ਭੀਖੀ, 29 ਮਈ (ਪੰਜਾਬ ਪੋਸਟ – ਕਮਲ ਜ਼ਿੰਦਲ) – ਮਾਈ ਭਾਗੋ ਗਰੁੱਪ ਆਫ ਇੰਸਟੀਚਿਊਟਸ ਰੱਲਾ ਅਧੀਨ ਚੱਲ ਰਹੇ ਕਿਡਜੀ ਸਕੂਲ ਅਤੇ ਐਮ.ਬੀ
ਇੰਟਰਨੈਸ਼ਨਲ ਸਕੂਲ ਦੇ ਬੱਚਿਆਂ ਲਈ ਪ੍ਰਿੰਸੀਪਲ ਸੁਰਿੰਦਰ ਕੌਰ ਟੀਨਾ ਦੀ ਅਗਵਾਈ ਵਿੱਚ ਫਨ ਡੇ ਦਾ ਅਯੋਜਨ ਕੀਤਾ ਗਿਆ।ਕਿਡਜੀ ਸਕੂਲ ਦੀ ਨਰਸਰੀ, ਜੂਨੀਅਰ ਕੇ.ਜੀ ਅਤੇ ਸੀਨੀਅਰ ਕੇ.ਜੀ. ਕਲਾਸ ਦੇ ਬੱਚਿਆਂ ਨੇ ਜਿੱਥੇ ਪੂਲ ਪਾਰਟੀ ਦਾ ਆਨੰਦ ਮਾਣਿਆ ਉਥੇ ਐਮ.ਬੀ ਇੰਟਰਨੈਸ਼ਨਲ ਸਕੂਲ ਦੀ ਚੌਥੀ ਜਮਾਤ ਤੱਕ ਦੇ ਬੱਚਿਆਂ ਨੇ ਆਪੋ-ਆਪਣੇ ਪਰਿਵਾਰ ਨਾਲ ਸਬੰਧਤ ਭਾਵਪੂਰਤ ਪੇਂਟਿੰਗਾਂ ਤਿਆਰ ਕਰਕੇ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।ਆਪਣੇ ਅਧਿਆਪਕਾਂ ਦੀ ਦੇਖ-ਰੇਖ ਹੇਠ ਫਨ ਡੇਅ ਦਾ ਪੂਰਾ ਆਨੰਦ ਮਾਣਦਿਆਂ ਬੱਚਿਆਂ ਨੇ ਵੱਖ-ਵੱਖ ਖੇਡਾਂ ਰਾਹੀਂ ਖੂਬ ਮਸਤੀ ਕੀਤੀ।ਸੰਸਥਾ ਦੇ ਚੇਅਰਮੈਨ ਡਾ. ਬਲਵਿੰਦਰ ਸਿੰਘ ਬਰਾੜ, ਵਾਈਸ ਚੇਅਰਮੈਨ ਪਰਮਜੀਤ ਸਿੰਘ ਬੁਰਜ ਹਰੀ, ਐਮ.ਡੀ ਕੁਲਦੀਪ ਸਿੰਘ ਖਿਆਲਾ ਅਤੇ ਸਕੱਤਰ ਮਨਜੀਤ ਸਿੰਘ ਖਿਆਲਾ ਨੇ ਕਿਹਾ ਕਿ ਇਸ ਤਰ੍ਹਾਂ ਦੇ ਪ੍ਰੋਗਰਾਮਾਂ ਦੇ ਆਯੋਜਨ ਨਾਲ ਬੱਚਿਆਂ ਵਿੱਚ ਆਤਮ ਵਿਸ਼ਵਾਸ਼ ਦੀ ਭਾਵਨਾ ਪੈਦਾ ਹੁੰਦੀ ਹੈ।ਬੱਚਿਆਂ ਦੇ ਸਰਵਪੱਖੀ ਵਿਕਾਸ ਨੂੰ ਮੁੱਖ ਰੱਖਦਿਆਂ ਸੰਸਥਾ ਵੱਲੋਂ ਸਮੇਂ-ਸਮੇਂ ’ਤੇ ਅਜਿਹੇ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਜਾਂਦਾ ਹੈ। ਇਸ ਮੌਕੇ ਅਧਿਆਪਕਾ ਬੰਦਨਾ ਸਿੰਗਲਾ, ਸਪਨਾ, ਪ੍ਰਿੰਅੰਕਾ, ਸੰਦੀਪ, ਅਮਨ, ਗੁਰਕਿਰਨ ਕੌਰ, ਜਿਨੀਸ਼ ਸਮੇਤ ਸਮੂਹ ਸਟਾਫ ਅਤੇ ਵਿਦਿਆਰਥੀ ਮੌਜੂਦ ਸਨ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media