Thursday, August 20, 2026

ਸਮਾਜਿਕ ਕੰਮ ਲਈ ਡੀ.ਏ.ਵੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਦਿੱਤਾ ਯੋਗਦਾਨ

PPN0106201804ਅੰਮ੍ਰਿਤਸਰ, 1 ਜੂਨ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀ ਰੈਡ ਕਰਾਸ ਡੀ.ਏ.ਵੀ ਪਬਲਿਕ ਸਕੂਲ ਦੇ ਵਿਸ਼ੇਸ਼ ਬੱਚਿਆਂ ਦੀ ਸਹਾਇਤਾ ਲਈ ਅੱਗੇ ਆਏ।ਸਕੂਲਪਿ੍ਰੰਸੀਪਲ ਡਾ. ਨੀਰਾ ਸ਼ਰਮਾ ਦੀ ਅਗਵਾਈ `ਚ ਅਤੇ ਸਕੂਲ ਦੇ ਫਕੈਲਿਟੀ ਮੈਂਬਰ ਰਾਜਿੰਦਰ ਕੁਮਾਰ ਅਰੋੜਾ ਅਤੇ ਵਿਦਿਆਰਥੀ ਠਾਕੁਰ, ਅਕਸ਼ਿਤ, ਅਰਸ਼, ਪੂਰਵੀ, ਵਿਥੀਕਾ ਅਤੇ ਮਹਿਕ ਨੇ ਇਸ ਨੇਕ ਕੰਮ ਵਿੱਚ ਸਹਿਯੋਗ ਦਿੰਦੇ ਹੋਏ ਸਕੂਲ ਨੂੰ ਮਾਈਕਰੋ ਵੇਵ ਦਿੱਤਾ।ਉਨ੍ਹਾਂ ਨੇ ਵਿਦਿਆਰਥੀਆਂ ਨਾਲ ਸਮਾਂ ਬਿਤਾਇਆ ਅਤੇ ਆਪਣੇ ਵਿਚਾਰ ਸਾਂਝੇ ਕੀਤੇ।ਉਨ੍ਹਾਂ ਨੇ ਵਿਸ਼ੇਸ਼ ਵਿਦਿਆਰਥੀਆਂ ਨਾਲ ਬੜੇ ਹੀ ਭਾਵੁਕਤਾ ਨਾਲ ਵਿਚਾਰ ਸਾਂਝੇ ਕੀਤੇ ਤੇ ਇਹ ਉਨ੍ਹਾਂ ਲਈ ਸਿੱਖਣ ਦਾ ਇੱਕ ਸੁਨਹਿਰੀ ਮੌਕਾ ਸੀ ।
ਪੰਜਾਬ ਜ਼ੋਨ-ਏ ਖੇਤਰੀ ਨਿਰਦੇਸ਼ਕ ਡਾ. ਸ਼੍ਰੀਮਤੀ ਨੀਲਮ ਕਾਮਰਾ ਅਤੇ ਸਕੂਲ ਦੇ ਪ੍ਰਬੰਧਕ ਡਾ. ਰਾਜੇਸ਼ ਕੁਮਾਰ ਪਿ੍ਰੰਸੀਪਲ ਡੀ.ਏ.ਵੀ ਕਾਲਜ ਨੇ ਵਿਦਿਆਰਥੀਆਂ ਦੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਇਸ ਪਹਿਲ ਲਈ ਉਨ੍ਹਾਂ ਨੂੰ ਉਤਸ਼ਾਹਿਤ ਕੀਤਾ।ਸਕੂਲ ਪਿ੍ਰੰਸੀਪਲ ਡਾ. ਨੀਰਾ ਸ਼ਰਮਾ ਨੇ ਜ਼ੋਰ ਦਿੰਦੇ ਹੋਏ ਕਿਹਾ ਕਿ ਸਕੂਲ ਦੀ ਇਹ ਨੈਤਿਕ ਜਿ਼ੰਮੇਵਾਰੀ ਹੈ ਕਿ ਵਿਦਿਆਰਥੀਆਂ ਨੂੰ ਸਮਾਜਿਕ ਕੰਮਾਂ ਲਈ ਆਪਣਾ ਯੋਗਦਾਨ ਦੇਣ ਲਈ ਪ੍ਰੇਰਨਾ ਦੇਣੀ ਚਾਹੀਦੀ ਹੈ।

Check Also

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਰਕਾਰੀ ਹਾਈ ਸਕੂਲ ਹਕੀਮਾਂ ਗੇਟ ਵਿਖੇ ਬੂਟੇ ਲਗਾਏ

ਅੰਮ੍ਰਿਤਸਰ, 20 ਅਗਸਤ (ਜਗਦੀਪ ਸਿੰਘ) – ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ …

Leave a Reply