ਅੰਮ੍ਰਿਤਸਰ, 27 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਆਖਰੀ ਦਿਨ ਸ਼ਾਹਕੋਟ ਉਪ ਚੋਣ ਮੈਦਾਨ ਵਿੱਚ ਕਾਂਗਰਸੀ ਉਮੀਦਵਾਰ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਦੇ ਹੱਕ ਵਿੱਚ ਰੋਡ ਸ਼ੋਅ ਕਰਦਿਆਂ ਜਨਤਾ ਨੂੰ ਕਾਂਗਰਸ ਪਾਰਟੀ ਦੇ ਨਾਲ ਜੁੜਣ ਦਾ ਸੰਦੇਸ਼ ਦਿੱਤਾ।ਇਸ ਸਮੇਂ ਅੰਮ੍ਰਿਤਸਰ ਤੋਂ ਵਿਧਾਇਕ ਡਾਕਟਰ ਰਾਜਕੁਮਾਰ ਵੇਰਕਾ ਵੀ ਮੁੱਖ ਮੰਤਰੀ ਕੈਪਟਨ ਅੰਰਿੰਦਰ ਸਿੰਘ ਦੇ ਵਾਹਣ `ਚ ਮੌਜੂਦ ਸਨ।
ਡਾਕਟਰ ਵੇਰਕਾ ਨੇ ਇਥੇ ਪੱਤਰਕਾਰਾਂ ਨੂੰ ਦੱਸਿਆ ਕਿ ਅੱਜ ਦਾ ਰੋਡ ਸ਼ੋਅ ਬਹੁਤ ਹੀ ਸਫਲ ਰਿਹਾ ਅਤੇ ਉਨਾਂ ਨੇ ਦਾਅਵਾ ਕੀਤਾ ਕਿ ਕਾਂਗਰਸ ਉਮੀਦਵਾਰ ਲਾਡੀ ਸ਼ੇਰੋਵਾਲੀਆ ਘੱਟੋ ਘੱਟ 25000 ਵੋਟਾਂ ਦੇ ਫਰਕ ਨਾਲ ਸ਼ਾਹਪੁਰ ਦੀ ਇਸ ਸੀਟ `ਤੇ ਜਿੱਤ ਹਾਸਲ ਕਰਨਗੇ।ਡਾਕਟਰ ਵੇਰਕਾ ਨੇ ਦੱਸਿਆ ਕਿ ਅੱਜ ਮੁੱਖ ਮੰਤਰੀ ਨੇ ਆਪਣੇ ਵਾਹਨ ਵਿੱਚ ਹੀ ਦੁਪਹਿਰ ਦਾ ਖਾਣਾ ਖਾਧਾ।ਜਿਸ ਨਾਲ ਬਚਪਨ ਵਿੱਚ ਅਚਾਰ ਨਾਲ ਖਾਧੀ ਪਰੋਂਠੀ ਯਾਦ ਆ ਗਈ।ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਵਾਹਣ ਵਿੱਚ ਮੌਜੂਦ ਸਾਰੇ ਮੰਤਰੀਆਂ ਅਤੇ ਵਿਧਾਇਕਾਂ ਨੂੰ ਵੀ ਪਰੋਂਠੀ ਤੇ ਅਚਾਰ ਖਵਾਇਆ।ਸ਼ਾਹਕੋਟ ਉਪ ਚੋਣ ਲਈ ਪ੍ਰਚਾਰ ਦੇ ਆਖਰੀ ਦਿਨ ਮੁੱਖ ਮੰਤਰੀ ਕੈਪਟਨ ਨੇ ਲੋਹੀਆਂ ਤੋਂ ਰੋਡ ਸ਼ੋਅ ਸ਼ੁਰੂ ਕੀਤਾ ਅਤੇ ਉਹ ਲੋਹੀਆਂ ਤੋਂ ਮਲਸੀਆਂ, ਸ਼ਾਹਕੋਟ ਅਤੇ ਮੇਹਤਪੁਰ ਗਏ।
Check Also
ਮਨੁੱਖੀ ਜੀਵਨ ਲਈ ਰਾਹ ਦਸੇਰੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ
ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪਾਦਨਾ ਕਰਕੇ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ …
Punjab Post Daily Online Newspaper & Print Media