Saturday, August 22, 2026

‘ਕੋਲਾਜ ਮੇਕਿੰਗ’ ਮੁਕਾਬਲੇ `ਚ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਸਕੂਲ ਜੀ.ਟੀ ਰੋਡ ਦਾ ਸ਼ਾਨਦਾਰ ਪ੍ਰਦਰਸ਼ਨ

ਅੰਮ੍ਰਿਤਸਰ, 31 ਮਈ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਰਾਮਦਾਸ ਅਵਤਾਰ ਪੁਰਬ ਕਮੇਟੀ ਵੱਲੋਂ 26 ਮਈ  ਨੂੰ ਅੰਤਰ ਸਕੂਲ ਕੋਲਾਜ ਮੇਕਿੰਗ PPN3105201802ਮੁਕਾਬਲਾ ਕਰਵਾਇਆ ਗਿਆ।ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਇਸ ਮੁਕਾਬਲੇ ਵਿੱਚ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ. ਟ. ਰੋਡ ਦੇ ਵਿਦਿਆਰਥੀਆਂ ਦਾ ਪ੍ਰਦਰਸ਼ਨ ਸ਼ਾਨਦਾਰ ਰਿਹਾ।ਸਕੂਲ ਦੀ ਛੇਵੀਂ-ਸੀ ਦੀ ਵਿਦਿਆਰਥਣ ਰਜਨੀਤ ਕੌਰ ਨੇ ਜੁਨੀਅਰ ਵਰਗ ਵਿੱਚ ਪਹਿਲਾ ਇਨਾਮ ਅਤੇ ਅੱਠਵੀਂ-ਐਫ ਦੀ ਸਮਰੀਤ ਕੌਰ ਨੇ ਦੂਜਾ ਇਨਾਮ ਪ੍ਰਾਪਤ ਕੀਤਾ। ਸੀਨੀਅਰ ਵਰਗ ਵਿੱਚ +2 ਸੀ ਦੀ ਵਿਦਿਆਰਥਣ ਜਸਮੀਤ ਕੌਰ ਨੇ ਪਹਿਲਾ ਸਥਾਨ ਪ੍ਰਾਪਲ ਕੀਤਾ।ਸਕੂਲ ਦੇ ਪਿ੍ਰੰਸਪਲ/ ਡਾਇਰੈਕਟਰ ਡਾ: ਧਰਮਵੀਰ ਸਿੰਘ, ਵਾਈਸ ਪ੍ਰਿੰਸੀਪਲ ਸ਼੍ਰੀਮਤੀ ਰੇਣੂ ਆਹੂਜਾ, ਮੁੱਖ ਅਧਿਆਪਕਾ ਸ਼੍ਰੀਮਤੀ ਨਿਸ਼ਚਿੰਤ ਕੌਰ, ਸ਼੍ਰੀਮਤੀ ਕਵਲਪ੍ਰੀਤ ਕੌਰ ਅਤੇ ਸ਼੍ਰੀਮਤੀ ਰਵਿੰਦਰ ਕੌਰ ਨਰੂਲਾ ਨੇ ਜੇਤੂ ਵਿਦਿਆਰਥੀਆਂ ਨੂੰ ਸ਼ਾਬਾਸ਼ ਅਤੇ ਸਾਰੀ ਆਰਟ ਟੀਮ ਨੂੰ ਵਧਾਈ ਦਿੱਤੀ।

Check Also

ਖ਼ਾਲਸਾ ਕਾਲਜ ਵੱਲੋਂ ਤਿਰੰਗਾ ਰੈਲੀ, ਰਾਸ਼ਟਰੀ ਝੰਡੇ-ਤਿਰੰਗੇ ਦੀ ਮਹੱਤਤਾ ਪ੍ਰਤੀ ਕੀਤਾ ਜਾਗਰੂਕ

ਅੰਮ੍ਰਿਤਸਰ, 21 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖ਼ਾਲਸਾ ਕਾਲਜ ਵਿਖੇ ਦੇਸ਼-ਵਿਆਪੀ ‘ਹਰ ਘਰ ਤਿਰੰਗਾ’ ਮੁਹਿੰਮ ਤਹਿਤ …

Leave a Reply