Monday, November 23, 2026

ਸ਼ਹਿਜਾਦਾਨੰਦ ਕਾਲਜ ਦੇ ਸੀਨੀਅਰ ਸੈਕੰਡਰੀ ਵਿੰਗ ਵਿਖੇ ਖੇਡ ਦਿਵਸ ਆਯੋਜਿਤ

ਵਿਦਿਆਰਥੀਆਂ ਦੇ ਬਹੁ-ਪੱਖੀ ਵਿਕਾਸ ਲਈ ਅਜਿਹੇ ਉਪਰਾਲਿਆਂ ਦੀ ਲੋੜ – ਪ੍ਰਿੰ. ਹਰਬਿੰਦਰ ਕੌਰ
ਅੰਮ੍ਰਿਤਸਰ, 29 ਮਈ (ਪੰਜਾਬ ਪੋਸਟ- ਸੰਧੂ) – ਸਥਾਨਕ ਸ਼ਹਿਜਾਦਾਨੰਦ ਕਾਲਜ ਵਿਖੇ ਗਿਆਰਵੀਂ ਅਤੇ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਦਾ (ਲੜਕੇ/ Volleyball Spoprtsਲੜਕੀਆਂ) ਦਾ ਖੇਡ ਦਿਵਸ ਮਨਾਇਆ ਗਿਆ।ਪ੍ਰਿੰਸੀਪਲ ਹਰਬਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਤੇ ਸ਼ਰੀਰਿਕ ਸਿੱਖਿਆ ਵਿਭਾਗ ਮੁਖੀ ਤੇ ਅੰਤਰਰਾਸ਼ਟਰੀ ਕੋਚ ਰੂਬੀ ਮਲਹੋਤਰਾ ਦੇ ਪ੍ਰਬੰਧਾਂ ਹੇਠ ਸ਼ਹਿਜਾਦਾਨੰਦ ਕਾਲਜੀਏਟ ਸਕੂਲ ਦੇ ਲੜਕਿਆਂ ਦੇ ਫੁੱਟਬਾਲ ਅਤੇ ਲੜਕੇ-ਲੜਕੀਆਂ ਦੇ ਵਾਲੀਬਾਲ ਮੁਕਾਬਲੇ ਕਰਵਾਏ ਗਏ ਅਤੇ ਅਗਲੇਰੀਆਂ ਪ੍ਰਤੀਯੌਗਤਾਵਾਂ ਲਈ ਟ੍ਰਾਇਲ ਚੋਣ ਪ੍ਰਕਿਰਿਆ ਵੀ ਮੁਕੰਮਲ ਕੀਤੀ ਗਈ ਹੈ।PPN2905201801
ਜੇਤੂਆਂ ਨੂੰ ਇਨਾਮ ਤਕਸੀਮ ਕਰਦਿਆਂ ਕਾਲਜ ਦੀ ਪ੍ਰਿੰਸੀਪਲ ਹਰਬਿੰਦਰ ਕੌਰ ਨੇ ਕਿਹਾ ਕਿ ਵਿਦਿਆਰਥੀਆਂ ਦੇ ਬਹੁ-ਪੱਖੀ ਵਿਕਾਸ ਲਈ ਅਤੇ ਉਨ੍ਹਾਂ ਅੰਦਰ ਲੁਕੀ ਪ੍ਰਤਿਭਾ ਨੂੰ ਉਭਾਰਨ ਲਈ ਅਜਿਹੇ ਉਪਰਾਲਿਆਂ ਦੀ ਬਹੁਤ ਲੋੜ ਹੈ। ਜਿਸ ਨੂੰ ਡੀ.ਪੀ.ਈ ਰੂਬੀ ਮਲਹੋਤਰਾ ਤੇ ਰਾਸ਼ਟਰੀ ਵਾਲੀਬਾਲ ਕੋਚ ਹਰਵਿੰਦਰ ਸਿੰਘ ਰੇਲਵੇ (ਗਿਆਨੀ ਜੀ) ਨੇ ਸਫਲਤਾ ਪੂਰਵਕ ਸਿਰੇ ਚੜ੍ਹਾਇਆ ਹੈ।ਇਸ ਦੌਰਾਨ ਸੇਂਟ ਜੂਡ ਸਕੂਲ ਦੇ ਵਿਦਿਆਰਥੀਆਂ ਨੇ ਵੀ ਆਪਣੀ ਖੇਡ ਸ਼ੈਲੀ ਦਾ ਪ੍ਰਦਰਸ਼ਨ ਕਰਦੇ ਹੋਏ ਕਈ ਪ੍ਰਕਾਰ ਦੇ ਮੈਡਲ ਆਪਣੇ ਨਾਮ ਕੀਤੇ।ਵਾਲੀਬਾਲ ਕੋਚ ਹਰਵਿੰਦਰ ਸਿੰਘ ਗਿਆਨੀ, ਪ੍ਰੋ. ਵਰਿੰਦਰ ਕੌਰ, ਮੈਡਮ ਮਨਿੰਦਰ ਕੌਰ, ਮੈਡਮ ਜਤਿੰਦਰ ਕੌਰ, ਰਮਨਦੀਪ ਕੌਰ, ਅੰਮਿਤ, ਅਮਨ, ਕਰਨ, ਅਮਰਜੀਤ ਸਿੰਘ, ਕੁਲਦੀਪ ਸਿੰਘ ਆਦਿ ਹਾਜ਼ਰ ਸਨ।

Check Also

ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ

ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …

Leave a Reply