ਭੀਖੀ, 31 ਮਈ (ਪੰਜਾਬ ਪੋਸਟ- ਕਮਲ ਜ਼ਿੰਦਲ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੀਰ ਹੋਡਲਾ ਕਲਾਂ ਵਿਖੇ ਸੇਵਾਮੁਕਤ ਅਧਿਆਪਕ ਸੀਤਾ ਸਿੰਘ ਮਾਨਸਾ ਦੇ ਸਮਾਜ ਸੇਵੀ ਪਰਿਵਾਰ ਵਲੋਂ ਲੋੜਵੰਦ ਵਿਦਿਆਰਥਣਾਂ ਨੂੰ ਸਕੂਲ ਵਿੱਚ ਵਰਦੀਆਂ ਵੰਡੀਆਂ ਗਈਆਂ।ਇਸ ਸਮੇਂ ਪੇਟਿੰਗ ਦੇ ਮੁਕਾਬਲਿਆਂ ਵਿੱਚ ਭਾਗ ਲੈਣ ਵਾਲੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ।ਸਕੂਲ ਪੀ.ਟੀ.ਆਈ ਕਮੇਟੀ ਦੇ ਪ੍ਰਧਾਨ ਅਜੈਬ ਸਿਂਘ ਹੋਡਲਾ, ਚੇਅਰਮੈਨ ਵਿੰਦਰ ਕੌਰ, ਕਮੇਟੀ ਮੈਂਬਰ ਰਵਿੰਦਰ ਖੁਰਮੀ ਤੇ ਕਪੂਰ ਸਿਂਘ ਦੇ ਉਦਮ ਸਦਕਾ ਕਰਵਾਏ ਇਸ ਸਾਦੇ ਸਮਾਗਮ ਵਿੱਚ ਵਿਦਿਆਰਥੀਆਂ ਤੋਂ ਇਲਾਵਾ ਸਕੂਲ ਪ੍ਰਿੰਸੀਪਲ ਸੀਮਾ ਉਪਲ, ਲੈਕਚਰਾਰ ਸੁਖਦੇਵ ਸਿੰਘ, ਡਾਕਟਰ ਕਰਨੈਲ ਵੈਰਾਗੀ ਤੇ ਸਮੂਹ ਸਕੂਲ ਸਟਾਫ਼ ਨੇ ਹਿੱਸਾ ਲਿਆ।ਡਾਕਟਰ ਕਰਨੈਲ ਵੈਰਾਗੀ ਤੇ ਸੁਖਦੇਵ ਸਿੰਘ ਨੇ ਵਿਦਿਆਰਥੀਆਂ ਨੂੰ 1 ਜੂਨ ਤੋਂ ਪੈ ਰਹੀਆਂ ਗਰਮੀਆਂ ਦੀਆਂ ਛੁੱਟੀਆਂ ਦਾ ਸਹੀ ਉਪਯੋਗ ਕਰਨ ਲਈ ਪ੍ਰੇਰਿਆ।ਦੱਸਣਯੋਗ ਹੈ ਕਿ ਇਹ ਦਾਨੀ ਪਰਿਵਾਰ ਅਕਸਰ ਹੀ ਸਮਾਜ ਸੇਵਾ ਦੇ ਕਾਰਜ ਕਰਦਾ ਰਹਿੰਦਾ ਹੈ।
Check Also
ਨਿਗਮ ਵਲੋਂ ਲਗਾਏ ਹਫਤਾਵਾਰ ਕੈਂਪਾਂ ਵਿੱਚ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ
200 ਦੇ ਕਰੀਬ ਪਾਣੀ ਅਤੇ ਸੀਵਰੇਜ ਦੇ ਨਜਾਇਜ਼ ਕਨੈਕਸ਼ਨ ਕੀਤੇ ਗਏ ਰੈਗੂਲਰ – ਵਧੀਕ ਕਮਿਸ਼ਨਰ …