Monday, July 20, 2026

ਵਾਤਾਵਰਨ ਦਿਵਸ ਮੌਕੇ ਡਵੀਜ਼ਨਲ ਫੋਰੈਸਟ ਦਫਤਰ `ਚ ਲਗਾਏ ਰੁੱਖ

ਅੰਮ੍ਰਿਤਸਰ, 5 ਜੂਨ (ਪੰਜਾਬ ਪੋਸਟ- ਮਨਜੀਤ ਸਿੰਘ) – ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਦੀ PPN0506201810ਅਗਵਾਈ ਹੇਠ ਸੁਮਿਤ ਮੱਕੜ ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਦੀ ਰਹਿਨੁਮਾਈ ਸਦਕਾ ਡਵੀਜਨਲ ਫੋਰੈਸਟ ਦਫਤਰ ਅੰਮ੍ਰਿਤਸਰ ਵਿੱਚ ਵਾਤਾਵਰਨ ਦਿਵਸ ਮਨਾਉਣ ਲਈ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਵਲੋਂ ਇੱਕ ਟੀਮ ਭੇਜੀ ਗਈ।ਵਾਤਾਵਰਨ ਦਿਵਸ ਨੂੰ ਮੁੱਖ ਰੱਖਦੇ ਹੋਏ ਡਵੀਜ਼ਨਲ ਫੋਰੈਸਟ ਦਫਤਰ ਅੰਮ੍ਰਿਤਸਰ ਵਿੱਚ ਰੁੱਖ-ਬੂਟੇ ਲਗਾਏ ਗਏ।ਇਸ ਮੌਕੇ ਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਵਲੋਂ ਟੀਮ ਮੈਂਬਰ, ਡਵੀਜ਼ਨਲ ਜਗਲਾਤ ਅਫਸਰ ਅਤੇ ਹੋਰ ਸਟਾਫ ਮੈਂਬਰ ਮੌਜੂਦ ਸਨ।ਇਸ ਦੌਰਾਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਅੰਮਿ੍ਰਤਸਰ ਵਲੋਂ ਭੇਜੀ ਗਈ ਟੀਮ ਦੁਆਰਾ ਉਥੇ ਆਏ ਹੋਏ ਲੋਕਾਂ ਨੂੰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ ਗਈ।

Check Also

ਕੈਬਨਿਟ ਮੰਤਰੀ ਈ.ਟੀ.ਓ ਵਲੋਂ ਨਗਰ ਸੁਧਾਰ ਟਰੱਸਟ ਦੇ ਨਵ-ਨਿਯੁੱਕਤ ਚੇਅਰਮੈਨ ਸਰਬਜੋਤ ਸਿੰਘ ਧੰਜ਼ਲ ਨੂੰ ਵਧਾਈ

ਅੰਮ੍ਰਿਤਸਰ, 19 ਜੁਲਾਈ (ਸੁਖਬੀਰ ਸਿੰਘ) –  ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਪੰਜਾਬ ਸਰਕਾਰ …

Leave a Reply