Monday, September 14, 2026

ਬੇਅਦਬੀ ਦੀਆਂ ਘਟਨਾਵਾਂ ਰੋਕਣ ਲਈ ਗੁਰਦੁਆਰਾ ਸਾਹਿਬਾਨ `ਚ ਵਧੀਆ ਵਾਇਰਿੰਗ ਦਾ ਸਮਾਨ ਲਗਾਇਆ ਜਾਵੇ- ਜਥੇਦਾਰ

G. Gurbachan Singhਅੰਮ੍ਰਿਤਸਰ, 27 ਮਈ (ਪੰਜਾਬ ਪੋਸਟ ਬਿਊਰੋ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਆਖਿਆ ਹੈ ਕਿ ਮੀਡੀਆ ਰਾਹੀਂ ਸਿੱਖ ਸੰਗਤਾਂ ਨੂੰ ਕਈ ਵਾਰ ਸੁਚੇਤ ਕੀਤਾ ਗਿਆ ਹੈ ਕਿ ਗੁਰਦੁਆਰਾ ਸਾਹਿਬਾਨ ਵਿੱਚ ਚੰਗੀ ਵਾਇਰਿੰਗ ਅਤੇ ਚੰਗਾ ਬਿਜਲੀ ਦਾ ਸਮਾਨ ਲਗਾਇਆ ਜਾਵੇ ਪਾਲਕੀ ਸਾਹਿਬ ਦੇ ਨਾਲ ਲੜੀਆਂ, ਪਲਾਸਟਿਕ ਦਾ ਪੱਖਾ ਆਦਿ ਨਾ ਲਗਾਇਆ ਜਾਵੇ, ਕਿਉਂਕਿ ਇਹ ਚੀਜ਼ਾਂ ਚਲਦੀਆਂ ਰਹਿਣ ਕਰਕੇ ਗਰਮ ਹੋ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦਾ ਕਾਰਨ ਬਣਦੀਆਂ ਹਨ।ਪਰੰਤੂ ਫਿਰ ਵੀ ਸਿੱਖ ਸੰਗਤਾਂ ਅਜਿਹਾ ਕਰਨ ਵਿੱਚ ਅਣਗਹਿਲੀ ਕਰ ਰਹੀਆਂ ਹਨ।ਉਨਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਾਡੇ ਸ਼ਬਦ ਗੁਰੂ ਹਨ ਇਹਨਾਂ ਦਾ ਸਤਿਕਾਰ ਕਰਨਾ ਹਰ ਗੁਰਸਿੱਖ ਦਾ ਫਰਜ਼ ਬਣਦਾ ਹੈ, ਪਰ ਇਸ ਦੇ ਨਾਲ-ਨਾਲ ਸਾਨੂੰ ਸੁਚੇਤ ਹੋਣ ਦੀ ਲੋੜ ਹੈ ਕੇ ਕੋਈ ਅਜਿਹੀ ਘਟਨਾ ਨਾ ਵਾਪਰੇ ਜੋ ਸ਼ਰਧਾ ਵੱਸ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦਾ ਕਾਰਨ ਬਣੇ।ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਗਰਮੀ ਅਤੇ ਸਰਦੀ ਤੋਂ ਰਹਿਤ ਹਨ ਇਸ ਲਈ ਸਮੂੰਹ ਗ੍ਰੰਥੀ ਸਿੰਘ ਜਿੰਨ੍ਹੀ ਦੇਰ ਗੁਰਦੁਆਰਾ ਸਾਹਿਬ ਵਿੱਚ ਹਾਜਰ ਰਹਿਣ ਉਨ੍ਹੀ ਦੇਰ ਹੀ ਬਿਜਲੀ ਦਾ ਪ੍ਰਯੋਗ ਕੀਤਾ ਜਾਵੇ ਬਾਅਦ ਵਿੱਚ ਕੇਵਲ ਇੱਕ ਛੋਟੀ ਲਾਇਟ ਤੋਂ ਬਿਨ੍ਹਾਂ ਹੋਰ ਕੁੱਝ ਵੀ ਨਾ ਚਲਾਇਆ ਜਾਵੇ।ਜਿਸ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਤਿਕਾਰ ਵੀ ਬਣਿਆ ਰਹੇ ਅਤੇ ਕਿਸੇ ਕਿਸਮ ਦੀ ਬੇਅਦਬੀ ਹੋਣ ਦਾ ਡਰ ਵੀ ਨਾ ਰਹੇ।ਉਨਾਂ ਨੇ ਸਮੂੰਹ ਗੁਰਦੁਆਰਾ ਕਮੇਟੀਆਂ ਅਤੇ ਗੁਰੂ ਨਾਨਕ ਨਾਮ ਲੇਵਾ ਸਿੱਖ ਸੰਗਤਾਂ ਨੂੰ ਸੁਚੇਤ ਕਰਦਿਆਂ ਕਿਹਾ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਅਜਿਹਾ ਕਰਨ ਤੋਂ ਗੁਰੇਜ ਕੀਤਾ ਜਾਵੇ ਜਿਸ ਨਾਲ ਇਹ ਘਟਨਾਵਾਂ ਹੋ ਸਕਦੀਆਂ ਹਨ।

Check Also

ਹਵਾ ਪ੍ਰਦੂਸ਼ਣ ਸਿਹਤ ਲਈ ਵੱਧ ਰਿਹਾ ਖਤਰਾ- ਇੰਡੀਅਨ ਮੈਡੀਕਲ ਐਸੋਸੀਏਸ਼ਨ

ਅੰਮ੍ਰਿਤਸਰ, 13 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਹਵਾ ਪ੍ਰਦੂਸ਼ਣ ਹੁਣ ਸਿਰਫ਼ ਸਰਦੀਆਂ ਦੀ ਸਮੱਸਿਆ …

Leave a Reply