Monday, December 23, 2024

ਮਾਡਰਨ ਸੈਕੂਲਰ ਪਬਲਿਕ ਸਕੂਲ ਭੀਖੀ ਦਾ ਨਤੀਜਾ ਸ਼ਾਨਦਾਰ ਰਿਹਾ

ਭੀਖੀ, 31 ਮਈ (ਪੰਜਾਬ ਪੋਸਟ- ਕਮਲ ਜਿੰਦਲ) – ਮਾਡਰਨ ਸੈਕੂਲਰ ਪਬਲਿਕ ਸਕੂਲ ਭੀਖੀ ਦਾ ਦਸਵੀਂ ਜਮਾਤ ਦਾ ਨਤੀਜਾ 100 ਫੀਸਦੀ ਰਿਹਾ।ਸਮਨਦੀਪ Schoolਕੌਰ ਨੇ 86% ਅੰਕ ਪ੍ਰਾਪਤ ਕਰਕੇ ਸਕੂਲ ਵਿੱਚ ਪਹਿਲਾ, ਬੀਨੂੰ ਅਤੇ ਹਰਵਿੰਦਰ ਕੌਰ ਨੇ 83% ਅੰਕਾਂ ਨਾਲ ਦੂਜਾ ਸਥਾਨ ਅਤੇ ਅਰਸ਼ਦੀਪ ਕੌਰ ਨੇ 81.4% ਅੰਕਾਂ ਨਾਲ ਤੀਜਾ ਸਥਾਨ ਹਾਸਲ ਕੀਤਾ।ਸਕੂਲ ਵਿੱਚੋਂ 8 ਵਿਦਿਆਰਥੀਆਂ ਨੇ 70% ਤੋਂ ਉਪਰ ਅੰਕ, 12 ਵਿਦਿਆਰਥੀਆਂ ਨੇ 60% ਤੋਂ ਉੱਪਰ ਅੰਕ, 50% ਤੋਂ ਉੱਪਰ ਅੰਕ ਪ੍ਰਾਪਤ ਕਰਨ ਵਾਲੇ 16 ਵਿਦਿਆਰਥੀ ਅਤੇ ਬਾਕੀ ਸਾਰੇ ਵਿਦਿਆਰਥੀਆਂ ਨੇ ਵੀ ਵਧੀਆ ਅੰਕ ਪ੍ਰਾਪਤ ਕਰਕੇ ਸਕੂਲ ਦਾ ਨਾਂ ਰੌਸ਼ਨ ਕੀਤਾ।ੳੇੁਹਨਾਂ ਦੀਆਂ ਇਹਨਾਂ ਪ੍ਰਾਪਤੀਆਂ ਤੇ ਸਕੂਲ ਦੇ ਡਾਇਰੈਕਟਰ ਜਗਜੀਤ ਸਿੰਘ ਅਤੇ ਪ੍ਰਿੰਸੀਪਲ ਸੰਦੀਪ ਕੌਰ ਨੇ ਇਹਨਾਂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਅਤੇ ਨਾਲ ਹੀ ਉਨ੍ਹਾਂ ਨੂੰ ਵਧਾਈ ਵੀ ਦਿੱਤੀ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …

Leave a Reply