ਅੰਮ੍ਰਿਤਸਰ, 31 ਮਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਪਾਕਿਸਤਾਨ ਵਿਖੇ ਪੇਸ਼ਾਵਰ ’ਚ ਬੀਤੇ ਕੱਲ੍ਹ ਸਿੱਖ ਆਗੂ ਚਰਨਜੀਤ ਸਿੰਘ ਦੀ ਗੋਲੀਆਂ ਮਾਰ ਕੇ ਹੱਤਿਆ
ਕੀਤੇ ਜਾਣ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਗਹਿਰਾ ਦੁੱਖ ਪ੍ਰਗਟ ਕਰਦਿਆਂ ਇਸ ਘਟਨਾ ਦੀ ਨਿੰਦਾ ਕੀਤੀ ਹੈ।ਉਨ੍ਹਾਂ ਕਿਹਾ ਕਿ ਚਰਨਜੀਤ ਸਿੰਘ ਪੇਸ਼ਾਵਰ ਦਾ ਉਸ ਦੀ ਦੁਕਾਨ ’ਤੇ ਹੀ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਚਲਾ ਕੇ ਕਤਲ ਕਰ ਦੇਣਾ ਪਾਕਿਸਤਾਨ ਅੰਦਰ ਸਿੱਖਾਂ ਦੇ ਅਸੁਰੱਖਿਅਤ ਹੋਣ ਦੀ ਤਸਦੀਕ ਹੈ।ਉਨਾਂ ਨੇ ਕਿਹਾ ਕਿ ਅਜੇ ਪਿਛਲੇ ਦਿਨੀਂ ਹੀ ਪਾਕਿਸਤਾਨ ਦੇਸ਼ ਅੰਦਰ ਸੁਰੱਖਿਅਤ ਨਾ ਹੋਣ ਦੇ ਕਾਰਨ ਇੱਕ ਸਿੱਖ ਪਰਿਵਾਰ ਆਪਣੀ ਰੋਜ਼ੀ ਰੋਟੀ, ਘਰ-ਬਾਰ ਛੱਡ ਕੇ ਪੱਕੇ ਤੌਰ ’ਤੇ ਭਾਰਤ ਅੰਦਰ ਰਹਿਣ ਲਈ ਮਜ਼ਬੂਰ ਹੋਇਆ ਅਤੇ ਹੁਣ ਇੱਕ ਸਿੱਖ ਆਗੂ ਦਾ ਕਤਲ ਕਰ ਦਿੱਤਾ ਗਿਆ।ਇਸ ਤੋਂ ਪਹਿਲਾਂ ਸੂਬਾ ਖੈਬਰ ਪਖਤੂਖਵਾ ਦੇ ਇੱਕ ਮੰਤਰੀ ਦਾ ਵੀ ਕਤਲ ਹੋ ਚੁੱਕਾ ਹੈ।ਸ਼੍ਰੋਮਣੀ ਕਮੇਟੀ ਪ੍ਰਧਾਨ ਕੇ ਕਿਹਾ ਜੇਕਰ ਪਾਕਿਸਤਾਨ ਸਰਕਾਰ ਨੇ ਅਜਿਹੀਆਂ ਘਟਨਾਵਾਂ ਨੂੰ ਨਾ ਰੋਕਿਆ ਤਾਂ ਪਾਕਿਸਤਾਨ ’ਚ ਵੱਸਦੇ ਘੱਟ ਗਿਣਤੀ ਸਿੱਖਾਂ ਵਿਚ ਡਰ ਦਾ ਮਾਹੌਲ ਪੈਦਾ ਹੋਵੇਗਾ।ਉਨ੍ਹਾਂ ਕਿਹਾ ਕਿ ਸਿੱਖ ਆਗੂ ਦੇ ਕਤਲ ਦੀ ਘਟਨਾ ਛੋਟੀ ਨਹੀਂ ਹੈ ਅਤੇ ਸਰਕਾਰ ਨੂੰ ਸੰਜ਼ੀਦਾ ਹੋ ਕੇ ਇਸ ਦੇ ਦੋਸ਼ੀਆਂ ਨੂੰ ਸਾਹਮਣੇ ਲਿਆਉਣਾ ਚਾਹੀਦਾ ਹੈ ਅਤੇ ਸਖ਼ਤ ਸਜ਼ਾਵਾਂ ਦਿੱਤੀਆਂ ਜਾਣੀਆਂ ਚਾਹੀਦੀਆਂ ਹਨ।
Check Also
ਸ਼੍ਰੋਮਣੀ ਕਮੇਟੀ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ
ਅੰਮ੍ਰਿਤਸਰ, 25 ਜੂਨ (ਜਗਦੀਪ ਸਿੰਘ) – ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ …
Punjab Post Daily Online Newspaper & Print Media