ਅੰਮ੍ਰਿਤਸਰ, 1 ਜੂਨ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼ੋ੍ਰਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਭਲਕੇ 2 ਜੂਨ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ 11:00 ਵਜੇ ਆਰੰਭ ਹੋਵੇਗੀ। ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਲਕੇ ਹੋਣ ਵਾਲੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਦੀ ਅਗਵਾਈ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਕਰਨਗੇ, ਜਦਕਿ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰ ਸਾਹਿਬਾਨ, ਅੰਤ੍ਰਿੰਗ ਕਮੇਟੀ ਮੈਂਬਰਾਨ ਅਤੇ ਅਧਿਕਾਰੀ ਵੀ ਇਕੱਤਰਤਾ ਦੌਰਾਨ ਮੌਜੂਦ ਰਹਿਣਗੇ।ਉਨ੍ਹਾਂ ਦੱਸਿਆ ਕਿ ਇਕੱਤਰਤਾ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠਲੇ ਗੁਰਦੁਆਰਾ ਸਾਹਿਬਾਨ ਅਤੇ ਟਰੱਸਟ ਵਿਭਾਗ ਆਦਿ ਦੇ ਮਾਮਲੇ ਵਿਚਾਰੇ ਜਾਣਗੇ।ਬੇਦੀ ਅਨੁਸਾਰ ਇਕੱਤਰਤਾ ਸਵੇਰੇ ।
Check Also
ਕਵੀ ਤੇ ਸਾਹਿਤਕ ਫ਼ੋਟੋਗ੍ਰਾਫ਼ਰ ਹਰਭਜਨ ਸਿੰਘ ਬਾਜਵਾ ਦੇ ਦੇਹਾਂਤ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਦੁੱਖ ਦਾ ਪ੍ਰਗਟਾਵਾ
ਅੰਮ੍ਰਿਤਸਰ 14 ਸਤੰਬਰ (ਦੀਪ ਦਵਿੰਦਰ ਸਿੰਘ) – ਪੰਜਾਬੀ ਦੇ ਕਵੀ ਅਤੇ ਬੇਹੱਦ ਜ਼ਹੀਨ ਸਾਹਿਤਕ ਫ਼ੋਟੋਗ੍ਰਾਫ਼ਰ …
Punjab Post Daily Online Newspaper & Print Media