Tuesday, October 27, 2026

ਜੂਨ ’84 ਦੇ ਸ਼ਹੀਦਾਂ ਦੀ ਯਾਦ `ਚ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸ਼ਹੀਦੀ ਸਮਾਗਮ

ਘੱਲੂਘਾਰੇ ਨਾਲ ਸਬੰਧਤ ਦਸਤਾਵੇਜ਼ ਜਨਤਕ ਕਰੇ ਕੇਂਦਰ ਸਰਕਾਰ – ਗਿ. ਗੁਰਬਚਨ ਸਿੰਘ
ਅੰਮ੍ਰਿਤਸਰ, 6 ਜੂਨ (ਪੰਜਾਬ ਪੋਸਟ- ਗੁਰਪ੍ਰ੍ਰੀਤ ਸਿੰਘ) – ਜੂਨ 1984 ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖਤ ਸਾਹਿਬ ’ਤੇ ਕੇਂਦਰ ਦੀ PPN0606201803ਕਾਂਗਰਸ ਸਰਕਾਰ ਦੇ ਹੁਕਮ ’ਤੇ ਭਾਰਤੀ ਫੌਜ ਵੱਲੋਂ ਕੀਤੇ ਗਏ ਫੌਜੀ ਹਮਲੇ ਦੌਰਾਨ ਸ਼ਹੀਦ ਹੋਏ ਸਿੰਘ, ਸਿੰਘਣੀਆਂ ਤੇ ਭੁਝੰਗੀਆਂ ਦੀ 34ਵੀਂ ਸਲਾਨਾ ਯਾਦ ਵਿਚ ਸ਼੍ਰੋਮਣੀ ਕਮੇਟੀ ਵਲੋਂ ਸਿੱਖ ਜਥੇਬੰਦੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸ਼ਹੀਦੀ ਸਮਾਗਮ ਕਰਵਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਤੇ ਗੁਰਬਾਣੀ ਕੀਰਤਨ ਉਪਰੰਤ ਅਰਦਾਸ ਸ੍ਰੀ ਅਕਾਲ ਤਖਤ ਸਾਹਿਬ ਦੇ ਹੈਡ ਗ੍ਰੰਥੀ ਭਾਈ ਮਲਕੀਤ ਸਿੰਘ ਨੇ ਕੀਤੀ ਅਤੇ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਲਿਆ।ਸ਼ਹੀਦੀ ਸਮਾਗਮ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਇਕਬਾਲ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ, ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ, ਤਰਨਾ ਦਲ ਦੇ ਮੁਖੀ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ, ਬਾਬਾ ਅਵਤਾਰ ਸਿੰਘ ਸੁਰਸਿੰਘ ਵਾਲਿਆਂ ਸਮੇਤ ਵੱਡੀ ਗਿਣਤੀ ਵਿਚ ਪੰਥਕ ਸ਼ਖ਼ਸੀਅਤਾਂ, ਸ਼ਹੀਦ ਸਿੰਘਾਂ ਦੇ ਪਰਿਵਾਰਕ ਮੈਂਬਰ ਅਤੇ ਸੰਗਤਾਂ ਹਾਜ਼ਰ ਹੋਈਆਂ।
ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਕੌਮ ਦੇ ਨਾਮ ਸੰਦੇਸ਼ ਦਿੰਦਿਆਂ ਕਿਹਾ ਕਿ ਜੂਨ 1984 ਵਿਚ ਜ਼ਾਲਮ ਕੇਂਦਰ ਸਰਕਾਰ ਵੱਲੋਂ ਕਰਵਾਏ ਗਏ ਘੱਲੂਘਾਰੇ ਨੂੰ ਸਿੱਖ ਕੌਮ ਕਦੇ ਵੀ ਭੁਲਾ ਨਹੀਂ ਸਕਦੀ।ਉਨ੍ਹਾਂ ਕਿਹਾ ਕਿ 1984 ਦੇ ਘੱਲੂਘਾਰੇ ਵਿਚ ਭਾਰਤੀ ਫੌਜ ਵੱਲੋਂ ਕੀਤੇ ਗਏ ਜ਼ੁਲਮ ਵਿਰੁੱਧ ਸੂਰਬੀਰ ਯੋਧੇ ਸੰਤ ਬਾਬਾ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂਵਾਲੇ, ਸ਼ਹੀਦ ਭਾਈ ਅਮਰੀਕ ਸਿੰਘ, ਜਨਰਲ ਸ਼ੁਬੇਗ ਸਿੰਘ, ਬਾਬਾ ਠਾਰਾ ਸਿੰਘ ਸਮੇਤ ਬੇਅੰਤ ਸਿੰਘ, ਸਿੰਘਣੀਆਂ ਤੇ ਭੁਝੰਗੀਆਂ ਨੇ ਸ਼ਹਾਦਤਾਂ ਦਿੱਤੀਆਂ, ਜਿਨ੍ਹਾਂ ਨੂੰ ਸਿੱਖ ਕੌਮ ਹਰ ਸਾਲ ਸ਼ਹੀਦੀ ਸਮਾਗਮ ਕਰ ਕੇ ਯਾਦ ਕਰਦੀ ਹੈ।ਆਪਣੇ ਸੰਦੇਸ਼ ਦੌਰਾਨ ਜਥੇਦਾਰ ਨੇ ਭਾਰਤਅਤੇ ਪੰਜਾਬ ਸਰਕਾਰ ਨੂੰ ਬੈਰਕਾਂ ਛੱਡਣ ਵਾਲੇ ਧਰਮੀ ਫ਼ੌਜੀਆਂ ਅਤੇ ਜੋਧਪੁਰ ਨਜ਼ਰਬੰਦਾਂ ਦੇ ਮੁੜ ਵਸੇਬੇ ਦਾ ਪ੍ਰਬੰਧ ਕਰਨ ਲਈ ਕਿਹਾ।ਉਨ੍ਹਾਂ ਕਿਹਾ ਕਿ ਇੰਗਲੈਂਡ ਦੀ ਸਰਕਾਰ ਵਾਂਗ 1984 ਦੇ ਫ਼ੌਜੀ ਹਮਲੇ ਨਾਲ ਸਬੰਧਤ ਦਸਤਾਵੇਜ਼ਾਂ ਨੂੰ ਸਰਕਾਰ ਜਨਤਕ ਕਰੇ। ਉਨ੍ਹਾਂ ਕਿਹਾ ਕਿ ਸਾਬਕਾ ਰੱਖਿਆ ਮੰਤਰੀ ਜਾਰਜ ਫਰਨਾਂਡਿਜ ਨੇ ਮੰਨਿਆ ਸੀ ਕਿ 1984 ਦੇ ਹਮਲੇ ਦੌਰਾਨ ਸਿੱਖ ਰੈਂਫਰੈਂਸ ਲਾਇਬ੍ਰੇਰੀ ਵਿੱਚੋਂ ਲਿਜਾਏ ਗਏ ਅਹਿਮ ਦਸਤਾਵੇਜ਼ ਭਾਰਤ ਸਰਕਾਰ ਪਾਸ ਮੌਜੂਦ ਹਨ, ਇਸ ਲਈ ਮੌਜੂਦਾ ਸਰਕਾਰ ਅਨਮੋਲ ਖ਼ਜ਼ਾਨਾ ਸ਼੍ਰੋਮਣੀ ਕਮੇਟੀ ਨੂੰ ਵਾਪਸ ਕਰੇ।ਉਨ੍ਹਾਂ ਕਿਹਾ ਕਿ ਸਿੱਖ ਇਕ ਵੱਖਰੀ ਕੌਮ ਹੈ, ਜਦਕਿ ਕੁੱਝ ਪੰਥ ਵਿਰੋਧੀ ਸ਼ਕਤੀਆਂ ਇਸ ਦੀ ਵਿਲੱਖਣ ਹੋਂਦ ਹਸਤੀ ਤੋਂ ਭੈਅ-ਭੀਤ ਹੁੰਦਿਆਂ ਇਸ ਵਿਰੁੱਧ ਸਦਾ ਚਾਲਾਂ ਚਲਦੀਆਂ ਰਹਿੰਦੀਆਂ ਹਨ, ਜਿੰਨਾਂ ਦਾ ਖ਼ਾਲਸਾ ਪੰਥ ਡਟ ਕੇ ਮੁਕਾਬਲਾ ਕਰੇਗਾ।ਉਨ੍ਹਾਂ ਸਮੁੁੱਚੇ ਸਿੱਖ ਜਗਤ ਅਤੇ ਸਿੱਖ ਪ੍ਰਚਾਰਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਜਾਤੀ ਮੁਫਾਦ ਛੱਡ ਕੇ ਪੰਥ ਦੀ ਚੜ੍ਹਦੀ ਕਲਾ ਲਈ ਮਿਲ ਕੇ ਹੰਭਲਾ ਮਾਰਨ।ਉਨ੍ਹਾਂ ਆਰੰਭ ਕੀਤੀ ਗਈ ਇਕ ਪਿੰਡ ਇਕ ਗੁਰਦੁਆਰਾ ਮੁਹਿੰਮ ਵਿਚ ਸੰਗਤਾਂ ਨੂੰ ਭਰਪੂਰ ਸਹਿਯੋਗ ਕਰਨ ਲਈ ਕਿਹਾ।ਗਿ. ਗੁਰਬਚਨ ਸਿੰਘ ਨੇ ਸਰਕਾਰ ਨੂੰ ਕਿਹਾ ਕਿ ਬਰਗਾੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ ਸਖ਼ਤ ਸਜ਼ਾਵਾਂ ਦੇਵੇ।ਉਨਾਂ ਨੇ ਸੰਗਤਾਂ ਨੂੰ ਸਮਾਜਿਕ ਕੁਰੀਤੀਆਂ ਤੋਂ ਬਚਣ ਤੇ ਖੰਡੇ ਬਾਟੇ ਦਾ ਅੰਮ੍ਰਿਤ ਛਕਣ ਦੀ ਅਪੀਲ ਕੀਤੀ।PPN0606201804
    ਸਮਾਗਮ ਦੌਰਾਨ ਸੰਤ ਬਾਬਾ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲੇ ਦੇ ਸਪੁੱਤਰ ਭਾਈ ਈਸ਼ਰ ਸਿੰਘ, ਸ਼ਹੀਦ ਭਾਈ ਅਮਰੀਕ ਸਿੰਘ ਦੀ ਸਪੁੱਤਰੀ ਬੀਬੀ ਸਤਵੰਤ ਕੌਰ ਤੇ ਭਰਾਤਾ ਭਾਈ ਮਨਜੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਸਾਬਕਾ ਮੈਂਬਰ ਸ਼ਹੀਦ ਭਾਈ ਨਛੱਤਰ ਸਿੰਘ ਭਲਵਾਨ ਦੇ ਸਪੁੱਤਰ ਭਾਈ ਭੁਪਿੰਦਰ ਸਿੰਘ ਭਲਵਾਨ, ਸ਼ਹੀਦ ਭਾਈ ਸਤਵੰਤ ਸਿੰਘ ਅਗਵਾਨ ਦੇ ਭਤੀਜੇ ਭਾਈ ਸੁਖਵਿੰਦਰ ਸਿੰਘ ਅਗਵਾਨ ਅਤੇ ਹੋਰ ਸ਼ਹੀਦਾਂ ਦੇ ਪਰਿਵਾਰਾਂ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ, ਸਿੰਘ ਸਾਹਿਬ ਗਿਆਨੀ ਗਿਆਨੀ ਜਗਤਾਰ ਸਿੰਘ ਮੁੱਖ ਗ੍ਰੰਥੀ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਗੁਰੂ ਬਖ਼ਸ਼ਿਸ ਸਿਰੋਪਾਓ ਦੇ ਕੇ ਸਨਮਾਨ ਦਿੱਤਾ।
    ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਗੁਰਬਚਨ ਸਿੰਘ ਕਰਮੂੰਵਾਲਾ, ਅੰਤਿ੍ਰੰਗ ਮੈਂਬਰ ਗੁਰਤੇਜ ਸਿੰਘ ਢੱਡੇ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ, ਭਾਈ ਗੁਰਚਰਨ ਸਿੰਘ ਗਰੇਵਾਲ, ਭਾਈ ਰਾਜਿੰਦਰ ਸਿੰਘ ਮਹਿਤਾ, ਬਾਬਾ ਬੂਟਾ ਸਿੰਘ, ਭਾਈ ਅਮਰਜੀਤ ਸਿੰਘ ਚਾਵਲਾ, ਅਵਤਾਰ ਸਿੰਘ ਵਣਵਾਲਾ, ਦਿਆਲ ਸਿੰਘ ਕੋਲਿਆਂਵਾਲੀ, ਭਾਈ ਰਾਮ ਸਿੰਘ, ਸੁਰਜੀਤ ਸਿੰਘ ਭਿੱਟੇਵਡ, ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ, ਗਿਆਨੀ ਪੂਰਨ ਸਿੰਘ, ਸਿਮਰਨਜੀਤ ਸਿੰਘ ਮਾਨ, ਗੁਰਿੰਦਰਪਾਲ ਸਿੰਘ ਗੋਰਾ, ਭਾਈ ਅਜਾਇਬ ਸਿੰਘ ਅਭਿਆਸੀ, ਹਰਜਾਪ ਸਿੰਘ ਸੁਲਤਾਨਵਿੰਡ, ਜਗਸੀਰ ਸਿੰਘ ਮਾਂਗੇਆਣਾ, ਬਲਦੇਵ ਸਿੰਘ ਚੂੰਘਾਂ, ਗੁਰਪ੍ਰੀਤ ਸਿੰਘ ਝੱਬਰ, ਭੁਪਿੰਦਰ ਸਿੰਘ ਭਲਵਾਨ, ਭਾਈ ਗੁਰਬਖ਼ਸ਼ ਸਿੰਘ ਖ਼ਾਲਸਾ, ਸਤਵਿੰਦਰ ਸਿੰਘ ਟੌਹੜਾ, ਜਥੇਦਾਰ ਉਦੈ ਸਿੰਘ ਲੌਂਗੋਵਾਲ, ਸਰਬਜੀਤ ਸਿੰਘ ਸੋਹਲ, ਸੁਖਵਿੰਦਰ ਸਿੰਘ ਅਗਵਾਨ, ਮਨਜੀਤ ਸਿੰਘ ਭੋਮਾ, ਭਾਈ ਜਸਬੀਰ ਸਿੰਘ ਘੁੰਮਣ, ਪਰਮਜੀਤ ਸਿੰਘ ਖ਼ਾਲਸਾ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਮਨਜੀਤ ਸਿੰਘ ਬਾਠ ਤੇ ਅਵਤਾਰ ਸਿੰਘ ਸੈਂਪਲਾ, ਨਿੱਜੀ ਸਕੱਤਰ ਜਗਜੀਤ ਸਿੰਘ ਜੱਗੀ, ਐਡੀਸ਼ਨਲ ਸਕੱਤਰ ਬਲਵਿੰਦਰ ਸਿੰਘ ਜੌੜਾਸਿੰਘਾ, ਪ੍ਰਤਾਪ ਸਿੰਘ, ਡਾ. ਪਰਮਜੀਤ ਸਿੰਘ ਸਰੋਆ, ਸੁਖਦੇਵ ਸਿੰਘ ਭੂਰਾ ਕੋਹਨਾ, ਕੇਵਲ ਸਿੰਘ ਭੂਰਾਕੋਹਨਾ, ਮਹਿੰਦਰ ਸਿੰਘ ਆਹਲੀ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਜਸਵਿੰਦਰ ਸਿੰਘ ਦੀਨਪੁਰ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।

Check Also

ਖਾਲਸਾ ਯੂਨੀਵਰਸਿਟੀ ਵੱਲੋਂ ‘ਯੁਵਾ ਸਸ਼ਕਤੀਕਰਨ ਅਤੇ ਨਵੀਨਤਾ’ ਵਿਸ਼ੇ ’ਤੇ ਸੈਮੀਨਾਰ 

ਅੰਮ੍ਰਿਤਸਰ, 27 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਲਾਅ ਦੇ ਲੀਗਲ …

Leave a Reply