Thursday, September 19, 2024

ਖ਼ਾਲਸਾ ਕਾਲਜ ਪਬਲਿਕ ਤੇ ਇੰਟਰਨੈਸ਼ਨਲ ਪਬਲਿਕ ਸਕੂਲ ਦਾ ਸੀ.ਬੀ.ਐਸ.ਈ 10ਵੀਂ ਦਾ ਨਤੀਜਾ ਰਿਹਾ ਸ਼ਾਨਦਾਰ

ਅੰਮ੍ਰਿਤਸਰ, 29 ਮਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਸਫ਼ਲਤਾ ਪੂਰਵਕ ਚਲ ਰਹੇ ਵਿੱਦਿਅਕ ਅਦਾਰੇ PPN2905201807ਖਾਲਸਾ ਕਾਲਜ ਪਬਲਿਕ ਸਕੂਲ ਅਤੇ ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ, ਰਣਜੀਤ ਐਵੀਨਿਊ ਦੇ ਵਿਦਿਆਰਥੀਆਂ ਨੇ ਸੀ.ਬੀ.ਐਸ.ਈ ਵੱਲੋਂ ਐਲਾਨੇ ਗਏ 10ਵੀਂ ਬੋਰਡ ਦੀ ਪ੍ਰੀਖਿਆ ਦੇ ਨਤੀਜੇ ’ਚ 100 ਫ਼ੀਸਦੀ ਨਤੀਜਾ ਹਾਸਲ ਕਰਕੇ ਸਕੂਲ ਤੇ ਮਾਤਾ-ਪਿਤਾ ਦਾ ਨਾਂਅ ਰੌਸ਼ਨ ਕੀਤਾ ਹੈ।
     ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਵਿਦਿਆਰਥੀਆਂ ਦੁਆਰਾ ਪ੍ਰੀਖਿਆ ’ਚ ਹਾਸਲ ਕੀਤੇ ਗਏ 100 ਫ਼ੀਸਦੀ ਨਤੀਜੇ ’ਤੇ ਮੁਬਾਰਕਬਾਦ ਦਿੰਦਿਆ ਉਕਤ ਖ਼ਾਲਸਾ ਪਬਲਿਕ ਸਕੂਲ ਦੇ ਪ੍ਰਿੰਸੀਪਲ ਏ.ਐਸ ਗਿੱਲ ਅਤੇ ਖ਼ਾਲਸਾ ਇੰਟਰਨੈਸ਼ਨਲ ਪਬਲਿਕ ਸਕੂਲ ਦੇ ਪ੍ਰਿੰਸੀਪਲ ਗੁਰਜੀਤ ਸਿੰਘ ਸੇਠੀ ਅਤੇ ਸਮੂਹ ਸਕੂਲ ਸਟਾਫ਼ ਦੀ ਸ਼ਲਾਘਾ ਕੀਤੀ।
    ਖ਼ਾਲਸਾ ਪਬਲਿਕ ਸਕੂਲ ਦੇ ਪ੍ਰਿੰਸੀਪਲ ਏ.ਐਸ ਗਿੱਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਕੂਲ ਦੇ 138 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ, ਜਿਸ ’ਚੋਂ 135 ਵਿਦਿਆਰਥੀ ਪਾਸ ਹੋਏ।ਉਨ੍ਹਾਂ ਕਿਹਾ ਕਿ ਸਕੂਲ ਦੇ ਵਿਦਿਆਰਥੀਆਂ ਸ਼ੀਤਲ ਨੇ 93.80%, ਕਰੁਣਾ ਮਹਾਜਨ 92.40%, ਨੂਰਕਮਲ ਨੇ 89%, ਦਿਵਿਆਮ ਨੇ 88.40%, ਰੂਪਾਲੀ ਨੇ 88%, ਰਮਨਦੀਪ 87.80%, ਲੋਵਿਸ਼ ਨੇ 87%, ਨਵਪ੍ਰੀਤ ਕੌਰ 86%, ਨਵਪ੍ਰੀਤ ਕੌਰ 86%, ਅਮਨਦੀਪ ਕੌਰ 85.60%, ਕਰਮਜੀਤ 85% ਅਤੇ ਪਵਨਪ੍ਰੀਤ ਕੌਰ 85%  ਅੰਕ ਹਾਸਲ ਕਰਕੇ ਸਕੂਲ ਦਾ ਨਾਂ ਰੌਸ਼ਨ ਕੀਤਾ ਹੈ।
    ਇਸ ਮੌਕੇ ਖ਼ਾਲਸਾ ਇੰਟਰਨੈਸ਼ਨਲ ਪਬਲਿਕ ਸਕੂਲ ਦੇ ਪ੍ਰਿੰ: ਸੇਠੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਕੂਲ ਦੇ ਵਿਦਿਆਰਥੀ ਹਿਤਮਨ ਸਿੰਘ ਨੇ 91.2 ਫ਼ੀਸਦੀ, ਰਣਬੀਰ ਕੌਰ ਨੇ 90.6 ਫ਼ੀਸਦੀ ਅਤੇ ਸੂਰਭੀ ਨੇ 86.4 ਪ੍ਰਤੀਸ਼ਤ ਨਾਲ ਕ੍ਰਮਵਾਰ ਪਹਿਲਾਂ, ਦੂਜਾ ਅਤੇ ਤੀਜਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਂ ਰੌਸ਼ਨ ਕੀਤਾ ਹੈ।ਉਕਤ ਸਕੂਲਾਂ ਦੇ ਪ੍ਰਿੰਸੀਪਲ ਨੇ ਇਨ੍ਹਾਂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆ ਅਗਾਂਹ ਹੋਰ ਸਖ਼ਤ ਮਿਹਨਤ ਕਰਨ ਲਈ ਉਤਸ਼ਾਹਿਤ ਕਰਦਿਆਂ ਸਟਾਫ਼ ਦੀ ਮਿਹਨਤ ਨੂੰ ਸਲਾਹਿਆ।

Check Also

ਡੀ.ਏ.ਵੀ ਪਬਲਿਕ ਸਕੂਲ ਵਿਖੇ `ਸਵੱਛਤਾ ਪਖਵਾੜਾ` ਉਤਸ਼ਾਹ ਨਾਲ ਮਨਾਇਆ ਗਿਆ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਭਾਰਤ ਸਰਕਾਰ ਅਤੇ ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ ਦੇ …

Leave a Reply