ਧੂਰੀ, 2 ਜੂਨ, (ਪੰਜਾਬ ਪੋਸਟ – ਪ੍ਰਵੀਨ ਗਰਗ) – ਸਰਵਹਿੱਤਕਾਰੀ ਸ਼ਿਸ਼ੂ ਵਾਟਿਕਾ ਧੂਰੀ ਵਲੋਂ ਸਕੂਲੀ ਬੱਚਿਆਂ ਦੇ ਮਨੋਰੰਜਨ ਲਈ 28 ਮਈ ਤੋਂ 2 ਜੂਨ ਤੱਕ ਸਮਰ
ਕੈਂਪ ਸਫਲਤਾਪੂਰਵਕ ਸੰਪੰਨ ਹੋਇਆ।ਜਿਸ ਵਿੱਚ ਸਕੂਲ ਇੰਚਾਰਜ ਸ਼੍ਰੀਮਤੀ ਬਬੀਤਾ ਗੁਪਤਾ ਵਲੋਂ ਬੱਚਿਆਂ ਦੇ ਮਨੋਰੰਜਨ ਲਈ ਵੱਖ-ਵੱਖ ਗਤੀਵਿਧੀਆਂ ਦਾ ਪ੍ਰਬੰਧ ਕੀਤਾ ਗਿਆ।ਇਸ ਕੈਂਪ ਵਿੱਚ ਪਲੇ-ਵੇਅ ਤੋਂ ਲੈ ਕੇ ਪਹਿਲੀ ਕਲਾਸ ਤੱਕ ਦੇ ਲੱਗਪੱਗ 200 ਬੱਚਿਆਂ ਨੂੰ ਆਰਟ ਐਂਡ ਕਰਾਫਟ, ਡਾਂਸ, ਯੋਗਾ, ਕਰਾਟੇ, ਖੇਡਾਂ, ਚੰਗੀਆਂ ਆਦਤਾਂ ਅਤੇ ਪਰਸਨੈਲਟੀ ਡਿਵੈਲਪਮੈਂਟ ਦੀ ਟਰੇਨਿੰਗ ਦਿੱਤੀ ਗਈ।ਸੈਰ-ਸਪਾਟੇ ਦੇ ਇਹਨਾਂ ਦਿਨਾਂ ਵਿੱਚ ਬੱਚਿਆਂ ਨੂੰ ਗੁਰਦੁਆਰਾ ਨਨਕਿਆਣਾ ਸਾਹਿਬ ਦੇ ਦਰਸ਼ਨ ਵੀ ਕਰਵਾਏ ਗਏ।
ਉਪਰੰਤ ਬੱਚਿਆਂ ਨੂੰ ਬੀ.ਐਸ.ਐਨ.ਐਲ ਪਾਰਕ ਲਿਜਾਇਆ ਗਿਆ, ਜਿਥੇ ਉਹਨਾਂ ਨੇ ਝੂਲੇ ਲਏ ਅਤੇ ਫਵਾਰਿਆਂ ਦਾ ਖੂਬ ਆਨੰਦ ਮਾਣਿਆ।ਸਕੂਲ ਇੰਚਾਰਜ ਨੇ ਦੱਸਿਆ ਕਿ ਭਵਿੱਖ ਵਿੱਚ ਵੀ ਅਜਿਹੇ ਕੈਂਪਾਂ ਦਾ ਆਯੋਜਨ ਕੀਤਾ ਜਾਏਗਾ, ਜਿਸ ਨਾਲ ਬੱਚੇ ਦਾ ਮਾਨਸਿਕ ਵਿਕਾਸ ਦੇ ਨਾਲ-ਨਾਲ ਸ਼ਰੀਰਕ ਵਿਕਾਸ ਵੀ ਹੋਵੇਗਾ।
Check Also
ਮਨੁੱਖੀ ਜੀਵਨ ਲਈ ਰਾਹ ਦਸੇਰੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ
ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪਾਦਨਾ ਕਰਕੇ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ …
Punjab Post Daily Online Newspaper & Print Media