Sunday, September 13, 2026

ਮੁਲਾਜ਼ਮ ਮੰਗਾਂ ਸਬੰਧੀ ਕਲਾਸ ਫੌਰ ਗੌਰਮਿੰਟ ਇੰਪਲਾਈਜ਼ ਯੂਨੀਅਨ ਦੀ ਮੀਟਿੰਗ

ਧੂਰੀ, 2 ਜੂਨ, (ਪੰਜਾਬ ਪੋਸਟ – ਪ੍ਰਵੀਨ ਗਰਗ) – ਦੀ ਕਲਾਸ ਫੌਰ ਗੌਰਮਿੰਟ ਇੰਪਲਾਈਜ਼ ਯੂਨੀਅਨ ਪੰਜਾਬ ਬ੍ਰਾਂਚ ਤਹਿਸੀਲ ਧੂਰੀ ਦੀ ਇੱਕ ਮੀਟਿੰਗ ਖੁਰਾਕ ਅਤੇ PPN0206201804ਸਪਲਾਈਜ਼ ਵਿਭਾਗ ਦੇ ਦਫਤਰ ਵਿਖੇ ਜਗਰੂਪ ਸਿੰਘ ਦੀ ਪ੍ਰਧਾਨਗੀ ਹੇਠ ਹੋਈ।ਮੀਟਿੰਗ ਦੌਰਾਨ ਜ਼ਿਲਾ੍ਹ ਸਕੱਤਰ ਹੰਸ ਰਾਜ ਦੀਦਾਰਗੜ੍ਹ ਨੇ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਦੀ ਜ਼ੋਰਦਾਰ ਨਿੰਦਾ ਕਰਦਿਆਂ ਮੰਗ ਕੀਤੀ ਕਿ ਮੁਲਾਜ਼ਮਾਂ ਦੀਆਂ ਡੀ.ਏ ਦੀਆਂ ਰਹਿੰਦੀਆਂ ਕਿਸ਼ਤਾਂ ਤੁਰੰਤ ਦਿੱਤੀਆਂ ਜਾਣ, ਮੁਲਾਜ਼ਮ ਵੈਲਫੇਅਰ ਐਕਟ 2016 ਲਾਗੂ ਕੀਤਾ ਜਾਵੇ, ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇ, ਵੈਲਫੇਅਰ ਐਕਟ 2016 ਲਾਗੂ ਕੀਤਾ ਜਾਵੇ, ਪੇ-ਕਮੀਸ਼ਨ ਦੀ ਰਿਪੋਰਟ ਦੇਣ, ਵਰਦੀਆਂ ਦੀ ਕੀਮਤਾਂ ਵਿੱਚ ਮਹਿੰਗਾਈ ਅਨੁਸਾਰ ਵਾਧਾ ਦੇਣ, ਖਾਲੀ ਪੋਸਟਾਂ `ਤੇ ਰੈਗੁਲਰ ਭਰਤੀ ਕੀਤਾ ਜਾਵੇ।ਉਹਨਾਂ ਅੱਗੇ ਦੱਸਿਆ ਕਿ ਦੀ ਕਲਾਸ ਫੌਰ ਗੌਰਮਿੰਟ ਇੰਪਲਾਈਜ਼ ਯੂਨੀਅਨ ਦੀ ਜ਼ਿਲਾ੍ਹ ਸੰਗਰੂਰ ਦੀ ਡੇਲੀਗੇਟ ਕਾਨਫਰੰਸ 13 ਜੂਨ ਨੂੰ ਧੂਰੀ ਵਿਖੇ ਹੋਵੇਗੀ। ਜਿਸ ਦੀਆਂ ਤਿਆਰੀਆਂ ਜ਼ੋਰਾਂ ਨਾਲ ਚੱਲ ਰਹੀਆਂ ਹਨ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਤਰਸੇਮ ਲਾਲ, ਜੰਗ ਸਿੰਘ, ਸ਼ਿੰਦਰਪਾਲ ਸਿੰਘ, ਭੋਲਾ ਸਿੰਘ, ਗੁਰਜੀਤ ਸਿੰਘ, ਗੁਰਤੇਜ ਸਿੰਘ, ਸ਼ਮਸ਼ੇਰ ਸਿੰਘ ਮਾਲੇਰਕੋਟਲਾ, ਰਾਕੇਸ਼ ਕੁਮਾਰ, ਰੋਤਾਸ ਕੁਮਾਰ, ਬਲਵਿੰਦਰ ਸਿੰਘ ਇੰਦਰ ਸਿੰਘ, ਨਾਜਰ ਸਿੰਘ, ਬੁੱਧ ਰਾਮ, ਤੇਜਾ ਸਿੰਘ, ਸ਼ਰੀਫ ਮੁਹੰਮਦ, ਰਣਜੀਤ ਸਿੰਘ, ਜਗਜੀਤ ਸਿੰਘ, ਤੇਜਾ ਸਿੰਘ ਅਤੇ ਵਿਸਾਖਾ ਸਿੰਘ ਆਦਿ ਨੇ ਵੀ ਸੰਬੋਧਨ ਕੀਤਾ।

Check Also

ਮਨੁੱਖੀ ਜੀਵਨ ਲਈ ਰਾਹ ਦਸੇਰੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪਾਦਨਾ ਕਰਕੇ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ …

Leave a Reply