ਧੂਰੀ ਦੀ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਵੱਖ-ਵੱਖ ਮਾਮਲਿਆਂ ਦੇ ਦੋਸ਼ੀ ਕਾਬੂ

PPN2605201805ਧੂਰੀ, 26 ਮਈ (ਪੰਜਾਬ ਪੋਸਟ- ਪ੍ਰਵੀਨ ਗਰਗ) – ਪੰਜਾਬ ਨੂੰ ਨਸ਼ਾ ਮੁਕਤ ਕਰਨ ਵਿੱਚ ਆਪਣਾ ਯੋਗਦਾਨ ਪਾਉਂਦਿਆਂ  ਮਨਦੀਪ ਸਿੰਘ ਸਿੱਧੂ ਐਸ.ਐਸ.ਪੀ ਸੰਗਰੂਰ ਅਤੇ ਅਕਾਸ਼ਦੀਪ ਸਿੰਘ ਔਲਖ ਡੀ.ਐਸ.ਪੀ ਧੂਰੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਰਾਜੇਸ਼ ਸਨੇਹੀ ਮੁੱਖ ਅਫਸਰ ਥਾਣਾ ਸਿਟੀ ਧੂਰੀ ਨੇ ਦੱਿਸਆ ਹੈ ਕਿ ਦੇ ਹੋਲਦਾਰ ਸ਼ਾਮ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਨਛੱਤਰੋ ਪਤਨੀ ਲੇਟ ਬਿੱਲੂ ਵਾਸੀ ਬਾਜੀਗਰ ਬਸਤੀ ਧੂਰੀ ਨੂੰ ਕਾਬੂ ਕਰਕੇ ਉਸ ਪਾਸੋਂ 12 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਹਰਿਆਣਾ ਬਰਾਮਦ ਕਰਕੇ ਥਾਣਾ ਸਿਟੀ ਧੂਰੀ ਵਿਖੇ ਮੁੱਕਦਮਾ ਦਰਜ ਕਰ ਲਿਆ ਹੈ।ਇਸੇ ਤਰਾਂ  ਸਹਾਇਕ ਥਾਣੇਦਾਰ ਅਮਰੀਕ ਸਿੰਘ ਵੱਲੋਂ ਪੁੁਲਿਸ ਪਾਰਟੀ ਸਮੇਤ ਦੌਰਾਨੇ ਗਸ਼ਤ ਜੁਵਨਾਇਲ ਸਲਮਾਨ ਖਾਨ ਪੁੱਤਰ ਰੁਖਸਾਜ ਖਾਨ ਪੁੱਤਰ ਗਫੂਰ ਖਾਨ ਵਾਸੀ ਧੂਰੀ ਨੂੰ 50 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਕੇ ਐਨ.ਡੀ.ਪੀ.ਐਸ ਐਕਟ ਤਹਿਤ ਥਾਣਾ ਸਿਟੀ ਧੂਰੀ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ।ਇਸ ਤੋਂ ਇਲਾਵਾ ਮੁਖਬਰ ਖਾਸ ਦੀ ਇਤਲਾਹ ਮਿਲਣ `ਤੇ ਥਾਣਾ ਸਿਟੀ ਧੂਰੀ ਦੀ ਪੁਲਿਸ ਨੇ ਮਾਇਆ ਵਾਸੀ ਧੂਰੀ ਜੋ ਕਿ ਆਪਣੇ ਘਰ ਵਿਖੇ ਪੈਸੇ ਲੈ ਕੇ ਜਿਸਮਫਰੋਸ਼ੀ ਦਾ ਧੰਦਾ ਚਲਾਉਂਦੀ ਸੀ, ਦੇ ਘਰ ਰੇਡ ਦੌਰਾਨ ਪਾਇਲ ਅਤੇ ਸਾਹਿਲ ਨੂੰ ਮੌਕੇ `ਤੇ ਕਾਬੂ ਕਰਕੇ ਗ੍ਰਿਫਤਾਰ ਕੀਤਾ ਜਦਕਿ ਇਸ ਧੰਦੇ ਨੂੰ ਚਲਾਉਣ ਵਾਲੀ ਮਾਇਆ ਨਾਮ ਦੀ ਔਰਤ ਮੌਕੇ ਤੌਂ ਫਰਾਰ ਹੋ ਗਈ।ਥਾਣਾ ਸਿਟੀ ਧੂਰੀ ਦੀ ਪੁਲਿਸ ਨੇ ਦੋਸ਼ੀਆਂ ਖਿਲਾਫ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ।

 

Check Also

ਖਾਲਸਾ ਕਾਲਜ ਵੈਟਰਨਰੀ ਨੇ ਕਿਸਾਨ ਮੇਲੇ ’ਚ ਕਾਲਜ ਸਹੂਲਤਾਂ ਦਾ ਕੀਤਾ ਪ੍ਰਦਰਸ਼ਨ

ਅੰਮ੍ਰਿਤਸਰ, 20 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਦੇ …

Leave a Reply