Wednesday, March 4, 2026

ਮਾਲ ਰੋਡ ਸਕੂਲ ਵਿਖੇ ਸਾਲਾਨਾ ਇਨਾਮ-ਵੰਡ ਸਮਾਰੋਹ ਤੇ ਜ਼ਿਲ੍ਹਾ ਪੱਧਰੀ ਯੁਵਕ ਮੇਲਾ ਸਨਮਾਨ ਸਮਾਰੋਹ

ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਸਿੱਖਿਆ ਮੰਤਰੀ ਓਮ ਪ੍ਰਕਾਸ਼ ਸੋਨੀ

PPN2805201811 PPN2805201812ਅੰਮ੍ਰਿਤਸਰ, 28 ਮਈ (ਪੰਜਾਬ ਪੋਸਟ- ਮਨਜੀਤ ਸਿੰਘ) – ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਾਲ ਰੋਡ ਵਿਖੇ ਜ਼ਿਲ੍ਹਾ ਪੱਧਰੀ ਯੁਵਕ ਮੇਲਾ ਸਨਮਾਨ ਸਮਾਰੋਹ ਅਤੇ ਮਾਲ ਰੋਡ ਸਕੂਲ ਦਾ ਸਾਲਾਨਾ ਇਨਾਮ ਵੰਡ ਸਮਾਰੋਹ ਆਯੋਜਿਤ ਕੀਤਾ ਗਿਆ।ਮੁੱਖ ਮਹਿਮਾਨ ਵਜੋਂ ਸਿੱਖਿਆ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ, ਓ.ਐਸ.ਡੀ ਸੰਜੀਵ ਸ਼ਰਮਾ ਅਤੇ ਓ.ਐਸ.ਡੀ ਵਿਕਾਸ ਸੋਨੀ ਹਾਜ਼ਰ ਸਨ।ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ) ਅੰਮ੍ਰਿਤਸਰ ਸ੍ਰੀਮਤੀ ਸੁਨੀਤਾ ਕਿਰਨ ਦੀ ਯੋਗ ਅਗਵਾਈ ਅਧੀਨ ਆਯੋਜਿਤ ਇਸ ਸਮਾਗਮ ਵਿਚ ਵਿਸ਼ੇਸ਼ ਮਹਿਮਾਨ ਵਜੋਂ ਉਪ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ) ਸ੍ਰੀਮਤੀ ਰੇਖਾ ਮਹਾਜਨ, ਰਾਜੇਸ਼ ਸ਼ਰਮਾ, ਜ਼ਿਲ੍ਹਾ ਸਾਇੰਸ ਸੁਪਰਵਾਈਜ਼ਰ ਸ੍ਰੀਮਤੀ ਸੁਦੀਪ ਕੌਰ ਅਤੇ ਕੈਰੀਅਰ ਗਾਈਡੈਂਸ ਐਂਡਕਾਊਂਸਲਿੰਗ ਕੋਆਰਡੀਨੇਟਰਸ ਜਸਬੀਰ ਸਿੰਘ ਹਾਜ਼ਰ ਸਨ। ਸਿੱਖਿਆ ਮੰਤਰੀ ਸੋਨੀ ਨੇ ਜ਼ਿਲ੍ਹਾ ਪੱਧਰ ’ਤੇ ਕਰਵਾਏ ਗਏ ਕੈਰੀਅਰ ਕਾਊਂਸਲਿੰਗ ਸਬੰਧੀ ਯੁਵਕ ਮੇਲੇ ਵਿਚ ਜੇਤੂ ਵਿਦਿਆਰਥੀਆਂ ਨੂੰ ਇਨਾਮ ਵੰਡ ਕੇ ਸਨਮਾਨਿਤ ਕੀਤਾ।
ਸੋਨੀ ਨੇ ਮਾਲ ਰੋਡ ਸਕੂਲ ਦੀਆਂ ਜ਼ਿਲ੍ਹਾ ਪੱਧਰ ਮੁਕਾਬਲਿਆਂ ਵਿਚ ਭਾਗ ਲੈ ਕੇ ਓਵਰਆਲ ਟ੍ਰਾਫੀ ਜਿੱਤਣ ਵਾਲੀਆਂ ਖਿਡਾਰਣਾਂ ਨੂੰ ਵੀ ਸਨਮਾਨਿਤ ਕੀਤਾ ਜਿਨ੍ਹਾਂ ਨੇ 18-ਪਹਿਲੀਆਂ ਪੁਜ਼ੀਸ਼ਨਾਂ, 17-ਦੂਸਰੀਆਂ ਪੁਜ਼ੀਸ਼ਨਾਂ ਅਤੇ 03-ਤੀਸਰੀਆਂ ਪੁਜ਼ੀਸ਼ਨਾਂ ਹਾਸਲ ਕੀਤੀਆਂ ਸਨ।ਰਾਜ ਪੱਧਰੀ ਮੁਕਾਬਲਿਆਂ ਵਿਚ ਸਕੂਲ ਦੀਆਂ ਕੁੱਲ 113 ਖਿਡਾਰਣਾਂ ਨੇ ਭਾਗ ਲਿਆ, ਜਿਨ੍ਹਾਂ ਵਿਚੋਂ 40-ਪਹਿਲੀਆਂ ਪੁਜ਼ੀਸ਼ਨਾਂ, 05-ਦੂਸਰੀਆਂ ਪੁਜ਼ੀਸ਼ਨਾਂ ਅਤੇ 04-ਤੀਸਰੀਆਂ ਪੁਜ਼ੀਸ਼ਨਾਂ ਹਾਸਲ ਕਰਨ ਵਾਲੀਆਂ ਜੇਤੂ ਖਿਡਾਰਣਾਂ ਨੂੰ ਸਨਮਾਨਿਤ ਕੀਤਾ ਗਿਆ।ਇਸੇ ਤਰਾਂ ਨੈਸ਼ਨਲ ਪੱਧਰ ਮੁਕਾਬਲਿਆਂ ਵਿਚ ਭਾਗ ਲੈਣ ਵਾਲੀਆਂ ਕੁੱਲ 15 ਖਿਡਾਰਣਾਂ ਜਿਨ੍ਹਾਂ ਵਿਚੋਂ 07-ਦੂਸਰੀਆਂ ਪੁਜ਼ੀਸ਼ਨਾਂ ਅਤੇ ਤੀਸਰੀ ਪੁਜ਼ੀਸ਼ਨ ਹਾਸਲ ਕਰਨ ਵਾਲੀਆਂ ਖਿਡਾਰਣਾਂ ਨੂੰ ਵੀ ਸਨਮਾਨਿਤ ਕੀਤਾ ਗਿਆ। ਖੇਲੋ ਇੰਡੀਆਂ ਸਟੇਟ ਲੈਵਲ ਅੰਡਰ-17 ਬਾਸਕਿਟਬਾਲ ਟੂਰਨਾਮੈਂਟ, ਯੂਥ ਸਟੇਟ ਜੂਨੀਅਰ ਬਾਸਕਿਟਬਾਲ ਟੂਰਨਾਮੈਂਟ, ਸੀਨੀਅਰ ਸਟੇਟ ਵੂਮੈਨ ਫੈਸਟੀਵਲ ਬਾਸਕਿਟਬਾਲ, ਸਟੇਟ ਯੂਥ ਬਾਸਕਿਟਬਾਲ ਚੈਂਪੀਅਨਸ਼ਿਪ ਅਤੇ ਬਾਬਾ ਫਰੀਦ ਗੋਲਡ ਕੱਪ ਵਿਚ ਪਹਿਲੀ ਪੁਜ਼ੀਸ਼ਨ ਹਾਸਲ ਕਰਨ ਵਾਲੀਆਂ ਮਾਲ ਰੋਡ ਸਕੂਲ਼ ਦੀਆਂ ਟੀਮਾਂ ਅਤੇ ਸਕੂਲ ਦੇ ਕੋਚ ਸ. ਰਵਿੰਦਰ ਸਿੰਘ ਬਿੰਦਾ, ਸ. ਅਮਰਜੀਤ ਸਿੰਘ ਕਾਹਲੋਂ, ਸ੍ਰੀਮਤੀ ਬਲਵਿੰਦਰ ਕੌਰ ਤੇ ਸ. ਅਵਤਾਰ ਸਿੰਘ ਨੂੰ ਵੀ ਵਿਸ਼ੇਸ਼ ਤੌਰ ’ਤੇ ਸ੍ਰੀ ਓਮ ਪ੍ਰਕਾਸ਼ ਸੋਨੀ ਵਲੋਂ ਸਨਮਾਨਿਤ ਕੀਤਾ ਗਿਆ।
ਸਿੱਖਿਆ ਮੰਤਰੀ ਸੋਨੀ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਕਿਹਾ ਕਿ ਸਿੱਖਿਆ ਅਤੇ ਖੇਡਾਂ ਨਾਲ ਜਿਥੇ ਸਾਡੇ ਆਚਰਨ ਦੀ ਉਸਾਰੀ ਹੁੰਦੀ ਹੈ ਉਥੇ ਇਹ ਸਾਨੂੰ ਅਨੁਸ਼ਾਸਨ ਵਿਚ ਰਹਿਣਾ ਸਿਖਾਂਦੀਆਂ ਹਨ।ਉਨ੍ਹਾਂ ਅੱਗੇ ਕਿਹਾ ਕਿ ਜਿੱਥੇ ਖੇਡਾਂ ਸਾਡੇ ਵਿਚ ਆਤਮ-ਗੌਰਵ ਤੇ ਦੂਸਰਿਆਂ ਤੋਂ ਅੱਗੇ ਨਿਕਲਣ ਦੀਆਂ ਰੁੱਚੀਆਂ ਨੂੰ ਪੈਦਾ ਕਰਦੀਆਂ ਹਨ ਉਥੇ ਇਹ ਸਾਡੇ ਮਨ ਨੂੰ ਸੰਤੁਸ਼ਟ ਬਣਾਉਂਦੀਆਂ ਹਨ।ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਸ੍ਰੀਮਤੀ ਸੁਨੀਤਾ ਕਿਰਨ ਨੇ ਕਿਹਾ ਕਿ ਉਹ ਅੰਮ੍ਰਿਤਸਰ ਜ਼ਿਲ੍ਹੇ ਦੇ ਸਕੂਲਾਂ ਨੂੰ ਅਕਾਦਮਿਕ, ਖੇਡਾਂ ਅਤੇ ਸ਼ਭਿਆਚਾਰਕ ਖੇਤਰ ਵਿਚ ਮੋਹਰੀ ਲਿਜਾਉਣ ਲਈ ਵਚਨਬੱਧ ਹਨ।ਸਕੂਲ ਪ੍ਰਿੰਸੀਪਲ ਸ੍ਰੀਮਤੀ ਮਨਦੀਪ ਕੌਰ ਨੇ ਮਹਿਮਾਨਾਂ ਨੂੰ ਜੀ ਆਇਆਂ ਕਿਹਾ ਤੇ ਸਕੂਲ ਪ੍ਰਾਪਤੀਆਂ ਦੱਸੀਆਂ।ਉਨ੍ਹਾਂ ਸਕੂਲ ਦੀਆਂ ਵਿਦਿਆਰਥਣਾਂ ਜੋ ਕੀ ਨੈਸ਼ਨਲ, ਸਟੇਟ, ਜਿਲ੍ਹਾ ਪੱਧਰ ਤੇ ਪ੍ਰਾਪਤੀਆਂ ਕਰਕੇ ਸਕੂਲ ਅਤੇ ਆਪਣੇ ਪਰਿਵਾਰਾਂ ਦਾ ਨਾਮ ਰੌਸ਼ਨ ਕਰ ਰਹੀਆਂ ਹਨ ਅਤੇ ਸਕੂਲ ਦੇ ਸਟਾਫ ਦੀ ਮਿਹਨਤ, ਲਗਨ ਅਤੇ ਸਮਰਪਨ ਭਾਵਨਾ ਲਈ ਹਾਰਦਿਕ ਮੁਬਾਰਕ ਦਿੱਤੀ।
ਇਸ ਮੌਕੇ ਸਭਿਆਚਾਰਕ ਪ੍ਰੋਗਰਾਮ ਅਧੀਨ ਸਕੂਲ ਦੀ ਗਿੱਧਾ ਟੀਮ ਨੇ ਦਰਸ਼ਕਾਂ ਨੂੰ ਮੰਤਰ ਮੁਗਧ ਕੀਤਾ। ਮੰਚ ਸੰਚਾਲਨ ਮੈਡਮ ਕਵਲਇੰਦਰ ਕੌਰ, ਕਮਲ ਅਰੋੜਾ ਅਤੇ ਸ੍ਰੀਮਤੀ ਕੁਲਬੀਰ ਕੌਰ ਨੇ ਕੀਤਾ।ਵੱਖ ਵੱਖ ਸਕੂਲਾਂ ਦੇ ਪ੍ਰਿੰਸੀਪਲ, ਮੁੱਖ ਅਧਿਆਪਕ ਅਤੇ ਮਾਲ ਰੋਡ ਸਕੂਲ ਦਾ ਸਮੂਹ ਸਟਾਫ਼ ਹਾਜਰ ਸੀ।

Check Also

ਸ਼੍ਰੋਮਣੀ ਕਮੇਟੀ ਵੱਲੋਂ ਸੇਵਾ ਮੁਕਤ ਹੋਏ ਕਰਮਚਾਰੀਆਂ ਨੂੰ ਕੀਤਾ ਗਿਆ ਸਨਮਾਨਿਤ

ਅੰਮ੍ਰਿਤਸਰ, 2 ਮਾਰਚ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਖੇ ਸੇਵਾ ਨਿਭਾਅ ਰਹੇ …

Leave a Reply