ਅੰਮ੍ਰਿਤਸਰ, 1 ਜੂਨ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਭਾਰਤ ਸਰਕਾਰ ਦੇ ਮਨੁੱਖੀ ਸਰੋਤ ਵਿਕਾਸ ਮੰਤਰਾਲੇ ਦੇ ਮਾਨਯੋਗ ਮੰਤਰੀ ਸ਼੍ਰੀ ਪ੍ਰਕਾਸ਼ ਜਾਵਡੇਕਰ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ 44 ਵੀਂ ਸਾਲਾਨਾ ਕਾਨਵੋਕੇਸ਼ਨ ਵਿਚ ਆਪਣੇ ਕਨਵੋਕੇਸ਼ਨ ਭਾਸ਼ਣ ਦੌਰਾਨ ਨਵੀਂ ਸਟਾਰਟ ਅਪ ਕੰਪਨੀਆਂ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਯੂਨੀਵਰਸਿਟੀ ਦੇ ਕੈਂਪਸ ਵਿੱਚ ਇਨਕਿਊਬੇਸ਼ਨ ਸੈਂਟਰ ਸਥਾਪਤ ਕੀਤੇ ਜਾਣ ਦਾ ਐਲਾਨ ਕੀਤਾ।
ਉਨ੍ਹਾਂ ਨੇ ਕਿਹਾ ਕਿ ਅੱਜ ਦੀ ਪੀੜੀ ਵਿੱਚ ਨਵੀ ਸੋਚ ਨੂੰ ਕੋਈ ਮੁਕਾਮ ਨਾ ਮਿਲਣ ਅਤੇ ਮੌਕਿਆਂ ਦੀ ਘਾਟ ਹੋਣ ਕਰਕੇ ਬ੍ਰੇਨ-ਡ੍ਰੇਨ ਹੋ ਰਿਹਾ ਹੈ। ਇਸ ਦੇ ਨਤੀਜੇ ਵਜੋਂ ਕਈ ਵਿਦਿਆਰਥੀ ਵਿਦੇਸ਼ਾਂ ਵਿਚ ਜਾਣ ਦਾ ਰੁਖ ਕਰ ਰਹੇ ਹਨ।ਉਨ੍ਹਾਂ ਕਿਹਾ ਕਿ ਇਸ ਕੇਂਦਰ ਦੀ ਸਥਾਪਨਾ ਨਾਲ ਵਿਦਿਆਰਥੀ ਅਤੇ ਖੇਤਰ ਦੀਆਂ ਲੋੜਾਂ ਨੂੰ ਧਿਆਨ ਵਿਚ ਰਖਦੇ ਹੋਏ ਨਵੀਂ ਸ਼ੁਰੂਆਤੀ ਕੰਪਨੀਆਂ ਨੂੰ ਉਤਸ਼ਾਹਿਤ ਕਰਨ ਦੀ ਪਹਿਲ ਕੀਤੀ ਜਾਵੇਗੀ।
ਵਾਈਸ ਚਾਂਸਲਰ ਪ੍ਰੋ. ਡਾ. ਜਸਪਾਲ ਸਿੰਘ ਸੰਧੂ ਨੇ ਸ਼੍ਰੀ ਜਾਵਡੇਕਰ ਦਾ ਧੰਨਵਾਦ ਕਰਦਿਆਂ ਆਸ ਪ੍ਰਗਟਾਈ ਕਿ ਯੂਨੀਵਰਸਿਟੀ ਵਿਚ ਇਹ ਕੇਂਦਰ ਸਿਰਫ ਵਿਦਿਆਰਥੀਆਂ ਲਈ ਹੀ ਨਹੀਂ ਬਲਕਿ ਉਦਮੀ ਲੋਕਾਂ ਲਈ ਵੀ ਲਾਭਦਾਇਕ ਹੋਵੇਗਾ।
ਇਸ ਕੇਂਦਰ ਵਿਚ ਪ੍ਰਬੰਧਨ ਸਿਖਲਾਈ ਅਤੇ ਸੁਝਾਵਾਂ ਨਾਲ ਨਵੀਂ ਸ਼ੁਰੂਆਤੀ ਕੰਪਨੀਆਂ ਨੂੰ ਸਥਾਪਿਤ ਕਰਨ ਲਈ ਕਾਰਜ ਕੀਤਾ ਜਾਵੇਗਾ।ਇਸ ਨਾਲ ਨਵੇਂ ਉਦਮੀਆਂ ਨੂੰ ਇੱਕ ਅਜਿਹਾ ਪਲੇਟਫਾਰਮ ਮੁਹੱਈਆ ਹੋਵੇਗਾ ਜਿਸ ਉੱਤੇ ਵਿਵਹਾਰਕ ਕਾਰੋਬਾਰ ਅਤੇ ਉਹਨਾਂ ਨੂੰ ਪੇਸ਼ੇਵਰ ਦੁਨੀਆ ਵਿੱਚ ਮੁਕਾਬਲਾ ਕਰਨ ਵਿੱਚ ਮਦਦ ਕਰੇਗਾ। ਨਵੀਂ ਸ਼ੁਰੂਆਤੀ ਕੰਪਨੀਆਂ ਇਸ ਕੇਂਦਰ ਦੇ ਮਾਹਰ ਸਲਾਹਕਾਰਾਂ ਤੋਂ ਵੀ ਸਲਾਹ ਲੈ ਸਕਦੀਆਂ ਹਨ। ਇਹ ਉਨ੍ਹਾਂ ਨੂੰ ਸ਼ੁਰੂਆਤੀ ਫੰਡ ਅਤੇ ਨੈੱਟਵਰਕਿੰਗ ਲੱਭਣ ਵਿਚ ਵੀ ਮਦਦ ਕਰੇਗਾ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …