Tuesday, November 24, 2026

ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਸੁਲਤਾਨਵਿੰਡ ਦਾ ਅੰਮ੍ਰਿਤਰਾਜ ਸਿੰਘ ਫਿਜਿਕਸ ਤੇ ਹਿਸਾਬ `ਚ ਸਿਟੀ ਟਾਪਰ

PPN2605201819ਅੰਮ੍ਰਿਤਸਰ, 26 ਮਈ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਸੁਲਤਾਨਵਿੰਡ ਲਿੰਕ ਰੋਡ ਸਕੂਲ ਦੇ ਵਿਦਿਆਰਥੀ ਅੰਮ੍ਰਿਤਰਾਜ ਸਿੰਘ ਪੁੱਤਰ ਮਲਕੀਤ ਸਿੰਘ ਨੇ ਸੀ.ਬੀ.ਐਸ.ਈ ਬਾਰਵੀਂ ਫਿਜਿਕਸ ਵਿੱਚ 99 ਫੀਸਦ ਅਤੇ ਹਿਸਾਬ `ਚ 95 ਫੀਸਦ ਅੰਕ ਹਾਸਲ ਕਰ ਕੇ ਅੰਮ੍ਰਿਤਸਰ ਸ਼ਹਿਰ ਵਿੱਚ ਟਾਪ ਕੀਤਾ ਹੈ ਅਤੇ ਕੁੱਲ 91 ਫੀਸਦ ਅੰਕ ਪ੍ਰਾਪਤ ਕਰ ਕੇ ਆਪਣਾ, ਮਾਤਾ ਪਿਤਾ ਤੇ ਸਕੂਲ ਦਾ ਨਾਮ ਰੋਸ਼ਨ ਕੀਤਾ ਹੈ।
 ਸੀ.ਬੀ.ਐਸ.ਈ ਵੱਲੋਂ ਐਲਾਨਿਆ ਗਿਆ 12ਵੀਂ ਜਮਾਤ ਦਾ ਨਤੀਜਾ 100% ਰਿਹਾ।ਇਸ ਪ੍ਰੀਖਿਆ ਵਿੱਚ ਸਕੂਲ ਦੇ ਕੁੱਲ 111 ਵਿਦਿਆਰਥੀ ਬੈਠੇ।ਜਿੰਨ੍ਹਾਂ ਵਿੱਚੋ ਸਾਇੰਸ ਗਰੁੱਪ ਦੇ ਕੁੱਲ 48 ਵਿਦਿਆਰਥੀ, ਕਾਮਰਸ ਗਰੁੱਪ 50 ਵਿਦਿਆਰਥੀ ਤੇ ਆਰਟਸ ਗਰੁੱਪ ਦੇ 13 ਵਿਦਿਆਰਥੀ ਸਨ।ਸਾਇੰਸ ਗਰੁੱਪ ਵਿੱਚੋਂ 14 ਅਤੇ ਕਾਮਰਸ ਗਰੁੱਪ ਵਿੱਚੋਂ 5 ਵਿਦਿਆਰਥੀ ਮੈਰਿਟ ਸੂਚੀ ਵਿੱਚ ਆਏ ।
ਸਕੂਲ ਦੇ ਮੈਂਬਰ ਇੰਚਾਰਜ਼ ਇੰਜੀ: ਨਵਦੀਪ ਸਿੰਘ, ਰਣਦੀਪ ਸਿੰਘ ਅਤੇ ਮੈਡਮ ਪ੍ਰਿੰਸੀਪਲ ਸ੍ਰੀਮਤੀ ਅਮਰਜੀਤ ਕੌਰ ਨੇ ਅੱਵਲ ਆਏ ਹੋਏ ਵਿਦਿਆਰਥੀਆਂ ਦਾ ਮੂੰਹ ਮਿੱਠਾ ਕਰਵਾਇਆ ਤੇ ਉਨ੍ਹਾਂ ਨੂੰ ਸ਼ਾਬਾਸ਼ੀ ਦਿੱਤੀ।ਬੱਚਿਆਂ ਦੇ ਮਾਪੇ ਵੀ ਆਪਣੇ ਬੱਚਿਆਂ ਦੀ ਹੌਸਲਾ ਅਫਜ਼ਾਈ ਲਈ ਉਨ੍ਹਾਂ ਦੀ ਖੁਸ਼ੀ ਵਿੱਚ ਸ਼ਾਮਲ ਹੋਏ ਅਤੇ ਵਿਦਿਆਰਥੀਆਂ ਅਤੇ ਸਟਾਫ ਮੈਂਬਰਾਂ ਨੇ ਰਲ ਕੇ ਖੁਸ਼ੀਆਂ ਸਾਂਝੀਆਂ ਕੀਤੀਆਂ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply