Friday, May 29, 2026

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਲ ਰੋਡ ਨੂੰ ਬਣਾਇਆ ਜਾਵੇਗਾ ਸਮਾਰਟ ਸਕੂਲ

ਅਧਿਆਪਕਾਂ ਦੀਆਂ ਜਾਇਜ ਮੰਗਾਂ 15 ਦਿਨਾਂ `ਚ ਕੀਤੀਆਂ ਜਾਣਗੀਆਂ ਪੂਰੀਆਂ – ਸੋਨੀ

PPN2805201817ਅੰਮ੍ਰਿਤਸਰ, 28 ਮਈ (ਪੰਜਾਬ ਪੋਸਟ- ਮਨਜੀਤ ਸਿੰਘ) – ਸਕੂਲ ਸਿੱਖਿਆ, ਵਾਤਾਵਰਨ ਤੇ ਆਜ਼ਾਦੀ ਘੁਲਾਟੀਏ ਦੇ ਮੰਤਰੀ ਓ.ਪੀ ਸੋਨੀ ਨੇ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਲ ਰੋਡ ਲੜਕੀਆਂ ਵਿਖੇ ਆਯੋਜਿਤ ਸਾਲਾਨਾ ਇਨਾਮ ਵੰਡ ਸਮਾਗਮ ਵਿਚ ਹਿੱਸਾ ਲਿਆ।
ਸਿਖਿਆ ਮੰਤਰੀ ਨੇ ਸਕੂਲੀ ਬੱਚਿਆਂ ਨੂੰ ਸਟੇਜ ਸ਼ੋਅ, ਡਰਾਇੰਗ, ਲਿਖਾਈ, ਕਵਿਤਾ, ਕਵੀਸ਼ਰੀ, ਵਾਰ ਗਾਇਨਿੰਗ, ਗਾਇਨਿੰਗ, ਡੈਕਲਮੈਟੇਸ਼ਨ, ਕਲੇ ਮਾਡਲਿੰਗ, ਪੇਟਿੰਗ, ਸਪੋਰਟਸ ਆਦਿ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਇਨਾਮ ਵੰਡੇ।ਸੋਨੀ ਨੇ ਅਧਿਕਆਪਕਾਂ ਦੀ ਵਧੀਆ ਕਾਰਗੁਜਾਰੀ ਤੇ ਤਸੱਲੀ ਦਾ ਪ੍ਰਗਟਾਵਾ ਕੀਤਾ। ਸ੍ਰੀ ਸੋਨੀ ਨੇ ਦੱਸਿਆ ਕਿ ਇਸ ਸਕੂਲ ਵਿੱਚ ਲਗਭਗ 2000 ਲੜਕੀਆਂ ਦੀ ਪੜ੍ਹਾਈ ਲਈ 107 ਅਧਿਆਪਕ ਤਾਇਨਾਤ ਹਨ ਤੇ ਸਕੂਲ ਦਾ ਨਤੀਜਾ 87 ਫੀਸਦੀ ਆਇਆ ਹੈ।ਸੋਨੀ ਨੇ ਯੁਵਕ ਮੇਲਾ ਦੇ ਨਾਂ ਨਾਲ ਕੈਰੀਅਰ ਕੌਂਸਲਿੰਗ ਮੇਲੇ ਦਾ ਪ੍ਰਬੰਧ ਕਰਨ ਵਾਲੇ ਅਧਿਆਪਕਾਂ ਅਤੇ ਅਧਿਕਾਰੀਆਂ ਦੇ ਉਤਸ਼ਾਹ ਦੀ ਵੀ ਸ਼ਲਾਘਾ ਕੀਤੀ।ਇਹ ਮੇਲੇ ਰਾਜ ਸਿੱਖਿਆ ਅਤੇ ਰੋਜ਼ਗਾਰ ਕੌਂਸਲਿੰਗ ਬਿਊਰੋ, ਪੰਜਾਬ ਦੇ ਅਗਵਾਈ ਹੇਠ ਕਰਵਾਏ ਜਾ ਰਹੇ ਹਨ।ਸੋਨੀ ਨੇ ਕਿਹਾ ਕਿ ਉਹ ਸਕੂਲ ਦੇ ਕੰਮਕਾਜ ਨਾਲ ਸੰਤੁਸ਼ਟ ਹਨ ਅਤੇ ਨਤੀਜੇ ਬਾਕੀ ਸਕੂਲਾਂ ਨਾਲ ਵਧੀਆ ਹਨ।ਉਨ੍ਹਾਂ ਨੇ ਸਕੂਲ ਦੇ ਵਧੀਆ ਨਤੀਜਿਆਂ ਲਈ ਸਕੂਲ ਦੀ ਪਿ੍ਰੰਸੀਪਲ ਮੈਡਮ ਮਨਦੀਪ ਕੌਰ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਜਿੰਨਾਂ ਸਕੂਲਾਂ ਦੇ ਵਧੀਆ ਨਤੀਜੇ ਆਏ ਹਨ ਉਨ੍ਹਾਂ ਦੇ ਅਧਿਆਪਕਾਂ ਅਤੇ ਪ੍ਰਿੰਸੀਪਲਾਂ ਨੂੰ ਸਨਮਾਨਤ ਕੀਤਾ ਜਾਵੇਗਾ। ਸਿਖਿਆ ਮੰਤਰੀ ਨੇ ਕਿਹਾ ਕਿ ਸਰਕਾਰ ਰਾਜ ਦੇ ਨਾਗਰਿਕਾਂ ਨੂੰ ਮਿਆਰੀ ਸਿੱਖਿਆ ਅਤੇ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਆਪਣੇ ਸਰੋਤਾਂ ਤੋਂ ਬਹੁਤ ਜ਼ਿਆਦਾ ਖਰਚ ਕਰ ਰਹੀ ਹੈ।ਉਨ੍ਹਾਂ ਕਿਹਾ ਕਿ ਜਿਹੜੇ ਅਧਿਆਪਕ ਪੜ੍ਹਾਈ ਵਿੱਚ ਰੁਚੀ ਨਹੀਂ ਦਿਖਾਉਂਦੇ ਉਨ੍ਹਾਂ ਖਿਲਾਫ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ।ਸਿਖਿਆ ਮੰਤਰੀ ਨੇ ਕਿਹਾ ਕਿ ਅਧਿਆਪਕਾਂ ਦੀਆਂ ਜਾਇਜ ਮੰਗਾਂ ਨੂੰ ਆਉਂਦੇ 15 ਦਿਨਾਂ ਦੇ ਅੰਦਰ ਅੰਦਰ ਪੂਰਾ ਕਰ ਦਿੱਤਾ ਜਾਵੇਗਾ।
ਮੰਤਰੀ ਨੇ ਐਲਾਨ ਕੀਤਾ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਮਾਲ ਰੋਡ ਨੂੰ ਸਮਾਰਟ ਸਕੂਲਾਂ ਦੀ ਲਿਸਟ ਵਿੱਚ ਦਰਜ ਕੀਤਾ ਜਾਵੇਗਾ ਅਤੇ ਇਸ ਨੂੰ ਆਪਣੇ ਖੇਤਰ ਦਾ ਸਭ ਤੋਂ ਵਧੀਆ ਸਕੂਲ ਬਣਾਇਆ ਜਾਵੇਗਾ।

Check Also

ਵਧ ਰਹੀ ਗਰਮੀ ਦੇ ਮੱਦੇਨਜ਼ਰ ਥਾਣਾ ਸੁਲਤਾਨਵਿੰਡ ਵਲੋਂ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ

ਅੰਮ੍ਰਿਤਸਰ, 28 ਮਈ (ਸੁਖਬੀਰ ਸਿੰਘ) – ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵਲੋਂ ਵਧ ਰਹੀ ਗਰਮੀ ਨੂੰ ਧਿਆਨ …

Leave a Reply