Wednesday, September 16, 2026

ਕੇਂਦਰ ਸਰਕਾਰ ਵਲੋਂ ਗੁਰੂ ਘਰਾਂ ਦੇ ਲੰਗਰਾਂ ਤੋਂ ਜੀ.ਐਸ.ਟੀ ਹਟਾਉਣ ਦਾ ਲੌਂਗੋਵਾਲ ਵਲੋਂ ਸਵਾਗਤ

PPN0106201816ਅੰਮ੍ਰਿਤਸਰ, 1 ਜੂਨ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਦੇਸ਼ ਦੀ ਕੇਂਦਰ ਸਰਕਾਰ ਵੱਲੋਂ ਗੁਰਦੁਆਰਾ ਸਾਹਿਬਾਨ ਦੇ ਲੰਗਰਾਂ ਤੋਂ ਜੀ.ਐਸ.ਟੀ ਹਟਾਉਣ ਦੇ ਫੈਸਲੇ ਦਾ ਸਵਾਗਤ ਕੀਤਾ ਹੈ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਗੁਰੂ ਘਰਾਂ ਦੇ ਲੰਗਰਾਂ ਤੋਂ ਜੀ.ਐਸ.ਟੀ ਖਤਮ ਕਰਵਾਉਣ ਲਈ ਲਗਾਤਾਰ ਕੋਸ਼ਿਸਾਂ ਕੀਤੀਆਂ ਜਾ ਰਹੀਆਂ ਸਨ ਅਤੇ ਇਸੇ ਦਾ ਹੀ ਨਤੀਜਾ ਹੈ ਕਿ ਕੇਂਦਰ ਸਰਕਾਰ ਨੇ ਲੰਗਰਾਂ ਨੂੰ ਜੀਐਸਟੀ ਮੁਕਤ ਕਰ ਦਿੱਤਾ ਹੈ।ਲੌਂਗੋਵਾਲ ਨੇ ਕਿਹਾ ਕਿ ਕੇਂਦਰ ਦੇ ਇਸ ਫੈਸਲੇ ਲਈ ਉਹ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦਾ ਧੰਨਵਾਦ ਕਰਦੇ ਹਨ।ਉਨ੍ਹਾਂ ਕਿਹਾ ਕਿ ਲੰਗਰਾਂ ਤੋਂ ਜੀ.ਐਸ.ਟੀ. ਹਟਣ ਨਾਲ ਗੁਰਦੁਆਰਾ ਸਾਹਿਬਾਨ ’ਤੇ ਪੈ ਰਿਹਾ ਵਾਧੂ ਆਰਥਿਕ ਬੋਝ ਖਤਮ ਹੋਵੇਗਾ ਅਤੇ ਇਹ ਰਾਸ਼ੀ ਭਲਾਈ ਕਾਰਜਾਂ ਲਈ ਵਰਤੀ ਜਾ ਸਕੇਗੀ।
ਲੌਂਗੋਵਾਲ ਨੇ ਕਿਹਾ ਕਿ ਬੀਬਾ ਹਰਸਿਮਰਤ ਕੌਰ ਬਾਦਲ ਨੇ ਨਿੱਜੀ ਯਤਨ ਕਰਦਿਆਂ ਮਾਮਲੇ ਨੂੰ ਵੱਖ-ਵੱਖ ਪਲੇਟਫਾਰਮਾਂ ’ਤੇ ਉਠਾਇਆ।ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਪ੍ਰਧਾਨ ਲੌਂਗੋਵਾਲ ਨੇ ਸਾਰੇ ਹੀ ਧਰਮਾਂ ਨਾਲ ਸਬੰਧਤ ਧਾਰਮਿਕ ਅਸਥਾਨਾਂ ਦੇ ਲੰਗਰਾਂ ਤੋਂ ਜੀ.ਐਸ.ਟੀ ਹਟਾਉਣ ਨੂੰ ਕੇਂਦਰ ਸਰਕਾਰ ਦਾ ਚੰਗਾ ਕਦਮ ਕਰਾਰ ਦਿੱਤਾ।
ਇਸੇ ਦੌਰਾਨ ਹੀ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਦੱਸਿਆ ਹੈ ਕਿ ਹੁਣ ਤੱਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਸ੍ਰੀ ਗੁਰੂ ਰਾਮਦਾਸ ਲਈ ਖਰੀਦੇ ਸਮਾਨ ’ਤੇ 3 ਕਰੋੜ 20 ਲੱਖ ਦਾ ਜੀ.ਐਸ.ਟੀ ਭੁਗਤਾਨ ਕੀਤਾ ਗਿਆ ਹੈ।ਉਨ੍ਹਾਂ ਕਿਹਾ ਕਿ ਜੀ.ਐਸ.ਟੀ ਖਤਮ ਕਰਨਾ ਚੰਗੀ ਗੱਲ ਹੈ, ਪਰ ਇਸ ਦੇ ਨਾਲ ਹੀ ਹੁਣ ਤੱਕ ਦਿੱਤਾ ਜਾ ਚੁੱਕਾ ਟੈਕਸ ਵਾਪਸ ਕਰਨ ਲਈ ਵੀ ਸਰਕਾਰ ਨੂੰ ਪਹਿਲਕਦਮੀ ਕਰਨੀ ਚਾਹੀਦੀ ਹੈ।

Check Also

ਬੀਬੀਕੇ ਡੀਏਵੀ ਕਾਲਜ ਵੁਮੈਨ ਵਿਖੇ ਵਿਸ਼ਵ ਫੋਟੋਗ੍ਰਾਫੀ ਦਿਵਸ ਮਨਾਇਆ ਗਿਆ

ਅੰਮ੍ਰਿਤਸਰ, 15 ਸਤੰਬਰ (ਜਗਦੀਪ ਸਿੰਘ) – ਬੀਬੀਕੇ ਡੀਏਵੀ ਕਾਲਜ ਵੁਮੈਨ ਦੇ ਪੋਸਟ ਗ੍ਰੈਜੂਏਟ ਪੱਤਰਕਾਰੀ ਅਤੇ …

Leave a Reply