Friday, July 4, 2025
Breaking News

ਵਿਧਾਇਕ ਦਲਵੀਰ ਗੋਲਡੀ ਨੇ ਧੂਰੀ ਹਲਕੇ ਦੇ 571 ਕਿਸਾਨਾਂ ਨੂੰ 2.51 ਕਰੋੜ ਦੇ ਕਰਜ਼ਾ ਰਾਹਤ ਸਰਟੀਫਿਕੇਟ ਵੰਡੇ

PPN3106201807ਧੂਰੀ, 31 ਮਈ (ਪੰਜਾਬ ਪੋਸਟ- ਪਰਵੀਨ ਗਰਗ) – ਪੰਜਾਬ ਸਰਕਾਰ ਵਲੋਂ ਛੋਟੇ ਕਿਸਾਨਾਂ ਦੇ ਕਰਜਾ ਮੁਆਫ ਦੇ ਕੀਤੇ ਗਏ ਐਲਾਨ `ਤੇ ਅਮਲ ਹੁੰਦਿਆਂ ਅੱਜ ਸਥਾਨਕ ਮਹੇਸ਼ ਬਿਰਧ ਆਸ਼ਰਮ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਹਲਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਨੇ ਕਿਹਾ ਕਿ ਪਹਿਲਾਂ ਧੂਰੀ ਹਲਕੇ ਦੇ 4498 ਕਿਸਾਨਾਂ ਨੂੰ 16.75 ਕਰੋੜ ਅਤੇ ਹੁਣ ਦੂਸਰੇ ਗੇੜ ਵਿੱਚ 571 ਕਿਸਾਨਾਂ ਨੂੰ 2.51 ਕਰੋੜ ਰੁਪੈ ਦੀ ਰਾਹਤ ਦਿੱਤੀ ਗਈ ਹੈ।
ਾਂ ਵਿਧਾਇਕ ਦਲਵੀਰ ਸਿੰਘ ਗੋਲਡੀ ਨੇ ਆਪਣੇ ਸੰਬੋਧਨ ’ਚ ਕਿਹਾ ਗਤੀਸ਼ੀਲ ਤੇ ਦੂਰਅੰਦੇਸ਼ੀ ਸੋਚ ਦੇ ਮਾਲਕ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਛੋਟੇ ਕਿਸਾਨਾਂ ਨੂੰ ਦੋ-ਦੋ ਲੱਖ ਰੁਪੈ ਦੇ ਕਰਜ਼ੇ ਮੁਆਫ ਕਰਕੇ ਅਜਿਹੀ ਰਾਹਤ ਦਿੱਤੀ ਹੈ, ਜੋ ਦੇਸ਼ ਤੇ ਕਾਬਜ਼ ਭਾਜਪਾ ਦੀ ਸਰਕਾਰ ਨੇ ਅੱਜ ਤੱਕ ਨਹੀਂ ਦਿੱਤੀ। ਉਨ੍ਹਾਂ ਦੱਸਿਆ ਕਿ ਛੋਟੇ ਕਿਸਾਨਾਂ ਤੋਂ ਬਾਅਦ ਹੁਣ ਖੇਤ ਮਜਦੂਰ, ਐਸ.ਸੀ, ਬੀ.ਸੀ ਅਤੇ ਵੱਡੇ ਕਿਸਾਨਾਂ ਦੇ ਕਰਜ਼ੇ ਮੁਆਫ ਕਰਨ ਲਈ ਵੀ ਪ੍ਰੋਗਰਾਮ ਉਲੀਕਿਆ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ ਦੀ ਭਲਾਈ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ।ਪੰਜਾਬ ਸਰਕਾਰ ਵਲੋਂ ਜਿਥੇ ਸੂਬੇ ਦੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਆਧੁਨਿਕ ਢੰਗ ਨਾਲ ਖੇਤੀ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ, ਉਥੇ ਹੀ ਕਿਸਾਨਾਂ ਨੂੰ ਆਰਥਿਕ ਮੰਦਹਾਲੀ ’ਚੋਂ ਬਾਹਰ ਕੱਢਣ ਲਈ ਕਰਜਾ ਮੁਆਫੀ ਸਕੀਮ ਚਲਾਈ ਗਈ ਹੈ। ਉਨ੍ਹਾ ਕਿਹਾ ਕਿ ਪਿਛਲੀ ਸਰਕਾਰ ਦੇ 10 ਸਾਲ ਦੇ ਕਾਰਜਕਾਲ ਦੌਰਾਨ ਸਰਕਾਰ ਵੱਲੋਂ ਖਜਾਨਾ ਖਾਲੀ ਛੱਡਣ ਦੇ ਬਾਵਜੂਦ ਵੀ ਕਿਸਾਨਾਂ ਦੇ ਕਰਜ਼ੇ ਮੁਆਫ ਕਰਕੇ ਵੱਡੀ ਰਾਹਤ ਦਿੱਤੀ ਗਈ ਹੈ।ਉਨ੍ਹਾ ਕਿਹਾ ਕਿ ਪੰਜਾਬ ਸਰਕਾਰ ਹਰ ਵੇਲੇ ਕਿਸਾਨਾਂ ਨਾਲ ਖੜ੍ਹੀ ਹੈ ਅਤੇ ਕਿਸਾਨਾਂ ਦੀ ਭਲਾਈ ਲਈ ਕੋਈ ਵੀ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਇਸ ਮੌਕੇ ਐਸ.ਡੀ.ਐਮ ਧੂਰੀ ਅਮਰਿੰਦਰ ਸਿੰਘ ਟਿਵਾਣਾ, ਡੀ.ਐਸ.ਪੀ ਧੂਰੀ, ਅਕਾਸ਼ਦੀਪ ਸਿੰਘ ਔਲਖ, ਐੱਸ.ਐਚ.ਓ ਰਾਜੇਸ਼ ਸਨੇਹੀ, ਅਮਿਤ ਸਿੰਘਲ, ਵਿਜੈ ਕੁਮਾਰ ਸਹਾਇਕ ਰਜਿਸਟਰਾਰ, ਮਾਰਕੀਟ ਕਮੇਟੀ ਧੂਰੀ ਦੇ ਸਾਬਕਾ ਚੇਅਰਮੈਨ ਅੱਛਰਾ ਸਿੰਘ ਭਲਵਾਨ, ਬਲਾਕ ਸੰਮਤੀ ਮੈਂਬਰ ਇੰਦਰਪਾਲ ਸਿੰਘ ਗੋਲਡੀ, ਮਾਰਕਿਟ ਕਮੇਟੀ ਸ਼ੇਰਪੁਰ ਦੇ ਸਾਬਕਾ ਚੇਅਰਮੈਨ ਇੰਦਰਜੀਤ ਸਿੰਘ ਘਨੌਰੀ ਅਤੇ ਬਲਾਕ ਕਾਂਗਰਸ ਦੇ ਪ੍ਰਧਾਨ ਚਮਕੌਰ ਸਿੰਘ ਕੁੰਬੜਵਾਲ, ਨਗਰ ਕੌਸਲ ਦੇ ਪ੍ਰਧਾਨ ਪ੍ਰਸ਼ੋਤਮ ਕਾਂਸਲ, ਸਹਾਇਕ ਰਜਿਸਟਰਾਰ ਬਲਜਿੰਦਰ ਸਿੰਘ, ਵਿਜੈ ਕੁਮਾਰ, ਹੰਸ ਰਾਜ ਗੁਪਤਾ, ਆਸ਼ੀਰਵਾਦ ਫਾਊਂਡੇਸ਼ਨ ਦੇ ਪ੍ਰਧਾਨ ਮੁਨੀਸ਼ ਗਰਗ, ਹਨੀ ਤੂਰ, ਕੋਮਲ ਬਧੇਸ਼ਾ, ਜਨਕ ਰਾਜ ਮੀਮਸਾ, ਨਰੇਸ਼ ਕੁਮਾਰ ਮੰਗੀ, ਗੁਰਪਿਆਰ ਸਿੰਘ ਧੂਰਾ, ਮਨਜ਼ੀਤ ਆਸ਼ਾ ਰਾਣੀ ਲੱਧੜ, ਪੁਸ਼ਪਿੰਦਰ ਸ਼ਰਮਾ, ਅਸ਼ਵਨੀ ਧੀਰ, ਸੰਦੀਪ ਤਾਇਲ (ਸਾਰੇ ਕੌਸਲਰ), ਕਾਕਾ ਤੂਰ, ਟਰੱਕ ਐਸ਼ੋਸ਼ੀਏਸ਼ਨ ਦੇ ਪ੍ਰਧਾਨ ਜਗਜੀਤ ਸਿੰਘ, ਸੰਜੇ ਬਾਂਸਲ ਸਮੇਤ ਡਾ. ਇੰਦਰਜੀਤ ਸ਼ਰਮਾ, ਸ਼ਮਸ਼ੇਰ ਕੰਧਾਰਗੜ੍ਹ, ਵਿਕਰਾਂਤ ਸਿੰਘ ਚੱਠਾ, ਰਣਜੀਤ ਸਿੰਘ ਕਾਕਾ ਸਰਪੰਚ, ਇੰਸਪੈਕਟਰ ਤੇਜਿੰਦਰ ਸਿੰਘ ਜੱਖਲਾਂ, ਲਖਵੀਰ ਸਿੰਘ ਬਮਾਲ, ਇੰਸਪੈਕਟਰ ਸਪਿੰਦਰ ਕੌਰ ਤੋਂ ਇਲਾਵਾ ਸਹਿਕਾਰੀ ਸਭਾਵਾਂ ਦੇ ਆਹੁੱਦੇਦਾਰ, ਬੈਂਕਾਂ ਦੇ ਮੈਨੇਜਰਾਂ ਤੋਂ ਇਲਾਵਾ ਇਲਾਕੇ ਦੇ ਪੰਚ-ਸਰਪੰਚ ਵੱਡੀ ਗਿਣਤੀ ’ਚ ਹਾਜਰ ਸਨ।

Check Also

ਲਾਇਨ ਕਲੱਬ ਸੰਗਰੂਰ ਗਰੇਟਰ ਵਲੋਂ ਸਲਾਨਾ ਸਮਾਗਮ ‘ਤੇ 10ਵੀਂ ਜਨਰਲ ਬਾਡੀ ਮੀਟਿੰਗ ਦਾ ਆਯੋਜਨ

ਸੰਗਰੂਰ, 4 ਜੁਲਾਈ (ਜਗਸੀਰ ਲੌਂਗੋਵਾਲ) – ਲਾਇਨ ਕਲੱਬ ਸੰਗਰੂਰ ਗਰੇਟਰ ਵਲੋਂ ਸਲਾਨਾ ਸਮਾਗਮ ਅਤੇ 10ਵੀਂ …

Leave a Reply