ਅੰਮ੍ਰਿਤਸਰ, 30 ਮਈ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸ੍ਰੀ ਗੁਰੁ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮਜੀਠਾ ਰੋਡ ਬਾਈਪਾਸ ਸੀ.ਬੀ.ਐਸ.ਈ ਦਸਵੀ ਜਮਾਤ ਦਾ ਨਤੀਜਾ 100% ਰਿਹਾ।ਇਸ ਪ੍ਰੀਖਿਆ ਵਿਚ ਕੁੱਲ 150 ਵਿਦਿਆਰਥੀਆਂ ਨੇ ਭਾਗ ਲਿਆ।ਜਿਸ ਵਿਚੋਂ 30 ਵਿਦਿਆਰਥੀਆਂ ਨੇ ਮੈਰਿਟ ਸਥਾਨ ਹਾਸਲ ਕੀਤਾ।12 ਬੱਚਿਆਂ ਨੇ 90% ਤੋਂ ਵੱਧ ਅੰਕ ਹਾਸਲ ਕਰਕੇ ਸਕੂਲ ਦਾ ਨਾਂ ਰੋਸ਼ਨ ਕੀਤਾ।ਨਵਪ੍ਰੀਤ ਕੌਰ ਨੇ 95.4% ਅੰਕ ਪ੍ਰਾਪਤ ਕਰਕੇ ਪਹਿਲੀ ਪੁਜੀਸ਼ਨ ਹਾਸਲ ਕੀਤੀ।ਜਸਕੀਰਤ ਕੌਰ ਨੇ 95.2% ਅੰਕ ਲੈ ਕੇ ਦੁਸਰੀ ਅਤੇ ਹਰਮਨਬੀਰ ਸਿੰਘ ਨੇ 94.4% ਲੈ ਕੇ ਤੀਸਰਾ ਸਥਾਨ ਪ੍ਰਾਪਤ ਕੀਤਾ।ਇਸ ਮੌਕੇ ਸਕੂਲ ਦੇ ਮੈਂਬਰ ਇੰਚਾਰਜ ਰਾਜਮੋਹਿੰਦਰ ਸਿੰਘ ਮਜੀਠਾ, ਨਿਰਮਲ ਸਿੰਘ, ਗੁਰਿੰਦਰ ਸਿੰਘ ਚਾਵਲਾ ਅਤੇ ਸਕੂਲ ਦੇ ਪ੍ਰਿੰਸੀਪਲ ਦਪਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਵਧਾਈ ਅਤੇ ਭਵਿੱਖ ਵਿਚ ਹੋਰ ਅੱਗੇ ਵਧਣ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …
Punjab Post Daily Online Newspaper & Print Media