ਅੰਮ੍ਰਿਤਸਰ 5 ਜੂਨ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ ਦੀਦਾਰ ਕਰਨ ਲਈ ਅੱਜ ਝਾਰਖੰਡ ਦੇ
ਲੇਬਰ ਮੰਤਰੀ ਰਾਜ ਪਾਲੀਵਾਲ ਸੰਗਤਾਂ ਸਮੇਤ ਪਹੁੰਚੇ ਅਤੇ ਉਨ੍ਹਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨਾਲ ਮੁਲਾਕਾਤ ਵੀ ਕੀਤੀ।ਇਸ ਮੌਕੇ ਲੌਂਗੋਵਾਲ ਨੇ ਰਾਜ ਪਾਲੀਵਾਲ ਅਤੇ ਹੋਰ ਮੈਂਬਰਾਂ ਦਾ ਸਨਮਾਨ ਕੀਤਾ।ਰਾਜ ਪਾਲੀਵਾਲ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਕੇ ਉਨ੍ਹਾਂ ਨੂੰ ਆਤਮਿਕ ਸਕੂਨ ਪ੍ਰਾਪਤ ਹੋਇਆ ਹੈ।
ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ, ਸੁਖਵਰਸ਼ ਸਿੰਘ ਪੰਨੂ, ਜਰਨੈਲ ਸਿੰਘ ਡੋਗਰਾਂਵਾਲਾ, ਭੁਪਿੰਦਰ ਸਿੰਘ ਭਲਵਾਨ, ਬੀਬੀ ਰਣਜੀਤ ਕੌਰ ਮਾਹਲਪੁਰ, ਜਗਜੀਤ ਸਿੰਘ ਜੱਗੀ ਨਿੱਜੀ ਸਕੱਤਰ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਜਸਵਿੰਦਰ ਸਿੰਘ ਦੀਨਪੁਰ, ਮੁਖਤਾਰ ਸਿੰਘ ਮੈਨੇਜਰ ਸਰਾਵਾਂ, ਵਧੀਕ ਮੈਨੇਜਰ ਰਜਿੰਦਰ ਸਿੰਘ ਰੂਬੀ, ਸਤਨਾਮ ਸਿੰਘ ਸੋਹਲ ਟਾਟਾ ਨਗਰ, ਆਸ਼ਿਸ਼ ਝਾਅ, ਵਿਪਨ ਪ੍ਰਮਾਰ, ਸੰਤੋਖ ਸਿੰਘ, ਮਨਜੀਤ ਸਿੰਘ ਤਰਨ ਤਾਰਨ ਆਦਿ ਹਾਜ਼ਰ ਸਨ।
Check Also
ਖਾਲਸਾ ਕਾਲਜ ਨਰਸਿੰਗ ਦੇ ਵਿਦਿਆਰਥੀਆਂ ਨੇ ਫਲਾਵਰ ਸ਼ੋਅ ’ਚ ਹਾਸਲ ਕੀਤਾ ਸ਼ਾਨਦਾਰ ਸਥਾਨ
ਅੰਮ੍ਰਿਤਸਰ, 10 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਦੇ ਵਿਦਿਆਰਥੀਆਂ ਨੇ ਖ਼ਾਲਸਾ …
Punjab Post Daily Online Newspaper & Print Media