Wednesday, June 18, 2025
Breaking News

ਵਿਕਾਸ ਕੰਮਾਂ ਦੇ ਟੈਂਡਰ ਲਗਾਉਣ ਵਿਚ ਦੇਰੀ ਨਾ ਕੀਤੀ ਜਾਵੇ – ਸਿੱਖਿਆ ਮੰਤਰੀ ਸੋਨੀ

ਹਲਕਾ ਕੇਂਦਰੀ ਦੇ ਵਿਕਾਸ ਕੰਮਾਂ ਬਾਰੇ ਮੇਅਰ ਤੇ ਹੋਰ ਅਧਿਕਾਰੀਆਂ ਨਾਲ ਮੀਟਿੰਗ

PPN2805201816ਅੰਮ੍ਰਿਤਸਰ, 28 ਮਈ (ਪੰਜਾਬ ਪੋਸਟ- ਮਨਜੀਤ ਸਿੰਘ) – ਸਕੂਲ ਸਿੱਖਿਆ, ਵਾਤਾਵਰਨ ਅਤੇ ਆਜ਼ਾਦੀ ਘੁਲਾਟੀਆਂ ਬਾਰੇ ਮੰਤਰੀ ਓ.ਪੀ ਸੋਨੀ ਨੇ ਅੱਜ ਆਪਣੇ ਗ੍ਰਹਿ ਵਿਖੇ ਅੰਮਿ੍ਰਤਸਰ ਦੇ ਮੇਅਰ ਕਰਮਜੀਤ ਸਿੰਘ ਰਿੰਟੂ, ਡਿਪਟੀ ਮੇਅਰ ਯੂਨਿਸ ਕੁਮਾਰ, ਹਲਕਾ ਕੇਂਦਰੀ ਦੇ ਕੌਂਸਲਰਾਂ, ਇੰਪਰੂਵਮੈਂਟ ਟਰੱਸਟ, ਕਾਰਪੋਰੇਸ਼ਨ ਦੇ ਅਧਿਕਾਰੀਆਂ ਅਤੇ ਪੰਜਾਬ ਵਾਟਰ ਤੇ ਸੀਵਰੇਜ ਸਪਲਾਈ ਬੋਰਡ ਦੇ ਅਧਿਕਾਰੀਆਂ ਨਾਲ ਹਲਕਾ ਕੇਂਦਰੀ ਦੇ ਵਾਸੀਆਂ ਨੂੰ ਦਰਪੇਸ਼ ਆਉਂਦੀਆਂ ਮੁਸ਼ਕਲਾਂ ਦੇ ਸਬੰਧ ਵਿਚ ਵਿਸਥਾਰਤ ਮੀਟਿੰਗ ਕੀਤੀ।ਇਸ ਮੀਟਿੰਗ ਦਾ ਮੁੱਖ ਮੰਤਵ ਹਲਕਾ ਕੇਂਦਰੀ ਦੇ ਲੋਕਾਂ ਨੂੰ ਮਿਲਣ ਵਾਲੀਆਂ ਬੁਨਿਆਦੀ ਸਹੂਲਤਾਂ ਨੂੰ ਉਨ੍ਹਾਂ ਤੱਕ ਪਹੰੁਚਾਉਣਾ ਸੀ।
ਮੀਟਿੰਗ ਦੌਰਾਨ ਸੋਨੀ ਨੇ ਹਾਜ਼ਰ ਅਧਿਕਾਰੀਆਂ ਨੂੰ ਹੁਕਮ ਦਿੱਤੇ ਕਿ ਆਮ ਲੋਕਾਂ ਨੂੰ ਮਿਲਣ ਵਾਲੀਆਂ ਸਹੂਲਤਾਂ ਵਿਚ ਕਿਸੇ ਕਿਸਮ ਦੀ ਕੁਤਾਹੀ ਨਾ ਵਰਤੀ ਜਾਵੇ।ਇਸ ਮੀਟਿੰਗ ਵਿਚ ਕੌਂਸਲਰਾਂ ਨੇ ਸਾਫ਼ ਪੀਣ ਵਾਲੇ ਪਾਣੀ ਵਿੱਚ ਗੰਦਗੀ, ਬਲਾਕ ਸੀਵਰੇਜ ਸਿਸਟਮ ਜਾਂ ਸੀਵਰੇਜ ਦੀ ਗੈਰਹਾਜ਼ਰੀ, ਰੌਸ਼ਨੀ ਪ੍ਰਬੰਧ ਅਤੇ ਹੋਰ ਮੁੱਦਿਆਂ ਦੀ ਕਮੀ ਦਾ ਖੁਲਾਸਾ ਕੀਤਾ।ਇਸ ਸਬੰਧੀ ਸ੍ਰੀ ਸੋਨੀ ਨੇ ਦੱਸਿਆ ਕਿ ਪੰਜਾਬ ਸਰਕਾਰ ਵਿਕਾਸ ਕੰਮਾਂ ਸਬੰਧੀ ਫੰਡਾਂ ਦੀ ਅਲਾਟਮੈਂਟ ਕਰਦੀ ਹੈ, ਪਰ ਠੇਕੇਦਾਰਾਂ ਵੱਲੋਂ ਕੰਮ ਦੀ ਮਿਕਦਾਰ ਸਹੀਂ ਨਹੀਂ ਹੁੰਦੀ।ਉਨ੍ਹਾਂ ਕਿਹਾ ਕਿ ਸਾਰੇ ਵਿਭਾਗਾਂ ਨੂੰ ਤੁਰੰਤ ਵਿਕਾਸ ਕਾਰਜ ਲਈ ਟੈਂਡਰ ਜਾਰੀ ਕਰਨ ਦੀ ਹਦਾਇਤ ਕੀਤੀ ਹੈ ਤਾਂ ਜੋ ਟੈਂਡਰ ਵੰਡ ਪ੍ਰਕਿਰਿਆ ਜਲਦੀ ਮੁਕੰਮਲ ਕੀਤੀ ਜਾ ਸਕੇ।ਉਨ੍ਹਾਂ ਕਿਹਾ ਕਿ ਟੈਂਡਰਾਂ ਦਾ ਸਮਾਂ 21 ਦਿਨ ਤੋਂ ਘਟਾ ਕੇ 14 ਦਿਨ ਕੀਤਾ ਜਾਵੇ, ਕਿਉਂਕਿ ਗਰਮੀ ਵਿੱਚ ਲੋਕਾਂ ਨੂੰ ਪਾਣੀ ਦੀਆਂ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਜਿਸ ਕਰਕੇ ਟਿਊਬਵੈਲਾਂ ਦੇ ਬੋਰਾਂ ਦੇ ਟੈਂਡਰਾਂ ਦੀ ਪ੍ਰਕਿਰਿਆ ਨੂੰ ਛੇਤੀ ਮੁਕੰਮਲ ਕਰ ਲਿਆ ਜਾਵੇ।ਸੋਨੀ ਨੇ ਕਿਹਾ ਕਿ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ।ਸਿਖਿਆ ਮੰਤਰੀ ਨੇ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਕਿ ਕੰਮ ਦੀ ਕੁਆਲਟੀ ਵਿੱਚ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਨਾ ਕੀਤਾ ਜਾਵੇ।ਉਨ੍ਹਾਂ ਨੇ ਕਿਹਾ ਕਿ ਸਮਾਰਟ ਸਿਟੀ ਸਕੀਮ ਅਧੀਨ ਸੀ.ਸੀ.ਟੀ ਵੀ ਕੈਮਰੇ ਲਗਾਉਣ ਲਈ ਵੱਖ ਵੱਖ ਥਾਵਾਂ ਦੀ ਸ਼ਨਾਖਤ ਕੀਤੀ ਗਈ ਹੈ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਕਰਮਜੀਤ ਸਿੰਘ ਰਿੰਟੂ ਮੇਅਰ ਅੰਮ੍ਰਿਤਸਰ ਨੇ ਦੱਸਿਆ ਕਿ ਵਧ ਰਹੇ ਤਾਪਮਾਨ ਕਾਰਨ ਬੁਨਿਆਦੀ ਢਾਂਚੇ ਅਤੇ ਸੁਵਿਧਾਵਾਂ ਦੀ ਸਥਿਤੀ ’ਤੇ ਧਿਆਨ ਦੇਣ ਨਾਲ, ਉਨ੍ਹਾਂ ਨੇ ਲੋਕਾਂ ਦੇ ਸਾਹਮਣੇ ਆਉਣ ਵਾਲੇ ਮਸਲਿਆਂ ਦੇ ਤੁਰੰਤ ਨਿਪਟਾਰੇ ਲਈ ਅੱਜ ਉਨ੍ਹਾਂ ਵਲੋਂ ਹਲਕਾ ਅੰਮ੍ਰਿਤਸਰ ਕੇਂਦਰੀ ਦੇ ਵਿਕਾਸ ਕੰਮਾਂ ਸਬੰਧੀ ਇਹ ਪਹਿਲੀ ਮੀਟਿੰਗ ਕੀਤੀ ਹੈ ਅਤੇ ਆਉਣ ਵਾਲੇ ਸਮੇਂ ਦੌਰਾਨ ਵੱਖ ਵੱਖ ਵਿਧਾਨ ਸਭਾ ਹਲਕਿਆਂ ਦੇ ਕੌਂਸਲਰਾਂ ਨਾਲ ਦਰਪੇਸ਼ ਮੁਸ਼ਕਲਾਂ ਬਾਰੇ ਮੀਟਿੰਗ ਕੀਤੀ ਜਾਵੇਗੀ।ਰਿੰਟੂ ਨੇ ਕਿਹਾ ਕਿ ਵਿਕਾਸ ਦੇ ਕੰਮਾਂ ਵਿੱਚ ਤੇਜੀ ਲਿਆਉਣ ਲਈ ਵੱਖ-ਵੱਖ ਏਜੰਸੀਆਂ ਨੂੰ ਸਪਸ਼ਟ ਤੌਰ ਤੇ ਕਹਿ ਦਿੱਤਾ ਗਿਆ ਹੈ।ਉਨ੍ਹਾਂ ਕਿਹਾ ਕਿ ਵਿਕਾਸ ਕੰਮਾਂ ਨੂੰ ਲੈ ਕੇ ਗੁਣਵੱਤਾ ਵਿੱਚ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ।ਉਨ੍ਹਾਂ ਕਿਹਾ ਕਿ ਹਰੇਕ ਵਾਰਡ ਦੇ ਸੀਵਰੇਜਾਂ ਨੂੰ ਸਾਫ ਕਰਨ ਲਈ ਡਿਊਟੀ ਲਗਾ ਦਿਤੀ ਗਈ ਹੈ।ਮੇਅਰ ਨੇ ਇਹ ਵੀ ਦੱਸਿਆ ਕਿ ਮੌਨਸੂਨ ਸੀਜ਼ਨ ਨੂੰ ਧਿਆਨ ਵਿੱਚ ਰੱਖਦਿਆਂ ਸਾਰੇ ਵੱਡੇ ਸੀਵਰੇਜਾਂ ਦੀ ਪਾਇਪ ਲਾਈਨ ਮਸ਼ੀਨਾਂ ਨਾਲ ਸਫਾਈ ਕਰਵਾਈ ਜਾ ਰਹੀ ਹੈ।

Check Also

ਖਾਲਸਾ ਕਾਲਜ ਲਾਅ ਵੱਲੋਂ ‘ਸਖਸ਼ੀਅਤ ਵਿਕਾਸ ਅਤੇ ਨਿਖਾਰ’ ਵਰਕਸ਼ਾਪ ਕਰਵਾਈ ਗਈ

ਅੰਮ੍ਰਿਤਸਰ, 14 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ ਲਾਅ ਵਿਖੇ ਵਿਦਿਆਰਥਣਾਂ ਲਈ ਵਿਸਪਰ, …

Leave a Reply