Monday, September 14, 2026

7 ਵਿਅਕਤੀਆਂ ਨੂੰ ਨਸ਼ੀਲੇ ਪਦਾਰਥ ਸਮੇਤ ਕੀਤਾ ਕਾਬੂ

ਭੀਖੀ, 28 ਮਈ (ਪੰਜਾਬ ਪੋਸਟ – ਕਮਲ ਜ਼ਿੰਦਲ) – ਵੱਖ-ਵੱਖ ਥਾਣਿਆਂ ਦੀ ਪੁਲਿਸ ਨੇ 7 ਵਿਅਕਤੀਆਂ  ਨੂੰ ਕਾਬੂ ਕਰਕੇ ਉਨਾਂ ਤੋਂ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ ਅਤੇ ਸਾਰਿਆਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਬਰੇਟਾ ਪੁਲਿਸ ਨੇ ਪਿੰਡ ਕੁਲਰੀਆ ਤੋਂ ਮੋਟਰਸਾਈਕ ਸਵਾਰ ਕੁਲਦੀਪ ਸਿੰਘ ਤੇ ਜਗਦੀਸ਼ ਸਿੰਘ ਵਾਸੀ ਹਰਿਆਣਾ ਨੂੰ ਕਾਬੂ ਕਰਕੇ ਉਨਾਂ ਤੋਂ 500 ਗ੍ਰਾਮ ਅਫੀਮ ਬਰਾਮਦ ਕੀਤੀ ਹੈ।ਥਾਣਾ ਸਿਟੀ-2 ਮਾਨਸਾ ਦੀ ਪੁਲਿਸ ਨੇ ਐਕਟਿਵਾ ਸਵਾਰ ਸਤੀਸ਼ ਕੁਮਾਰ ਉਰਫ ਕਾਲੂ ਵਾਸੀ ਮੌੜ ਮੰਡੀ ਨੂੰ ਕਾਬੂ ਕਰਕੇ ਉਸ ਤੋਂ 21 ਹਜ਼ਾਰ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ।ਜੋਗਾ ਪੁਲਿਸ ਨੇ ਪਿੰਡ ਅਕਲੀਆ ਤੋਂ ਗੁਰਮੀਤ ਸਿੰਘ ਨੁੰ ਕਾਬੂ ਕਰਕੇ 40 ਕਿਲੋ ਲਾਹਣ ਬਰਾਮਦ ਕੀਤੀ ਹੈ। ਜਿਸਨੂੰ ਜ਼ਮਾਨਤ ਤੇ ਰਿਹਾਅ ਕਰ ਦਿੱਤਾ ਗਿਆ।ਜੌੜਕੀਆਂ ਪੁਲਿਸ ਨੇ ਂਿੲਕਬਾਲ ਸਿੰਘ ਬਾਜੇ ਵਾਲਾ ਤੇ ਮੱਖਣ ਸਿੰਘ ਨੂੰ ਕਾਬੂ ਕਰਕੇ 24 ਬੋਤਲਾਂ ਹਰਿਆਣਾ ਮਾਰਕਾ ਸ਼ਰਾਬ ਬਰਾਮਦ ਕੀਤੀ ਹੈ ਜੌੜਕੀਆਂ ਪੁਲਿਸ ਨੇ ਕਾਲਾ ਨੂੰ ਕਾਬੂ ਕਰਕੇ ਉਸ ਤੋਂ 12 ਬੋਤਲਾਂ ਸ਼ਰਾਬ ਬਰਾਮਦ ਕੀਤੀਆਂ ਹਨ। 

Check Also

ਹਵਾ ਪ੍ਰਦੂਸ਼ਣ ਸਿਹਤ ਲਈ ਵੱਧ ਰਿਹਾ ਖਤਰਾ- ਇੰਡੀਅਨ ਮੈਡੀਕਲ ਐਸੋਸੀਏਸ਼ਨ

ਅੰਮ੍ਰਿਤਸਰ, 13 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਹਵਾ ਪ੍ਰਦੂਸ਼ਣ ਹੁਣ ਸਿਰਫ਼ ਸਰਦੀਆਂ ਦੀ ਸਮੱਸਿਆ …

Leave a Reply