Saturday, October 10, 2026

ਜੰਡਿਆਲਾ ਪੁਲਿਸ ਵਲੋਂ ਨਾਮਜ਼ਦ 7 ਹਮਲਾਵਰਾਂ ਵਿਚੋਂ ਇੱਕ ਗ੍ਰਿਫਤਾਰ

PPN2805201809ਜੰਡਿਆਲਾ ਗੁਰੂ, 28 ਮਈ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਬੀਤੇ ਦਿਨੀ ਸਥਾਨਕ ਵਾਸੀ ਮਦਨ ਮੋਹਨ `ਤੇ ਹਮਲਾ ਕਰਕੇ ਉਸ ਨੂੰ ਗੰਭੀਰ ਜ਼ਖਮੀ ਕਰਨ ਦੇ ਮਾਮਲੇ `ਚ ਜੰਡਿਆਲਾ ਪੁਲਿਸ ਵਲੋਂ ਨਾਮਜ਼ਦ 7 ਦੋਸ਼ੀਆਂ ਵਿਚੋਂ ਇੱਕ ਵਿਅਕਤੀ ਨੂੰ ਕਾਬੂ ਕਰ ਲਏ ਜਾਣ ਦੀ ਖਬਰ ਹੈ।ਮਿਲੀ ਗੁਪਤ ਸੂਚਨਾ ਦੇ ਆਧਾਰ `ਤੇ ਸਬ ਇੰਸਪੈਕਟਰ ਲਖਬੀਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਸੁਲਤਾਨਵਿੰਡ ਰੋਡ ਅੰਮ੍ਰਿਤਸਰ ਛਾਪਾ ਮਾਰ ਕੇ ਇਕ ਵਿਅਕਤੀ ਰਮੇਸ਼ ਕੁਮਾਰ ਰੋਕੀ ਨੂੰ ਹਿਰਾਸਤ ਵਿਚ ਲੈ ਲਿਆ।ਇੰਸਪੈਕਟਰ ਲਖਬੀਰ ਸਿੰਘ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੁਲਿਸ ਵਲੋਂ ਸਖਤੀ ਨਾਲ ਕੀਤੀ ਪੁੱਛ ਪੜਤਾਲ ਦੌਰਾਨ ਪਰਚਾ ਨੰਬਰ 62 ਵਿੱਚ ਨਾਮਜ਼ਦ ਮੁੱਖ ਦੋਸ਼ੀ ਰਮੇਸ਼ ਕੁਮਾਰ ਰੋਕੀ ਕੋਲੋ ਚੋਰਕੋਟ ਵਾਲੀ ਡ੍ਰੇਨ ਵਿਚੋ ਉਹ ਦਾਤਰ ਵੀ ਬਰਾਮਦ ਕਰ ਲਿਆ ਗਿਆ, ਜਿਸ ਨਾਲ ਉਸ ਨੇ ਮਦਨ ਮੋਹਨ `ਤੇ ਹਮਲਾ ਕੀਤਾ ਸੀ।ਉਹਨਾਂ ਕਿਹਾ ਕਿ ਸੀਨੀਅਰ ਅਫਸਰਾਂ ਦੇ ਧਿਆਨ ਵਿਚ ਲਿਆਉਣ ਤੋਂ ਬਾਅਦ ਰੋਕੀ ਨੂੰ ਜੇਲ੍ਹ ਭੇਜ ਦਿੱਤਾ ਗਿਆ ਹੈ ਅਤੇ ਬਾਕੀ 6 ਮੁਜ਼ਰਮ ਵੀ ਜਲਦੀ ਹੀ ਪੁਲਿਸ ਦੀ ਹਿਰਾਸਤ ਵਿਚ ਹੋਣਗੇ।

Check Also

ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ

ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …

Leave a Reply