Wednesday, April 15, 2026

ਚੋਣ ਕਮਿਸ਼ਨ ਵਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਦਾ ਪ੍ਰੋਗਰਾਮ ਜਾਰੀ

ਮਰੇ ਹੋਏ ਵੋਟਰਾਂ ਦੇ ਨਾਮ ਵੋਟਰ ਸੂਚੀ `ਚੋਂ ਤੁਰੰਤ ਕੱਟੇ ਜਾਣ- ਵਧੀਕ ਡਿਪਟੀ ਕਮਿਸ਼ਨਰ

PPN3106201811ਅੰਮ੍ਰਿਤਸਰ, 31 ਮਈ (ਪੰਜਾਬ ਪੋਸਟ- ਮਨਜੀਤ ਸਿੰਘ) – ਭਾਰਤ ਚੋਣ ਕਮਿਸ਼ਨ ਵਲੋਂ ਯੋਗਤਾ ਮਿਤੀ 01-01-2019 ਦੇ ਆਧਾਰ ’ਤੇ ਫੋਟੋ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਦਾ ਪ੍ਰੋਗਰਾਮ ਜਾਰੀ ਕਰ ਦਿੱਤਾ ਗਿਆ ਹੈ।ਇਹ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਜ) -ਕਮ-ਵਧੀਕ ਜਿਲ੍ਹਾ ਚੋਣ ਅਫਸਰ ਅੰਮਿ੍ਰਤਸਰ ਸ੍ਰੀ ਸੁਭਾਸ਼ ਚੰਦਰ ਨੇ ਦਸਿਆ ਕਿ 15 ਮਈ 2018 ਤੋਂ 20 ਜੂਨ, 2018 ਤੱਕ ਜ਼ਿਲ੍ਹੇ ਦੇ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓਜ਼) ਵਲੋਂ ਘਰ-ਘਰ ਜਾ ਕੇ ਵੈਰੀਫਿਕੇਸ਼ਨ ਕੀਤੀ ਜਾਵੇਗੀ ਅਤੇ 21 ਜੂਨ ਤੋਂ 31 ਜੁਲਾਈ ਤੱਕ ਪੋਲਿੰਗ ਸਟੇਸ਼ਨਾਂ ਦੇ ਪੰੁਨਰ ਗਠਨ ਦਾ ਕੰਮ ਕੀਤਾ ਜਾਣਾ ਹੈ।ਉਨ੍ਹਾਂ ਦੱਸਿਆ ਕਿ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ 1 ਸਤੰਬਰ, 2018 ਨੂੰ ਚੋਣਕਾਰ ਰਜਿਸਟਰੇਸ਼ਨ ਅਫਸਰਾਂ ਵੱਲੋਂ ਨਿਰਧਾਰਤ ਸਥਾਨਾਂ ਕੀਤੀ ਜਾਵੇਗੀ ਅਤੇ ਇਸ ਦੇ ਨਾਲ ਹੀ ਸਹਾਇਕ ਚੋਣਕਾਰ ਰਜਿਸਟਰੇਸ਼ਨ ਅਫਸਰਾਂ ਦੇ ਦਫਤਰਾਂ ਵਿਖੇ ਵੀ ਉਪਲਬੱਧ ਹੋਵੇਗੀ।
ਸੁਭਾਸ਼ ਚੰਦਰ ਨੇ ਸਮੂਹ ਏ.ਆਰ.ਓਜ਼ ਨੂੰ ਹਦਾਇਤ ਕੀਤੀ ਕਿ ਉਹ ਰਜਿਸਟਰਾਰ ਜਨਮ ਅਤੇ ਮੌਤ ਪਾਸੋਂ ਮਰੇ ਹੋਏ ਵਿਅਕਤੀਆਂ ਦੀਆਂ ਲਿਸਟਾਂ ਪ੍ਰਾਪਤ ਕਰਕੇ ਵੋਟਰ ਸੂਚੀ ਵਿੱਚੋਂ ਮਰ ਚੁੱਕੇ ਵਿਅਕਤੀਆਂ ਦੇ ਨਾਮ ਕੱਟਣ।ਉਨ੍ਹਾਂ ਨੇ ਸਮੂਹ ਈ:ਆਰ:ਓਜ਼ ਨੂੰ ਕਿਹਾ ਕਿ ਜੇਕਰ ਕਿਸੇ ਵੀ ਪੋਲਿਗ ਸਟੇਸ਼ਨ ਦੀ ਬਿਲਡਿੰਗ ਜਾਂ ਪੋਲਿੰਗ ਏਰੀਏ ਨੂੰ ਬਦਲਣ ਦੀ ਤਜਵੀਜ ਹੈ ਤਾਂ ਉਸ ਦੀ ਲਿਸਟ ਤੁਰੰਤ ਚੋਣ ਦਫਤਰ ਨੂ ਭੇਜੀ ਜਾਵੇ ਤਾਂ ਜੋ ਬਣਦੀ ਕਾਰਵਾਈ ਕੀਤੀ ਜਾ ਸਕੇ।
ਸੁਭਾਸ਼ ਚੰਦਰ ਨੇ ਦੱਸਿਆ ਕਿ ਵੋਟਰ ਸੂਚੀਆਂ ਦੀ ਸੁਧਾਈ ਸਬੰਧੀ ਦਾਅਵੇ/ਇਤਰਾਜ 1 ਸਤੰਬਰ ਤੋਂ 31 ਅਕਤੂਬਰ, 2018 ਤੱਕ ਲਏ ਜਾਣਗੇ।ਉਨ੍ਹਾਂ ਕਿਹਾ ਕਿ ਵੋਟਰ ਸੂਚੀ ਵਿੱਚ ਆਪਣਾ ਨਾਮ ਦਰਜ ਕਰਾਉਣ ਲਈ ਫਾਰਮ ਨੰ:6 ਅਤੇ ਵੋਟਰ ਸੂਚੀ ਵਿੱਚ ਦਰਜ ਇੰਦਰਾਜਾਂ ਤੇ ਇਤਰਾਜ ਲਈ ਫਾਰਮ ਨੰ: 7 ਭਰਿਆ ਜਾਵੇਗਾ।ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਵੋਟਰ ਸੂਚੀ ਵਿੱਚ ਦਰਜ ਵੇਰਵਿਆਂ ਦੀ ਸੋਧ ਲਈ ਫਾਰਮ ਨੰ: 8 ਅਤੇ ਇਕ ਚੋਣ ਹਲਕੇ ਦੇ ਪੋਲਿੰਗ ਸਟੇਸ਼ਨ ਤੋਂ ਦੂਜੇ ਪੋਲਿੰਗ ਸਟੇਸ਼ਨ ਵਿੱਚ ਇੰਦਰਾਜ ਦੀ ਤਬਦੀਲੀ ਲਈ ਫਾਰਮ ਨੰ: 8 ੳ ਭਰਅਿਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਫਾਰਮ ਚੋਣਕਾਰ ਰਜਿਸਟਰੇਸ਼ਨ ਅਫਸਰ, ਹਾਇਕ ਚੋਣਕਾਰ ਰਜਿਸਟਰੇਸ਼ਨ ਅਫਸਰ ਅਤੇ ਬੂਥ ਲੈਵਲ ਅਫਸਰਾਂ ਪਾਸੋਂ ਮੁਫ਼ਤ ਪ੍ਰਾਪਤ ਕੀਤੇ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਬਿਨੈਕਾਰ ਆਪਣੇ ਦਾਅਵੇ ਅਤੇ ਇਤਰਾਜ ਆਨਲਾਈਨ ਪੋਰਟਲ .. `ਤੇ ਵੀ ਅਪਲੋਡ ਕਰ ਸਕਦੇ ਹਨ।
ਇਸ ਮੀਟਿੰਗ ਵਿੱਚ ਨਿਤੀਸ਼ ਸਿੰਗਲਾ ਐਸ ਡੀ ਐਮ ਅੰਮਿ੍ਰਤਸਰ-1, ਸੌਰਵ ਅਰੋੜਾ ਡਿਪਟੀ ਡਾਇਰੈਕਟਰ ਲੋਕਲ ਬਾਡੀਜ਼, ਟੀ ਪੀ ਐਸ ਸੰਧੂ ਵਧੀਕ ਮੁੱਖ ਪ੍ਰਸ਼ਾਸ਼ਕ ਪੁੱਡਾ ਅਤੇ ਮੁਕੇਸ਼ ਕੁਮਾਰ ਜਿਲ੍ਹਾ ਮਾਲ ਅਫ਼ਸਰ ਵੀ ਹਾਜ਼ਰ ਸਨ

Check Also

ਜ਼ਿਲ੍ਹਾ ਪ੍ਰਸ਼ਾਸਨ ਨੇ ਭਾਰਤ ਰਤਨ ਡਾ. ਭੀਮ ਰਾਓ ਅੰਬੇਦਕਰ ਦੀ 135ਵੀਂ ਜਨਮ ਵਰ੍ਹੇਗੰਢ ਮਨਾਈ

ਅੰਮ੍ਰਿਤਸਰ, 15 ਅਪ੍ਰੈਲ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ …

Leave a Reply