ਅੰਮ੍ਰਿਤਸਰ, 2 ਜੂਨ (ਪੰਜਾਬ ਪੋਸਟ ਬਿਊਰੋ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਜਥੇਦਾਰ ਨੇ ਆਖਿਆ ਹੈ ਕਿ ਸ਼ਿਲੋਂਗ ਵਿਖੇ ਜੋ ਸਿੱਖਾਂ `ਤੇ ਹਮਲੇ ਹੋਏ ਉਹ ਨਿੰਦਣਯੋਗ ਘਟਨਾ ਹੈ।ਉਨਾਂ ਕਿਹਾ ਕਿ ਸਿੱਖ ਜਿਸ ਵੀ ਦੇਸ਼ ਵਿੱਚ ਵੱਸਦੇ ਹਨ ਉਹ ਆਪਣੀ ਮਿਹਨਤ ਨਾਲ ਉਸ ਦੇਸ਼ ਦੀ ਤਰੱਕੀ ਵਿੱਚ ਅਹਿਮ ਯੋਗਦਾਨ ਪਾਉਂਦੇ ਹਨ।ਇਸ ਲਈ ਸਥਾਨਕ ਸਰਕਾਰਾਂ ਦਾ ਫਰਜ ਬਣਦਾ ਹੈ ਕਿ ਉਹ ਘੱਟ ਗਿਣਤੀ ਸਿੱਖਾਂ ਦੀ ਰਾਖੀ ਪਹਿਲ ਦੇ ਅਧਾਰ `ਤੇ ਕਰਨ।ਇਸ ਸਬੰਧ ਵਿੱਚ ਸ਼੍ਰੋਮਣੀ ਗੁ:ਪ੍ਰ:ਕਮੇਟੀ ਅਤੇ ਦਿੱਲੀ ਸਿੱਖ ਗੁ:ਪ੍ਰ:ਕਮੇਟੀ ਦੀ ਡਿਊਟੀ ਲਗਾਈ ਗਈ ਹੈ।ਮਨਜੀਤ ਸਿੰਘ ਜੀ.ਕੇ, ਮਨਜਿੰਦਰ ਸਿੰਘ ਸਿਰਸਾ ਅਤੇ ਕੁਲਦੀਪ ਸਿੰਘ ਭੋਗਲ ਆਪ ਪਹੁੰਚ ਕੇ ਸਾਰਾ ਜਾਇਜਾ ਲੈ ਰਹੇ ਹਨ ਅਤੇ ਸਿੰਘ ਸਾਹਿਬ ਜੀ ਦੇ ਸਪੰਰਕ ਵਿੱਚ ਹਨ।ਇਸ ਸਬੰਧੀ ਸੁਖਬੀਰ ਸਿੰਘ ਬਾਦਲ, ਬਿਕਰਮ ਸਿੰਘ ਮਜੀਠੀਆ, ਮਨਜੀਤ ਸਿੰਘ ਜੀ.ਕੇ ਤੇ ਮਨਜਿੰਦਰ ਸਿੰਘ ਸਿਰਸਾ ਨੇ ਗ੍ਰਹਿ ਮੰਤਰੀ ਨਾਲ ਮੁਲਾਕਤ ਕਰਕੇ ਸ਼ਿਲੋਂਗ ‘ਚ ਵੱਸਦੇ ਸਿੱਖਾਂ ਦੇ ਹਾਲਾਤਾਂ ਤੋਂ ਜਾਣੂ ਕਰਵਾਇਆ ਅਤੇ ਉਹਨਾਂ ਦੀ ਜਾਨ ਮਾਲ ਦੀ ਰੱਖਿਆ ਕਰਨ ਨੂੰ ਯਕੀਨੀ ਬਣਾਇਆ ਹੈ।ਇਸ ਸਬੰਧੀ ਪੰਜਾਬ ਸਰਕਾਰ ਨੇ ਵੀ ਮੇਘਾਲਿਆ ਸਰਕਾਰ ਨਾਲ ਗੱਲਬਾਤ ਕੀਤੀ ਕਿ ਸ਼ਿਲੋਂਗ ਵਿੱਚ ਵਸਦੇ ਸਿੱਖਾਂ ਦੀ ਸੁਰੱਖਿਆ ਦੀ ਜਿੰਮੇਵਾਰੀ ਉਹਨਾਂ ਦੀ ਸਰਕਾਰ ਦੀ ਬਣਦੀ ਹੈ।
Check Also
ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ
ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …