ਜੰਡਿਆਲਾ, 30 ਮਈ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾਈ ਪ੍ਰੈਸ ਸਕੱਤਰ ਦਲਜੀਤ ਸਿੰਘ ਲਾਹੌਰੀਆ ਨੇ ਪ੍ਰੈਸ ਨੂੰ ਦੱਸਿਆ ਕਿ ਸਾਂਝਾ ਅਧਿਆਪਕ ਮੋਰਚਾ ਪੰਜਾਬ ਦੀ ਇੱਕ ਅਹਿਮ ਮੀਟਿੰਗ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ, ਡੀ.ਪੀ.ਆਈ (ਸੈਕੰਡਰੀ), ਡੀ.ਪੀ.ਆਈ (ਐਲੀ.) ਤੇ ਡੀ.ਜੀ.ਐਸ.ਈ ਨਾਲ 31 ਮਈ ਦਿਨ ਵੀਰਵਾਰ ਨੂੰ ਸਕੱਤਰੇਤ ਚੰਡੀਗਡ਼ੵ ਵਿਖੇ ਹੋਵੇਗੀ।ਇਸ ਮੀਟਿੰਗ ਵਿੱਚ 4 ਜੂਨ ਨੂੰ ਮੁੱਖ ਮੰਤਰੀ ਨਾਲ ਹੋਣ ਵਾਲੀ ਮੀਟਿੰਗ ਸਬੰਧੀ ਚਰਚਾ ਕੀਤੀ ਜਾਵੇਗੀ ਤੇ ਮੋਰਚੇ ਦੀਆ ਮੁੱਖ ਮੰਗਾਂ ਜੋ ਕਿ ਮੁੱਖ ਮੰਤਰੀ ਪਾਸੋ ਮੰਨਵਾਈਆਂ ਜਾਣੀਆ ਹਨ, ਉਹਨਾਂ ਮੰਗਾਂ ਸਬੰਧੀ ਉਪਰੋਕਤ ਸਿੱਖਿਆ ਅਧਿਕਾਰੀਆਂ ਨੂੰ ਜਾਣੂ ਕਰਵਾਇਆ ਜਾਵੇਗਾ ਤਾਂ ਜੋ ਅਧਿਆਪਕਾਂ ਦੀਆ ਸਾਰੀਆਂ ਮੰਗਾਂ ਨੂੰ ਮੁੱਖ ਮੰਤਰੀ ਕੋਲੋ ਪੂਰੀਆਂ ਕਰਵਾਈਆ ਜਾ ਸਕਣ।ਇਸ ਮੌਕੇ ਉਹਨਾਂ ਨਾਲ ਸੁਖਰਾਜ ਸਿੰਘ ਕਾਹਲੋਂ, ਅਮਨਦੀਪ ਸ਼ਰਮਾ, ਮਲਕੀਤ ਸਿੰਘ ਕੱਦਗਿੱਲ, ਸੁਰੇਸ਼ ਗੁੱਪਤਾ, ਹਰਜਿੰਦਰਪਾਲ ਸਿੰਘ ਸਠਿਆਲਾ, ਗੁਰਿੰਦਰ ਸਿੰਘ ਸਿੱਧੂ, ਸੁਲੱਖਣ ਸਿੰਘ ਬੇਰੀ, ਜਸਪਾਲ ਸਿੰਘ ਕਪੂਰਥਲਾ, ਗੁਰਮੇਲ ਸਿੰਘ ਬਰੀ ਤੇ ਸੁਰਿੰਦਰ ਸਿੰਘ ਬਾਠ ਆਦਿ ਆਗੂ ਹਾਜ਼ਰ ਸਨ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …
Punjab Post Daily Online Newspaper & Print Media