Tuesday, March 3, 2026

ਸੀ.ਬੀ.ਐਸ.ਈ ਬਾਰ੍ਹਵੀਂ ਦੇ ਨਤੀਜੇ `ਚ ਸ੍ਰੀ ਗੁਰੂ ਹਰਿਕ੍ਰਿਸ਼ਨ ਜੀ.ਟੀ ਰੋਡ ਸਕੂਲ ਦੀਆਂ ਵਿਦਿਆਰਥਣਾਂ ਟਾਪਰ

PPN2705201812ਅੰਮ੍ਰਿਤਸਰ, 27 ਮਈ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸੀ.ਬੀ.ਐਸ.ਈ ਵੱਲੋਂ ਐਲਾਨੇ ਗਏ ਬਾਰ੍ਹਵੀਂ ਜਮਾਤ ਦੇ ਨਤੀਜੇ ਵਿੱਚ ਸ਼ਾਨਦਾਰ ਅੰਕ ਪ੍ਰਾਪਤ ਕਰਕੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਦੇ ਵਿਦਿਆਰਥੀਆਂ ਨੇ ਸਕੂਲ ਦੇ ਇਤਿਹਾਸ ਨੂੰ ਮੁੜ ਦੁਹਰਾਇਆ ਹੈ।ਸਕੂਲ ਦੀ ਹੋਣਹਾਰ ਵਿਦਿਆਰਥਣ ਨਵਨੀਤ ਕੌਰ ਅਤੇ ਪ੍ਰਭਜੋਤ ਕੌਰ (ਨਾਨ ਮੈਡੀਕਲ ਗਰੁੱਪ) ਨੇ 96.4 ਫੀਸਦ ਅੰਕ, ਕਾਮਰਸ ਗਰੁੱਪ ਦੇ ਮਨਮਿਲਨ ਸਿੰਘ ਅਤੇ ਮਾਨਵੀ ਨੇ 95.8 ਫੀਸਦ ਅੰਕ, ਮੈਡੀਕਲ ਗਰੁੱਪ ਦੀ ਰਮਨੀਤ ਕੌਰ ਨੇ 95.2 ਫੀਸਦ ਅੰਕ ਅਤੇ ਆਰਟਸ ਗਰੁੱਪ ਦੀ ਕੋਮਲਪ੍ਰੀਤ ਕੌਰ ਨੇ 94 ਫੀਸਦ ਅੰਕ ਹਾਸਲ ਕੀਤੇ।ਸਕੂਲ ਦੇ ਪ੍ਰਿੰਸੀਪਲ/ ਡਾਇਰੈਕਟਰ ਡਾ. ਧਰਮਵੀਰ ਸਿੰਘ ਨੇ ਦੱਸਿਆ ਕਿ ਪਿਛਲੇ ਕਈ ਸਾਲਾਂ ਤੋਂ ਲਗਾਤਾਰ ਸਾਡੇ ਸਕੂਲ ਦੇ ਵਿਦਿਆਰਥੀ ਆਪਣੀ ਸ਼ਾਨਦਾਰ ਸਫਲਤਾ ਸਦਕਾ ਆਪਣੇ ਸਕੂਲ ਦਾ ਨਾਂ ਰੌਸ਼ਨ ਕਰ ਰਹੇ ਹਨ ਅਤੇ ਇਸ ਵਾਰ ਵੀ ਬਾਰ੍ਹਵੀਂ ਜਮਾਤ ਨੇ 100ੜ ਨਤੀਜਾ ਦਿੱਤਾ ।  
ਇਸ ਸਾਲ ਕੁਲ 345 ਵਿਦਿਆਰਥੀਆਂ ਨੇ ਬਾਰ੍ਹਵੀਂ ਜਮਾਤ ਦੀ ਪਰੀਖਿਆ ਦਿੱਤੀ ਜਿਹਨਾਂ ਵਿੱਚੋਂ 58 ਵਿਦਿਆਰਥੀਆਂ ਨੇ 90 ਪ੍ਰਤੀਸ਼ਤ ਤੋਂ ਜ਼ਿਆਦਾ ਅੰਕ ਹਾਸਲ  ਕੀਤੇ । ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਡਾ. ਸੰਤੋਖ ਸਿੰਘ ਨੇ ਵਿਦਿਆਰਥੀਆਂ ਦੀ ਇਸ ਸ਼ਾਨਦਾਰ ਪ੍ਰਾਪਤੀ ਤੇ ਵਧਾਈ ਦਿੰਦੇ ਹੋਏ ਕਿਹਾ ਕਿ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਮਿਹਨਤ ਰੰਗ ਲਿਆਈ ਹੈ ।
ਚੀਫ਼ ਖ਼ਾਲਸਾ ਦੀਵਾਨ ਦੇ ਮੀਤ ਪ੍ਰਧਾਨ ਧੰਨਰਾਜ ਸਿੰਘ ਤੇ ਸਰਬਜੀਤ ਸਿੰਘ, ਸਥਾਨਕ ਪ੍ਰਧਾਨ ਨਿਰਮਲ ਸਿੰਘ, ਆਨਰੇਰੀ ਸਕੱਤਰ ਨਰਿੰਦਰ ਸਿੰਘ ਖੁਰਾਨਾ ਤੇ ਸੁਰਿੰਦਰ ਸਿੰਘ ਰੁਮਾਲਿਆ ਅਤੇ ਸਕੂਲ ਮੈਂਬਰ ਇੰਚਾਰਜ ਹਰਮਿੰਦਰ ਸਿੰਘ ਤੇ ਨਵਪ੍ਰੀਤ ਸਿੰਘ ਸਾਹਨੀ, ਸਕੂਲ ਦੇ ਪ੍ਰਿੰਸੀਪਲ/ਡਾਇਰੈਕਟਰ ਡਾ. ਧਰਮਵੀਰ ਸਿੰਘ, ਮੁੱਖ ਅਧਿਆਪਕਾਵਾਂ ਸ੍ਰੀਮਤੀ ਰੇਣੁ ਆਹੂਜਾ ਅਤੇ ਸ੍ਰੀਮਤੀ ਨਿਸ਼ਚਿੰਤ ਕਾਹਲੋਂ ਨੇ ਸਫਲਤਾ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਉਹਨਾਂ ਦੇ ਉਜੱਲ ਭਵਿੱਖ ਲਈ ਸ਼ੁਭ ਕਾਮਨਾਵਾਂ ਦਿੱਤੀਆਂ।ਸਫ਼ਲ ਵਿਦਿਆਰਥੀਆਂ ਨੇ ਢੋਲ ਦੀ ਤਾਲ `ਤੇ ਨੱਚ ਕੇ ਅਤੇ ਮਠਿਆਈਆਂ ਵੰਡ ਕੇ ਆਪਣੀ ਖੁਸ਼ੀ ਦਾ ਪ੍ਰਗਟਾਵਾ ਕੀਤਾ, ਜਿਸ ਨਾਲ ਸਕੂਲ ਵਿੱਚ ਜਸ਼ਨ ਦਾ ਮਾਹੌਲ ਨਜਰ ਆਇਆ ।
 

Check Also

ਸ਼੍ਰੋਮਣੀ ਕਮੇਟੀ ਵੱਲੋਂ ਸੇਵਾ ਮੁਕਤ ਹੋਏ ਕਰਮਚਾਰੀਆਂ ਨੂੰ ਕੀਤਾ ਗਿਆ ਸਨਮਾਨਿਤ

ਅੰਮ੍ਰਿਤਸਰ, 2 ਮਾਰਚ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਖੇ ਸੇਵਾ ਨਿਭਾਅ ਰਹੇ …

Leave a Reply