Thursday, November 12, 2026

ਧਰਮ ਪ੍ਰਚਾਰ ਕਮੇਟੀ ਦੇ ਸੇਵਾ ਮੁਕਤ ਹੋਏ ਹੈਲਪਰ ਲਖਬੀਰ ਸਿੰਘ ਨੂੰ ਨਿੱਘੀ ਵਿਦਾਇਗੀ

PPN3106201821ਅੰਮ੍ਰਿਤਸਰ, 31 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਦਫ਼ਤਰ ’ਚ ਹੈਲਪਰ ਵਜੋਂ ਸੇਵਾ ਨਿਭਾਅ ਰਹੇ ਲਖਬੀਰ ਸਿੰਘ ਦੇ ਸੇਵਾਮੁਕਤ ਹੋਣ ’ਤੇ ਉਨ੍ਹਾਂ ਨੂੰ ਅੱਜ ਵਧੀਕ ਸਕੱਤਰ ਸ. ਬਲਵਿੰਦਰ ਸਿੰਘ ਜੌੜਾਸਿੰਘਾ, ਨਿੱਜੀ ਸਕੱਤਰ ਜਗਜੀਤ ਸਿੰਘ ਜੱਗੀ ਸਮੇਤ ਹੋਰਾਂ ਨੇ ਨਿੱਘੀ ਵਿਦਾਇਗੀ ਦਿੱਤੀ ਇਸ ਮੌਕੇ ਲਖਬੀਰ ਸਿੰਘ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ, ਲੋਈ, ਸ੍ਰੀ ਸਾਹਿਬ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਹੋਰਨਾਂ ਤੋਂ ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਸਕੱਤਰ ਸਿੰਘ, ਸਿਮਰਜੀਤ ਸਿੰਘ ਕੰਗ, ਭੁਪਿੰਦਰ ਸਿੰਘ ਝਬਾਲ, ਕਰਮਬੀਰ ਸਿੰਘ ਕਿਆਮਪੁਰ, ਬਲਵਿੰਦਰ ਸਿੰਘ ਸੁਪ੍ਰਿੰਟੈਂਡੈਂਟ, ਇੰਚਾਰਜ ਗੁਰਿੰਦਰਪਾਲ ਸਿੰਘ ਠਰੂ, ਅਮਰ ਸਿੰਘ, ਕਰਤਾਰ ਸਿੰਘ, ਅਜਾਦਦੀਪ ਸਿੰਘ ਤੇ ਸਤਵਿੰਦਰ ਸਿੰਘ ਫੂਲਪੁਰ ਸੰਪਾਦਕ, ਹਰਜਿੰਦਰ ਸਿੰਘ ਸਹਾਇਕ ਸੁਪ੍ਰਿੰਟੈਂਡੈਂਟ, ਪ੍ਰਚਾਰਕ ਭਾਈ ਸਰਬਜੀਤ ਸਿੰਘ ਢੋਟੀਆਂ ਤੇ ਭਾਈ ਸੁਰਜੀਤ ਸਿੰਘ ਸਭਰਾ, ਬਿਕਰਮਜੀਤ ਸਿੰਘ ਝੰਗੀ ਸਮੇਤ ਹੋਰ ਮੌਜੂਦ ਸਨ।

Check Also

ਹਵਾ ਪ੍ਰਦੂਸ਼ਣ ਦੇ ਸਿਹਤ `ਤੇ ਪੈਣ ਵਾਲੇ ਪ੍ਰਭਾਵਾਂ ਬਾਰੇ ਮਾਹਿਰਾਂ ਨੇ ਕੀਤੀ ਚਰਚਾ

ਅੰਮ੍ਰਿਤਸਰ, 10 ਨਵੰਬਰ (ਜਗਦੀਪ ਸਿੰਘ) – ਏਅਰ ਕੇਅਰ ਸੈਂਟਰ ਵੱਲੋਂ ਕਲੀਨ ਏਅਰ ਪੰਜਾਬ ਦੇ ਸਹਿਯੋਗ …

Leave a Reply