ਨਵੀਂ ਦਿੱਲੀ, 31 ਮਈ (ਪੰਜਾਬ ਪੋਸਟ ਬਿਊਰੋ) – ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ, ਉਨ੍ਹਾਂ ਵਲੋਂ ਉਚਾਰੀ ਗਈ ਬਾਣੀ ‘ਸਵਯੇ ਸ੍ਰੀ ਮੁਖਬਾਕ੍ਹ ਮਹਲਾ 5’ ਦੀ ਅਰਥਾਂ ’ਤੇ ਵਿਆਖਿਆ ਸਹਿਤ ਜੋ ਕਥਾ ਗਿਆਨੀ ਕੁਲਵੰਤ ਸਿੰਘ ਲੁਧਿਆਣਾ ਵਲੋਂ ਬੁੱਧਵਾਰ 31 ਮਈ (17 ਜੇਠ) ਨੂੰ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਅਰੰਭ ਕੀਤੀ ਗਈ ਹੈ, ਉਸ ਦੀ ਸਮਾਪਤੀ ਐਤਵਾਰ , ਜੂਨ (21 ਜੇਠ) ਨੂੰ ਹੋਵੇਗੀ।ਇਹ ਜਾਣਕਾਰੀ ਦਿੰਦਿਆਂ ਰਾਣਾ ਪਰਮਜੀਤ ਸਿੰਘ ਚੇਅਰਮੈਨ ਧਰਮ ਪ੍ਰਚਾਰ ਕਮੇਟੀ (ਦਿ.ਸਿ.ਗੁ ਪ੍ਰਬੰਧਕ ਕਮੇਟੀ) ਨੇ ਦਸਿਆ ਕਿ ਇਹ ਕੱਥਾ, ਜੋ ਗੁਰਦੁਆਰਾ ਬੰਗਲਾ ਸਾਹਿਬ 7.30 ਤੋਂ 8.30 ਤਕ ਹੋ ਰਹੀ ਹੈ ਦਾ ਸਿੱਧਾ ਪ੍ਰਸਾਰਣ ਸਦਾ ਵਾਂਗ ਹੋ ਰਿਹਾ ਹੈ।
Check Also
ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ
ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …
Punjab Post Daily Online Newspaper & Print Media