Sunday, October 11, 2026

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਰਹੇ ਬਾਬਾ ਖੜਕ ਸਿੰਘ ਦੇ ਜਨਮ ਦਿਹਾੜੇ `ਤੇ ਗੁਰਮਤਿ ਸਮਾਗਮ 7 ਜੂਨ ਨੂੰ

ਅੰਮ੍ਰਿਤਸਰ 29 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਰਹੇ ਬਾਬਾ ਖੜਕ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵੱਲੋਂ Baba Kharak Singh SGPC Prez7 ਜੂਨ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਸ੍ਰੀ ਅੰਮ੍ਰਿਤਸਰ ਵਿਖੇ ਗੁਰਮਤਿ ਸਮਾਗਮ ਕਰਵਾਇਆ ਜਾਵੇਗਾ।ਇਹ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਅਤੇ ਬੁਲਾਰੇ ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਬਾਬਾ ਖੜਕ ਸਿੰਘ ਗੁਰਦੁਆਰਾ ਪ੍ਰਬੰਧ ਸੁਧਾਰ ਲਹਿਰ ਵਿਚ ਹਿੱਸਾ ਪਾਉਣ ਵਾਲੇ ਪ੍ਰਮੁੱਖ ਸਿੱਖ ਆਗੂ ਸਨ, ਜੋ 14 ਅਗਸਤ 1921 ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਣੇ। ਉਨ੍ਹਾਂ ਦੱਸਿਆ ਕਿ ਬੇਸ਼ੱਕ ਬਾਬਾ ਖੜਕ ਸਿੰਘ ਦਾ ਜਨਮ ਦਿਹਾੜਾ 6 ਜੂਨ ਨੂੰ ਆ ਰਿਹਾ ਹੈ, ਪਰ 1984 ਦੇ ਘੱਲੂਘਾਰਾ ਮੌਕੇ ਸ਼ਹੀਦ ਹੋਏ ਸਿੰਘ/ਸਿੰਘਣੀਆਂ ਦੇ ਸ਼ਹੀਦੀ ਸਮਾਗਮ ਕਰਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬਾਬਾ ਖੜਕ ਸਿੰਘ ਦੇ ਜਨਮ ਦਿਹਾੜੇ ਸਬੰਧੀ ਸਮਾਗਮ 7 ਜੂਨ ਨੂੰ ਕਰਵਾਇਆ ਜਾਵੇਗਾ।ਉਨ੍ਹਾਂ ਦੱਸਿਆ ਕਿ ਇਸ ਸਮਾਗਮ ਦੌਰਾਨ ਕੌਮ ਦੇ ਮਹਾਨ ਰਾਗੀ ਤੇ ਕਥਾਵਾਚਕ ਗੁਰਬਾਣੀ ਕੀਰਤਨ ਤੇ ਗੁਰਮਤਿ ਵਿਚਾਰਾਂ ਨਾਲ ਸੰਗਤਾਂ ਨੂੰ ਜੋੜਨਗੇ।

Check Also

ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ

ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …

Leave a Reply