ਖ਼ਾਲਸਾ ਵਿੱਦਿਅਕ ਅਦਾਰਿਆਂ ਨੇ ਮਨਾਇਆ ਵਾਤਾਵਰਣ ਦਿਵਸ
ਅੰਮ੍ਰਿਤਸਰ, 5 ਜੂਨ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚਲ ਰਹੇ ਵਿੱਦਿਅਕ ਅਦਾਰੇ ਖ਼ਾਲਸਾ ਕਾਲਜ
ਆਫ਼ ਲਾਅ, ਖ਼ਾਲਸਾ ਕਾਲਜ ਚਵਿੰਡਾ ਦੇਵੀ ਅਤੇ ਖ਼ਾਲਸਾ ਕਾਲਜ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਵਾਤਾਵਰਣ ਦਿਵਸ ਮਨਾਇਆ ਗਿਆ।
ਇਸ ਮੌਕੇ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਕਿਹਾ ਕਿ ਵਾਤਾਵਰਣ ਦੀ ਸੰਭਾਲ ਰੱਖਣਾ ਅਤੇ ਉਸ ਪ੍ਰਤੀ ਲੋਕਾਂ ਦਾ ਜਾਗਰੂਕ ਹੋਣਾ ਅਤਿ ਜਰੂਰੀ ਹੈ।ਉਨ੍ਹਾਂ ਕਿਹਾ ਕਿ ਵਾਤਾਵਰਣ ਨੂੰ ਦੂਸ਼ਿਤ ਹੋਣ ਬਚਾਉਣ ਲਈ ਮੈਨੇਜ਼ਮੈਂਟ ਆਪਣੇ ਸਮੂਹ ਵਿੱਦਿਅਕ ਅਦਾਰਿਆਂ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਅਤੇ ਕਈ ਅਦਾਰਿਆਂ ’ਚ ਪ੍ਰਿੰਸੀਪਲਾਂ ਦੀ ਦੇਖ-ਰੇਖ ਸਟਾਫ਼ ਤੇ ਵਿਦਿਆਰਥੀਆਂ ਨੂੰ ਖਾਸਾ ਉਤਸ਼ਾਹ ਵਿਖਾਉਂਦਿਆਂ ਪੌਦੇ ਲਗਾ ਕੇ ਉਸ ਦੀ ਬਕਾਇਦਾ ਸੰਭਾਲ ਕੀਤੀ ਜਾ ਰਹੀ ਹੈ।
ਇਸ ਮੌਕੇ ਲਾਅ ਕਾਲਜ ਵਿਖੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੇ ਸਹਿਯੋਗ ਨਾਲ ਐਨ.ਐਸ.ਐਸ ਵਿਭਾਗ ਵੱਲੋਂ ਪੌਦਾਕਰਨ ਕੀਤਾ ਗਿਆ।ਮੈਂਬਰ ਡਾ. ਸ਼ਮਸ਼ੇਰ ਸਿੰਘ ਐਨ.ਐਸ.ਐਸ ਪ੍ਰੋਗਰਾਮ ਅਫ਼ਸਰ, ਪ੍ਰੋ: ਰਾਸ਼ੀਮਾ ਚੰਗੋਤਰਾ, ਰਣਜੀਤ ਸਿੰਘ, ਰਾਹੁਲ ਸ਼ਰਮਾ, ਸੁਖਦੀਪ ਸਿੰਘ, ਮਿਸ. ਸੰਤੋਸ਼ ਆਦਿ ਹਾਜ਼ਰ ਸਨ।ਇਸੇ ਤਰ੍ਹਾਂ ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਪ੍ਰਿੰਸੀਪਲ ਡਾ. ਐਚ.ਬੀ ਸਿੰਘ ਦੀ ਹਾਜ਼ਰੀ ’ਚ ਕਾਲਜ ਐਨ.ਐਸ.ਐਸ ਵਿਭਾਗ ਦੇ ਇੰਚਾਰਜ਼ ਪ੍ਰੋ. ਰਣਪ੍ਰੀਤ ਸਿੰਘ ਦੀ ਮੌਜ਼ੂਦਗੀ ’ਚ ਪੌਦੇ ਲਗਾਏ ਗਏ।ਵਿਦਿਆਰਥੀਆਂ ਨੂੰ ਸਹੀ ਸੇਧ ਦੇਣ ਲਈ ਲੋਕ ਕਲਾ ਮੰਚ, ਮਜੀਠਾ ਤੋਂ ਗੁਰਮੇਲ ਸਿੰਘ ਸ਼ਾਮਨਗਰ ਦੇ ਸਾਥੀ ਕਲਾਕਾਰਾਂ ਨੇ ਨੁੱਕੜ ਨਾਟਕ `ਗਿੱਲੀ ਮਿੱਟੀ` ਦੀ ਪੇਸ਼ਕਾਰੀ ਕੀਤੀ।ਜਿਸ ਨਾਲ ਕਿ ਵਿਦਿਆਰਥੀਆਂ ਵਿੱਚ ਪਤਨ ਹੋ ਰਹੀਆਂ ਨੈਤਿਕ ਕਦਰਾਂ ਕੀਮਤਾਂ ਨੂੰ ਪੁਨਰ ਸੁਰਜੀਤ ਕੀਤਾ ਜਾ ਸਕੇ।ਵਿਦਿਆਰਥੀਆਂ ਵੱਲੋਂ ਵਾਤਾਵਰਨ ਦੇ ਥੀਮ ਉੱਪਰ ਪੋਸਟਰ ਮੈਕਿੰਗ ਪ੍ਰਤੀਯੋਗਤਾ ਦਾ ਆਯੋਜਨ ਵੀ ਕੀਤਾ ਗਿਆ।
ਇਸ ਤਰ੍ਹਾਂ ਖ਼ਾਲਸਾ ਕਾਲਜ ਪਬਲਿਕ ਸਕੂਲ ਵਿਖੇ ਪ੍ਰਿੰਸੀਪਲ ਕੇ.ਐਸ ਗਿੱਲ ਦੇ ਸਹਿਯੋਗ ਨਾਲ ਮਿਸ਼ਨ ਅਗਾਜ਼ ਸੋਸਾਇਟੀ ਵੱਲੋਂ ਵਿਦਿਆਰਥੀਆਂ ਨੂੰ ਵਾਤਾਵਰਣ ਸਬੰਧੀ ਜਾਗਰੂਕ ਕਰਨ ’ਤੇ ਸੈਮੀਨਾਰ ਆਯੋਜਿਤ ਕੀਤਾ ਗਿਆ ਹੈ, ਜਿਸ ’ਚ ਸੋਸਾਇਟੀ ਦੇ ਦੀਪਕ ਬੱਬਰ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ।ਪ੍ਰਿੰ: ਗਿੱਲ ਅਤੇ ਸਕੂਲ ਦੇ ਐਨ.ਸੀ.ਸੀ ਕੈਡਿਟਾਂ ਨੇ ਪੌਦਾ ਲਗਾਉਂਦੇ ਹੋਏ ਉਸ ਦੀ ਸਾਂਭ-ਸੰਭਾਲ ਕਰਨ ਅਤੇ ਚੌਗਿਰਦੇ ਨੂੰ ਸਾਫ਼-ਸੁੱਥਰਾ ਰੱਖਣ ਦਾ ਪ੍ਰਣ ਕੀਤਾ।ਬੱਬਰ ਨੇ ਵਿਦਿਆਰਥੀਆਂ ਨੂੰ ਉਦਾਹਰਣ ਦਿੰਦਿਆ ਕਿਹਾ ਕਿ ਪੰਜ ‘ਪੀ’ ਪਵਨ, ਪਾਣੀ, ਪ੍ਰਵਿਰਤੀ, ਪੇੜ-ਪੌਦੇ ਅਤੇ ਪਸ਼ੂ-ਪਕਸ਼ੀ ਮਨੁੱਖੀ ਹੋਂਦ ਨੂੰ ਬਰਕਰਾਰ ਰੱਖਣ ਲਈ ਅਤਿ ਜਰੂਰੀ ਹਨ।
ਇਸ ਮੌਕੇ ਉਕਤ ਕਾਲਜ ਅਤੇ ਸਕੂਲ ’ਚ ਵਾਤਾਵਰਣ ਸਬੰਧੀ ਪੋਸਟਰ ਮੇਕਿੰਗ, ਸਕਿੱਟ, ਪੇਟਿੰਗ ਅਤੇ ਕਵਿਤਾ ਮੁਕਾਬਲੇ ਵੀ ਕਰਵਾਏ ਗਏ।
Check Also
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਏ ਜਾ ਰਹੇ ਮੀਰੀ ਪੀਰੀ ਖ਼ਾਲਸਾ ਮਾਰਚ ਸਬੰਧੀ ਐਡਵੋਕੇਟ ਧਾਮੀ ਵਲੋਂ ਇਕੱਤਰਤਾ
ਅੰਮ੍ਰਿਤਸਰ, 20 ਜੁਲਾਈ (ਜਗਦੀਪ ਸਿੰਘ) – ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ …
Punjab Post Daily Online Newspaper & Print Media