ਅੰਮ੍ਰਿਤਸਰ, 6 ਜੂਨ (ਪੰਜਾਬ ਪੋਸਟ- ਗੁਰਪ੍ਰ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਜੂਨ 1984 ਦੇ ਸ਼ਹੀਦਾਂ ਦੀ ਯਾਦ ਵਿਚ ਸ੍ਰੀ ਅਕਾਲ
ਤਖਤ ਸਾਹਿਬ ਵਿਖੇ ਕਰਵਾਏ ਗਏ ਕੌਮੀ ਸ਼ਹੀਦੀ ਸਮਾਗਮ ਵਿਚ ਪੁੱਜੀਆਂ ਸਮੂਹ ਸਿੱਖ ਜਥੇਬੰਦੀਆਂ ਤੇ ਸੰਗਤਾਂ ਦਾ ਧੰਨਵਾਦ ਕੀਤਾ। ਉਨਾਂ ਕਿਹਾ ਕਿ 6 ਜੂਨ 1984 ਦਾ ਦਿਹਾੜਾ ਅਤਿ ਭਾਵੁਕ ਤੇ ਕੌਮੀ ਪੀੜਾ ਨਾਲ ਜੁੜਿਆ ਹੋਣ ਕਰਕੇ ਸਮੁੱਚੀ ਕੌਮ ਲਈ ਕਦੇ ਨਾ-ਭੁੱਲਣਯੋਗ ਹੈ।
ਦੂਸਰੇ ਪਾਸੇ ਇਸ ਭਾਵਨਾਤਮਕ ਸਮੇਂ ’ਤੇ ਮਾਹੌਲ ਖ਼ਰਾਬ ਕਰਨ ਵਾਲੇ ਲੋਕਾਂ ਨੂੰ ਆੜੇ ਹੱਥੀਂ ਲੈਂਦਿਆਂ ਲੌਂਗੋਵਾਲ ਨੇ ਕਿਹਾ ਕਿ ਅਜਿਹਾ ਕਰਕੇ ਇਹ ਲੋਕ ਜਿਥੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਮਾਣ ਮਰਯਾਦਾ ਨੂੰ ਢਾਅ ਲਗਾਉਂਦੇ ਹਨ, ਉਥੇ ਹੀ ਸਿੱਖ ਕੌਮ ਦੀ ਪ੍ਰਤੀਨਿਧ ਸੰਸਥਾ ਸ਼੍ਰੋਮਣੀ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧਾਂ ਵਿਚ ਵੀ ਖਲਲ ਪਾਉਂਦੇ ਹਨ। ਉਨ੍ਹਾਂ ਕਿਹਾ ਕਿ ਇਸ ਵਾਰ ਵੀ ਕੁਝ ਲੋਕਾਂ ਨੇ ਜਾਣ-ਬੁੱਝ ਕੇ ਮਾਹੌਲ ਖ਼ਰਾਬ ਕਰਨ ਦਾ ਯਤਨ ਕੀਤਾ ਹੈ, ਜਿਨ੍ਹਾਂ ਵਿਚ ਕੁੱਝ ਲੋਕ ਫੜ੍ਹੇ ਵੀ ਗਏ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਹਰ ਸਾਲ ਅਜਿਹੇ ਲੋਕਾਂ ਨੂੰ ਫੜ੍ਹ ਕੇ ਪੁਲਿਸ ਹਵਾਲੇ ਕੀਤਾ ਜਾਂਦਾ ਹੈ, ਪਰ ਦੁੱਖ ਦੀ ਗੱਲ ਹੈ ਕਿ ਅਜਿਹੇ ਲੋਕਾਂ ਪਿੱਛੇ ਕਿਹੜੀਆਂ ਸ਼ਕਤੀਆਂ ਕੰਮ ਕਰਦੀਆਂ ਹਨ, ਉਨ੍ਹਾਂ ਨੂੰ ਸਾਹਮਣੇ ਲਿਆਉਣ ਤੋਂ ਗੁਰੇਜ਼ ਕੀਤਾ ਜਾਂਦਾ ਹੈ।ਸ਼੍ਰੋਮਣੀ ਕਮੇਟੀ ਵੱਲੋਂ ਸ਼ਹੀਦੀ ਸਮਾਗਮ ਦੌਰਾਨ ਫੜ੍ਹ ਕੇ ਪੁਲਿਸ ਹਵਾਲੇ ਕੀਤੇ ਗਏ ਦੋ ਵਿਅਕਤੀ ਸਿਰੋਂ ਮੋਨੇ ਸਨ ਅਤੇ ਇਨ੍ਹਾਂ ਨੇ ਪੀਲੇ ਰੰਗ ਦੇ ਪਟਕੇ ਬੰਨ੍ਹੇ ਹੋਏ ਸਨ।
Check Also
ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਸਬੰਧੀ 18 ਫ਼ਰਵਰੀ ਨੂੰ ਅੰਮ੍ਰਿਤਸਰ ਅਤੇ 19-20 ਨੂੰ ਹੋਣਗੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਮਾਗਮ
ਅੰਮ੍ਰਿਤਸਰ, 30 ਅਕਤੂਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਰਵਿਦਾਸ ਜੀ ਦੀ …
Punjab Post Daily Online Newspaper & Print Media