Wednesday, November 4, 2026

ਮੀਰੀ-ਪੀਰੀ ਦੇ ਮਾਲਕ ਦਾ ਗੁਰਿਆਈ ਦਿਵਸ 7 ਜੂਨ ਨੂੰ

ਅੰਮ੍ਰਿਤਸਰ, 6 ਜੂਨ (ਪੰਜਾਬ ਪੋਸਟ- ਗੁਰਪ੍ਰ੍ਰੀਤ ਸਿੰਘ) – ਮੀਰੀ-ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਗੁਰਿਆਈ ਦਿਵਸ ਭਲਕੇ Hargobind Ji7 ਜੂਨ ਨੂੰ ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਮਨਾਇਆ ਜਾਵੇਗਾ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਜਸਵਿੰਦਰ ਸਿੰਘ ਦੀਨਪੁਰ ਨੇ ਦੱਸਿਆ ਕਿ ਛੇਵੇਂ ਪਾਤਸ਼ਾਹ ਜੀ ਦੇ ਗੁਰਿਆਈ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬਿ ਵਿਖੇ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ ਉਪਰੰਤ ਰਾਗੀ, ਢਾਡੀ ਜਥੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਅਤੇ ਗੁਰ-ਇਤਿਹਾਸ ਨਾਲ ਜੋੜਨਗੇ।ਉਨ੍ਹਾਂ ਦੱਸਿਆ ਕਿ ਗੁਰਿਆਈ ਦਿਵਸ ਨੂੰ ਸਮਰਪਿਤ ਸਵੇਰੇ 8.00 ਵਜੇ ਤੋਂ ਲੈ ਕੇ 12.00 ਵਜੇ ਤੀਕ ਜਲੌ ਸਜਾਏ ਜਾਣਗੇ ਅਤੇ ਸ਼ਾਮ ਨੂੰ ਰਹਿਰਾਸ ਦੀ ਸਮਾਪਤੀ ਉਪਰੰਤ ਸੁੰਦਰ ਦੀਪਮਾਲਾ ਤੇ ਆਤਿਸ਼ਬਾਜੀ ਹੋਵੇਗੀ।
ਇਸੇ ਦੌਰਾਨ ਹੀ ਭਲਕੇ 7 ਜੂਨ ਨੂੰ ਸਿੱਖ ਕੌਮ ਦੀ ਪ੍ਰਤੀਨਿਧ ਸੰਸਥਾ ਸ਼੍ਰੋਮਣੀ ਕਮੇਟੀ ਦੇ ਦੂਸਰੇ ਪ੍ਰਧਾਨ, ਪੰਥ ਦੇ ਬੇਤਾਜ ਬਾਦਸ਼ਾਹ ਬਾਬਾ ਖੜਕ ਸਿੰਘ ਦੇ 150ਵੇਂ ਜਨਮ ਦਿਹਾੜੇ ਨੂੰ ਸਮਰਪਿਤ ਗੁ. ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਤੋਂ ਬਾਅਦ ਧਾਰਮਿਕ ਦੀਵਾਨ ਸਜਾਏ ਜਾਣਗੇ।
 

Check Also

ਸਾਹਿਤਕਾਰ ਡਾ. ਗੁਰਵਿੰਦਰ ਅਮਨ ‘ਸੁਰਜੀਤ ਸਿੰਘ ਜੋਬਨ ਸਿਮ੍ਰਿਤੀ ਰਾਸ਼ਟਰੀ ਸਾਹਿਤ ਗੌਰਵ ਸਨਮਾਨ’ ਨਾਲ ਸਨਮਾਨਿਤ

ਰਾਜਪੁਰਾ/ ਦਿੱਲੀ, 3 ਨਵੰਬਰ  (ਪੰਜਾਬ ਪੋਸਟ ਬਿਊਰੋ) – ਅਹਿੰਦੀ ਭਾਸ਼ੀ ਹਿੰਦੀ ਲੇਖਕ ਸੰਘ ਦਿੱਲੀ, ਸਾਹਿਤ …

Leave a Reply