Sunday, April 26, 2026

6 ਜੂਨ ਨੂੰ ਸ੍ਰੀ ਅਕਾਲ ਤਖਤ ਸਹਿਬ ਵਿਖੇ ਘੱਲੂਘਾਰਾ ਮਨਾਏਗਾ ਸ਼ੋ੍ਮਣੀ ਅਕਾਲੀ (ਅੰਮ੍ਰਿਤਸਰ)

sakhiraਅੰਮ੍ਰਿਤਸਰ, 26 ਮਈ (ਪੰਜਾਬ ਪੋਸਟ ਬਿਊਰੋ) – ਜੂਨ 1984 ਦੇ ਦੌਰਾਨ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਭਾਰਤੀ ਫੌਜਾਂ ਦੇ ਹਮਲੇ ਦੌਰਾਨ ਸ਼ਹੀਦ ਹੋਏ ਸ਼ਹੀਦ ਹੋਏ ਨਿਰਦੋਸ਼ ਹਜ਼ਾਰਾਂ ਸਿੰਘਾਂ, ਸਿੰਘਣੀਆਂ ਤੇ ਮਾਸੂਮ ਬੱਚਿਆਂ ਦੀ ਯਾਦ ਵਿੱਚ ਹਰ ਵਰ੍ਹੇ ਸ਼੍ਰ਼ੀ ਅਕਾਲ ਤਖਤ ਸਾਹਿਬ ਵਿਖੇ ਮਨਾਏ ਜਾਂਦੇ ਸਲਾਨਾ ਘੱਲੂਘਾਰਾ ਧਾਰਮਿਕ ਸਮਾਰੋਹ ਨੂੰ ਲੈ ਕੇ ਸ਼ੋ੍ਮਣੀ ਅਕਾਲੀ ਦਲ (ਅ) ਵੱਲੋਂ ਤਿਆਰੀਆਂ ਜੰਗੀ ਪੱਧਰ `ਤੇ ਆਰੰਭ ਦਿੱਤੀਆਂ ਗਈਆਂ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪਾਰਟੀ ਦੇ ਜਨਰਲ ਸਕੱਤਰ ਭਾਈ ਜਰਨੈਲ ਸਿੰਘ ਸਖੀਰਾ ਨੇ ਕਿਹਾ ਕਿ 6 ਜੂਨ ਨੂੰ ਮੀਰੀ-ਪੀਰੀ ਦੇ ਪ੍ਰਤੀਕ ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਸ਼ੋ੍ਰਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਵੱਲੋਂ ਹਮਖਿਆਲੀ ਸੰਗਠਨਾਂ ਤੇ ਗੁਰੂ ਘਰ ਦੇ ਅਨਿਨ ਸੇਵਕਾਂ ਨੂੰ ਲੈ ਕੇ ਵਿਸ਼ਾਲ ਸ਼ਰਧਾਂਜਲੀ ਸਮਾਰੋਹ ਦਾ ਆਯੋਜਨ ਕਰਕੇ ਸ਼ਹੀਦਾਂ ਨੂੰ ਸ਼ਰਧਾਂ ਦੇ ਫੁੱਟ ਭੇਂਟ ਕੀਤੇ ਜਾਣਗੇ।ਉਨ੍ਹਾਂ ਕਿਹਾ ਕਿ ਇਸ ਵਾਰ ਇਸ ਸਮਾਰੋਹ ਦੇ ਦੌਰਾਨ ਵਿਸ਼ਾਲ ਇਕੱਠ ਕੀਤਾ ਜਾਵੇਗਾ ਤੇ ਸ਼ਹੀਦਾਂ ਦੇ ਪਰਿਵਾਰਾਂ ਦੀਆਂ ਕੁਰਬਾਨੀਆਂ `ਤੇ ਰੌਸ਼ਨੀ ਪਾਈ ਜਾਵੇਗੀ।ਉਨ੍ਹਾਂ ਵਿਦੇਸ਼ਾਂ ਵਿੱਚ ਬੈਠੇ ਹਮਖਿਆਲੀ ਪਾਰਟੀ ਆਗੂਆਂ ਤੇ ਅਹੁੱਦੇਦਾਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਵਹੀਰਾ ਘੱਤ ਕੇ 6 ਜੂਨ ਨੂੰ ਸ਼੍ਰੀ ਅਕਾਲ ਤਖਤ ਸਾਹਿਬ ਤੇ ਸਨਮੁੱਖ ਹੋਣ ਵਾਲੇ ਸ਼ਰਧਾਂਜਲੀ ਸਮਾਰੋਹ ਵਿੱਚ ਪੁੱਜਣ।ਉਨ੍ਹਾਂ ਕਿਹਾ ਕਿ 6 ਜੂਨ ਦਿਹਾੜਾ ਸਿੱਖਾਂ ਲਈ ਅਸਿਹ ਤੇ ਅਕਹਿ ਕਸਟ ਸਹਾਰਨ ਵਾਲਾ ਦਿਹਾੜਾ ਹੈ।

Check Also

ਈ.ਟੀ.ਓ ਵੱਲੋਂ ਜੰਡਿਆਲਾ ਗੁਰੂ ਵਿੱਚ ਬਿਜਲੀ ਪ੍ਰਣਾਲੀ `ਚ ਸੁਧਾਰ ਅਤੇ ਸ਼ਹਿਰੀ ਸੁੰਦਰੀਕਰਨ ਲਈ ਵੱਡਾ ਪ੍ਰੋਜੈਕਟ ਸ਼ੁਰੂ

ਅੰਮ੍ਰਿਤਸਰ, 25 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ …

Leave a Reply