ਸਕੂਲ ਦੀਆਂ ਪ੍ਰਾਪਤੀਆਂ ਤੋਂ ਅਤਿ ਪ੍ਰਭਾਵਤ ਹਾਂ- ਵਿਧਾਇਕ ਹਰਮਿੰਦਰ ਸਿੰਘ ਗਿੱਲ
ਅੰਮ੍ਰਿਤਸਰ, 2 ਜੂਨ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚੱਲ ਰਹੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ.ਸੈ. ਪਬਲਿਕ ਸਕੂਲ ਜੀ.ਟੀ.ਰੋਡ ਵਿਖੇ ਬਾਰ੍ਹਵੀਂ ਜਮਾਤ ਦੇ ਉਚਤਮ ਅੰਕ ਹਾਸਲ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ ਸਮਾਰੋਹ ਕਰਵਾਇਆ ਜਿਸ ਵਿੱਚ ਹਲਕਾ ਪੱਟੀ ਤੋਂ ਵਿਧਾਇਕ ਹਰਮਿੰਦਰ ਸਿੰਘ ਗਿੱਲ ਮੁੱਖ ਮਹਿਮਾਨ ਦੇ ਤੌਰ `ਤੇ ਸ਼ਾਮਲ ਹੋਏ। ਜਦਕਿ ਸੁਸਾਇਟੀ ਦੇ ਪ੍ਰਧਾਨ ਡਾ. ਸੰਤੋਖ ਸਿੰਘ ਨੇ ਪ੍ਰੋਗਰਾਮ ਦੀ ਪ੍ਰਧਾਨਗੀ ਕੀਤੀ।ਪ੍ਰਿੰਸੀਪਲ/ਡਾਇਰੈਕਟਰ ਡਾ. ਧਰਮਵੀਰ ਸਿੰਘ ਨੇ ਮੁੱਖ ਮਹਿਮਾਨ ਅਤੇ ਆਏ ਹੋਏ ਮਹਿਮਾਨਾਂ ਨੂੰ ‘ਜੀ ਆਇਆ ਕਿਹਾ’। ਪ੍ਰੋਗਰਾਮ ਦਾ ਆਰੰਭ ਸਕੂਲ ਸ਼ਬਦ ਨਾਲ ਹੋਇਆ।ਨਵਨੀਤ ਕੌਰ ਅਤੇ ਪ੍ਰਭਜੋਤ ਕੌਰ ਨੂੰ ਨਾਨ-ਮੈਡੀਕਲ ਵਿੱਚੋਂ 96.4 ਫੀਸਦੀ, ਰਮਨੀਤ ਕੌਰ ਨੂੰ ਮੈਡੀਕਲ ਵਿੱਚੋਂ 95.2 ਫੀਸਦੀ, ਮਨਮਿਲਨ ਸਿੰਘ ਅਤੇ ਮਾਨਵੀ ਨੂੰ ਕਾਮਰਸ ਵਿੱਚ 95.8 ਫੀਸਦੀ ਅਤੇ ਕੋਮਲਪ੍ਰੀਤ ਕੌਰ ਨੂੰ ਹਊਮੈਨੀਟਜ਼ ਵਿੱਚੋਂ 94 ਫੀਸਦੀ ਅੰਕ ਹਾਸਲ ਕਰਨ `ਤੇ ਮੈਡਲ, ਘੜੀਆਂ, ਸਨਮਾਨ ਚਿੰਨ੍ਹ ਅਤੇ ਸਰਟੀਫਿਕੇਟ ਦੇ ਕੇ ਸਕੂਲ ਵੱਲੋਂ ਸਨਮਾਨਿਤ ਕੀਤਾ ਗਿਆ। ਸਕੂਲ ਦੇ 345 ਵਿਦਿਆਰਥੀਆਂ ਨੇ ਬਾਰ੍ਹਵੀਂ ਜਮਾਤ ਦੀ ਪ੍ਰੀਖਿਆ ਦਿੱਤੀ ਸੀ ਜਿਸ ਵਿੱਚੋਂ 13 ਵਿਦਿਆਰਥੀਆਂ ਨੇ 95 ਫੀਸਦੀ ਤੋਂ ਉੱਪਰ, 44 ਵਿਦਿਆਰਥੀਆਂ ਨੇ 90 ਫੀਸਦੀ ਤੋਂ ਉੱਪਰ ਅਤੇ 44 ਵਿਦਿਆਰਥੀਆਂ ਨੇ 85 ਫੀਸਦੀ ਅੰਕ ਹਾਸਲ ਕੀਤੇ। ਇਹਨਾਂ ਸਾਰੇ ਵਿਦਿਆਰਥੀਆਂ ਨੂੰ ਯਾਦਗਾਰੀ ਚਿੰਨ੍ਹ ਅਤੇ ਸਰਟੀਫਿਕੇਟ ਦੇ ਕੇ ਸਕੂਲ ਵੱਲੋਂ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਵਿਦਿਆਰਥੀਆਂ ਵੱਲੋਂ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ ਜਿਸ ਵਿੱਚ ਕੁਵਾਲੀ, ਭੰਗੜਾ, ਪੰਜਾਬੀ ਗੀਤ ਪੇਸ਼ ਕੀਤੇ ਗਏ।ਇਸ ਮੌਕੇ ਮੁੱਖ ਮਹਿਮਾਨ ਵਿਧਾਇਕ ਹਰਮਿੰਦਰ ਸਿੰਘ ਗਿੱਲ ਨੇ ਚੀਫ਼ ਖਾਲਸਾ ਦੀਵਾਨ ਵੱਲਂੋ ਸਿੱਖੀ ਪ੍ਰਚਾਰ ਪ੍ਰਸਾਰ ਅਤੇ ਸਿੱਖ ਪਨੀਰੀ ਨੂੰ ਅਮੀਰ ਵਿਰਸੇ ਨਾਲ ਜੋੜਨ ਲਈ ਕੀਤੇ ਗਏ ਉਪਰਾਲਿਆਂ ਦੀ ਭਰਪੂਰ ਸ਼ਲਾਘਾ ਕੀਤੀ।ਉਹਨਾਂ ਪੰਜਾਬ ਸਰਕਾਰ ਵੱਲਂੋ ਚੀਫ਼ ਖਾਲਸਾ ਦੀਵਾਨ ਨੂੰ ਪੱਟੀ ਦੇ ਪਿੰਡ ਕੈਰੌਂ ਵਿਖੇ 10 ਏਕੜ ਜ਼ਮੀਨ ਸੌਂਪਣ ਅਤੇ ਉਸ ਜ਼ਮੀਨ ਤੇ ਚੀਫ਼ ਖਾਲਸਾ ਦੀਵਾਨ ਵੱਲੋਂ ਉੱਚ ਪੱਧਰੀ ਪ੍ਰੋਫੈਸ਼ਨਲ ਕਾਲਜ ਬਣਾਉਣ ਦੀ ਤਜ਼ਵੀਜ਼ ਦਿੱਤੀ ਜਿਸ `ਤੇ ਪ੍ਰਤਿਕਿਰਿਆ ਕਰਦਿਆਂ ਪ੍ਰਧਾਨ ਡਾ. ਸੰਤੋਖ ਸਿੰਘ ਨੇ ਤਜ਼ਵੀਜ਼ ਨੂੰ ਚੀਫ਼ ਖਾਲਸਾ ਦੀਵਾਨ ਵੱਲੋਂ ਨਿਸਚਿਤ ਹੀ ਅਮਲ ਵਿੱਚ ਲਿਆਉਣ ਦਾ ਭਰੋਸਾ ਦਿੱਤਾ।ਉਹਨਾਂ ਨੇ ਵਿਦਿਆਰਥੀਆਂ ਦੀ ਸ਼ਾਨਦਾਰ ਪ੍ਰਾਪਤੀ ਦੀ ਸ਼ਲਾਘਾ ਕਰਦੇ ਹੋਏ ਦੀਵਾਨ ਦੇ ਅਹੁਦੇਦਾਰਾਂ, ਪ੍ਰਿੰਸੀਪਲ/ਡਾਇਰੈਕਟਰ ਡਾ. ਧਰਮਵੀਰ ਸਿੰਘ, ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ।ਪ੍ਰਧਾਨ ਡਾ. ਸੰਤੋਖ ਸਿੰਘ ਜੀ ਨੇ ਵਿਦਿਆਰਥੀਆਂ ਨੂੰ ਇਸ ਸ਼ਾਨਦਾਰ ਪ੍ਰਾਪਤੀ ਦੀ ਵਧਾਈ ਦਿੰਦੇ ਹੋਏ ਸਮੇਂ ਦੇ ਪਾਬੰਧ ਅਤੇ ਅਨੁਸ਼ਾਸਨ ਵਿੱਚ ਰਹਿ ਕੇ ਮਿਹਨਤ ਕਰਨ ਦੀ ਪ੍ਰੇਰਨਾ ਦਿੱਤੀ ।ਇਸ ਮੌਕੇ ਡਾ. ਸੁਖਬੀਰ ਕੌਰ ਮਾਹਲ (ਰਿਟਾਇਡ ਪ੍ਰਿੰਸੀਪਲ ਖਾਲਸਾ ਕਾਲਜ ਫਾਰ ਵੂਮੈਨ ਤੇ ਮੈਂਬਰ ਇੰਚਾਰਜ ਸੀ.ਕੇ.ਡੀ.ਕਾਲਜ ਆਫ਼ ਮੈਨੇਜਮੈਂਟ) ਨੂੰ ਉਹਨਾਂ ਵੱਲੋਂ ਵਿਦਿਆ ਦੇ ਖੇਤਰ ਵਿੱਚ ਨਿਭਾਈਆਂ ਗਈਆਂ ਚੰਗੀਆਂ ਸੇਵਾਵਾਂ ਬਦਲੇ ਸਨਮਾਨਿਤ ਕੀਤਾ ਗਿਆ।ਸਕੂਲ ਦੇ ਮੈਂਬਰ ਇੰਚਾਰਜ ਹਰਮਿੰਦਰ ਸਿੰਘ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕਰਦੇ ਹੋਏ ਵਿਦਿਆਰਥੀਆਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ। ਇਸ ਮੌਕੇ ਮੀਤ ਪ੍ਰਧਾਨ ਸਰਬਜੀਤ ਸਿੰਘ, ਸਥਾਨਕ ਪ੍ਰਧਾਨ ਨਿਰਮਲ ਸਿੰਘ, ਆਨਰੇਰੀ ਸਕੱਤਰ ਸੁਰਿੰਦਰ ਸਿੰਘ ਰੁਮਾਲਿਆ ਵਾਲੇ, ਸੰਤੋਖ ਸਿੰਘ ਸੇਠੀ, ਨਵਤੇਜ ਸਿੰਘ ਨਾਰੰਗ, ਨਵਪ੍ਰੀਤ ਸਿੰਘ ਸਾਹਨੀ, ਇੰਦਰਬੀਰ ਸਿੰਘ, ਅਜੀਤ ਸਿੰਘ ਬਸਰਾ, ਅਜੀਤ ਸਿੰਘ ਬਰਸਰ, ਜਸਬੀਰ ਸਿੰਘ ਸਾਬਰ, ਪੋ੍ਰ. ਸੂਬਾ ਸਿੰਘ, ਸ੍ਰੀਮਤੀ ਹਰਸੋਹਿਨ ਕੌਰ, ਡਾ. ਅਮਰਪਾਲੀ, ਵਾਈਸ ਪ੍ਰਿੰਸੀਪਲ ਸ੍ਰੀਮਤੀ ਰੇਣੂ ਅਹੂਜਾ, ਮੁੱਖ ਅਧਿਆਪਕਾ ਸ੍ਰੀਮਤੀ ਕਵਲਪ੍ਰੀਤ ਕੌਰ, ਸ੍ਰੀਮਤੀ ਨਿਸਚਿੰਤ ਕਾਹਲੋਂ, ਸ੍ਰੀਮਤੀ ਰਵਿੰਦਰ ਨਰੂਲਾ, ਸ੍ਰੀਮਤੀ ਕਿਰਨਜੋਤ ਕੌਰ, ਅਧਿਆਪਕ, ਵਿਦਿਆਰਥੀਆਂ ਦੇ ਮਾਪੇ ਅਤੇ ਵੱਡੀ ਗਿਣਤੀ ਵਿਚ ਵਿਦਿਆਰਥੀ ਹਾਜ਼ਰ ਸਨ।