ਪਠਾਨਕੋਟ, 26 ਮਈ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸ਼੍ਰੀਮਤੀ ਨੀਲਿਮਾ ਨੇ ਦੱਸਿਆ ਕਿ ਪਹਿਲੇ ਪੜਾਅ ਅੰਦਰ ਪਠਾਨਕੋਟ ਵਿਖੇ ਸਿਵਲ ਵੈਟਰਨਰੀ ਦਫਤਰ ਵਿਖੇ 29 ਮਈ ਨੂੰ ਪਹਿਲੇ `ਮਿਲਕ ਟੈਸਟਿੰਗ ਪੁਆਇੰਟ` ਦਾ ਸ਼ੁਭ ਆਰੰਭ ਕੀਤਾ ਜਾਵੇਗਾ।ਉਨ੍ਹਾਂ ਦੱਸਿਆ ਕਿ ਭਵਿੱਖ ਵਿੱਚ ਇਸੇ ਹੀ ਤਰ੍ਹਾਂ ਦਾ `ਮਿਲਕ ਟੈਸਟਿੰਗ ਪੁਆਇੰਟ` ਸਿਵਲ ਵੈਟਰਨਰੀ ਦਫਤਰ ਨਰੋਟ ਜੈਮਲ ਸਿੰਘ, ਧਾਰਕਲ੍ਹਾਂ ਅਤੇ ਮੀਰਥਲ ਵਿਖੇ ਵੀ ਖੋਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਹ `ਮਿਲਕ ਟੈਸਟਿੰਗ ਪੁਆਇੰਟ` ਗਰਮੀਆਂ ਵਿੱਚ ਸਵੇਰੇ 8 ਵਜੇਂ ਤੋਂ 10 ਵਜੇ ਤੱਕ ਅਤੇ ਸਰਦੀਆਂ ਵਿੱਚ ਸਵੇਰੇ 9 ਵਜੇ ਤੋਂ 11 ਵਜੇ ਤੱਕ ਖੁੱਲੇ ਰਹਿਣਗੇ ਅਤੇ ਇਸ ਤੋਂ ਇਲਾਵਾ ਸਰਕਾਰੀ ਛੁੱਟੀ ਅਤੇ ਐਤਵਾਰ ਦੇ ਦਿਨ `ਮਿਲਕ ਟੈਸਟਿੰਗ ਪੁਆਇੰਟ` ਬੰਦ ਰਹਿਣਗੇ।
ਜ਼ਿਲ੍ਹਾ ਪਠਾਨਕੋਟ ਵਿੱਚ ਵੱਖ ਵੱਖ ਜੱਥੇਬੰਦੀਆਂ ਅਤੇ ਆਮ ਲੋਕਾਂ ਵੱਲੋਂ ਜਾਣੂ ਕਰਵਾਇਆ ਜਾਂਦਾ ਰਿਹਾ ਹੈ ਕਿ ਮਿਲਾਵਟੀ ਦੁੱਧ ਦੇ ਲਈ ਠੋਸ ਕਦਮ ਚੁੱਕੇ ਜਾਣ ਜਿਸ ਨੂੰ ਦੇਖਦਿਆਂ ਹੋਏ ਆਮ ਘਰਾਂ ਅਤੇ ਵਪਾਰਕ ਦੁਕਾਨਾਂ ਵੱਲੋਂ ਪ੍ਰਯੋਗ ਵਿੱਚ ਲਿਆਂਦੇ ਜਾਣ ਵਾਲੇ ਦੁੱਧ ਦੀ ਗੁਣਵੱਤਾ ਨੂੰ ਮਾਪਣ ਦੇ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਅੰਦਰ ਇਕ `ਮਿਲਕ ਟੈਸਟਿੰਗ ਪੁਆਇੰਟ` ਸਥਾਪਤ ਕੀਤਾ ਜਾਵੇਗਾ, ਜਿਸ ਤੋਂ ਕੋਈ ਵੀ ਵਿਅਕਤੀ ਨਾ ਮਾਤਰ ਨਿਰਧਾਰਤ ਫੀਸ ਦੇ ਕੇ ਦੁੱਧ ਦੀ ਜਾਂਚ ਕਰਵਾ ਸਕਦਾ ਹੈ ਇਸ ਪਿੱਛੇ ਜ਼ਿਲ੍ਹਾ ਪ੍ਰਸ਼ਾਸਨ ਦਾ ਉਦੇਸ਼ ਹੈ ਕਿ ਲੋਕਾਂ ਨੂੰ ਵਧੀਆ ਕੁਆਲਿਟੀ ਦਾ ਦੁੱਧ ਮਿਲ ਸਕੇ। ਇਹ ਪ੍ਰਗਟਾਵਾ ਸ੍ਰੀਮਤੀ ਨੀਲਿਮਾ (ਆਈ.ਏ.ਐਸ) ਡਿਪਟੀ ਕਮਿਸ਼ਨਰ ਪਠਾਨਕੋਟ ਨੇ ਕੀਤਾ।
ਉਨ੍ਹਾਂ ਕਿਹਾ ਕਿ ਇਸ ਕਾਰਜ ਦੇ ਲਈ ਜ਼ਿਲ੍ਹਾ ਪੱਧਰ ਤੇ ਇਕ ਕਮੇਟੀ ਦਾ ਵੀ ਗਠਨ ਕੀਤਾ ਜਾਵੇਗਾ ਜੋ ਜ਼ਿਲ੍ਹੇ ਅੰਦਰ ਵੱਖ ਵੱਖ ਸਥਾਨਾਂ ਤੇ ਸਥਾਪਿਤ ਕੀਤੇ ਜਾਣ ਵਾਲੇ ਕੇਂਦਰਾਂ ਦੇ ਲਈ ਸਥਾਨ, ਟੈਸਟ ਫੀਸ ਅਤੇ ਭਵਿੱਖ ਵਿੱਚ ਹੋਣ ਵਾਲੇ ਸਾਰੇ ਖਰਚੇ ਦਾ ਰੀਵਿਊ ਕਰ ਸਕਣ।ਜਿਸ ਵਿੱਚ ਚੇਅਰਮੈਨ ਡਿਪਟੀ ਕਮਿਸ਼ਨਰ ਪਠਾਨਕੋਟ, ਸਕੱਤਰ ਸਹਾਇਕ ਕਮਿਸ਼ਨਰ (ਸ਼ਿਕਾਇਤਾਂ), ਡਿਪਟੀ ਡਾਇਰੈਕਟਰ ਡੇਅਰੀ ਵਿਭਾਗ, ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ, ਅਸਿਸਟੈਂਟ ਫੂਡ ਕਮਿਸ਼ਨਰ (ਹੈਲਥ), ਹੈਲਥ ਇੰਸਪੈਕਟਰ ਕਾਰਪੋਰੇਸ਼ਨ ਪਠਾਨਕੋਟ ਅਤੇ ਸੈਕਟਰੀ ਰੈਡ ਕਰਾਸ ਸੋਸਾਇਟੀ ਪਠਾਨਕੋਟ ਬਤੌਰ ਮੈਂਬਰ ਸ਼ਾਮਿਲ ਹੋਣਗੇ।
Check Also
ਖ਼ਾਲਸਾ ਕਾਲਜ ਵਿਖੇ ਬੀ.ਐਸਸੀ (ਆਨਰਜ਼) ਐਗਰੀਕਲਚਰ ਦਾ ਹੋਇਆ ਦਾਖਲਾ ਟੈਸਟ
ਅੰਮ੍ਰਿਤਸਰ, 25 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਬੀ.ਐਸ.ਸੀ ਐਗਰੀਕਲਚਰ ਸਮੈਸਟਰ ਪਹਿਲਾ ਲਈ …
Punjab Post Daily Online Newspaper & Print Media