
ਨਵੀਂ ਦਿੱਲੀ, 13 ਅਗਸਤ (ਅੰਮ੍ਰਿਤ ਲਾਲ ਮੰਨਣ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿੱਲੀ ਤੋਂ ਨਾਮਜ਼ਦ ਮੈਂਬਰ ਗੁਰਮਿੰਦਰ ਸਿੰਘ ਮਠਾਰੂ ਨੇ ਅੱਜ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਸਥਿਤ ਗੁਰੂ ਹਰਿਕ੍ਰਿਸ਼ਨ ਪੋਲੀ ਕਲੀਨਿਕ ਦੇ ਚੇਅਰਮੈਨ ਵੱਜੋਂ ਅਹੁਦਾ ਸੰਭਾਲਿਆ। ਹਸਪਤਾਲ ਨੂੰ ਅਪਗ੍ਰੇਡ ਕਰਨ ਅਤੇ ਲੋੜੀਂਦੀਆਂ ਕਮੀਆਂ ਨੂੰ ਦੂਰ ਕਰਨ ਦਾ ਭਰੋਸਾ ਦਿੰਦੇ ਹੋਏ ਮਠਾਰੂ ਨੇ ਇਸ ਸੇਵਾ ਨੂੰ ਸੌਂਪਣ ਲਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਅਤੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਦਾ ਇਸ ਮੌਕੇ ਧੰਨਵਾਦ ਵੀ ਕੀਤਾ। ਦਿੱਲੀ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ., ਸੀਨੀਅਰ ਮੀਤ ਪ੍ਰਧਾਨ ਰਵਿੰਦਰ ਸਿੰਘ ਖੁਰਾਨਾ, ਦਿੱਲੀ ਕਮੇਟੀ ਮੈਂਬਰ ਪਰਮਜੀਤ ਸਿੰਘ ਚੰਢੋਕ, ਹਰਦੇਵ ਸਿੰਘ ਧਨੋਆ, ਮੋਤੀ ਨਗਰ ਤੋਂ ਭਾਜਪਾ ਵਿਧਾਇਕ ਸੁਭਾਸ਼ ਸਚਦੇਵਾ, ਨਿਗਮ ਪਾਰਸ਼ਦ ਬੀਬੀ ਉਸ਼ਾ ਮੈਹਤਾ, ਰਾਜਕੁਮਾਰ ਲਾਂਬਾ ਅਤੇ ਅਕਾਲੀ ਆਗੂ ਹਰਚਰਣ ਸਿੰਘ ਗੁਲਸ਼ਨ ਜਗਜੀਤ ਸਿੰਘ ਰੀਹਲ ਅਤੇ ਕਰਨਦੀਪ ਸਿੰਘ ਰਿਆਤ ਨੇ ਫੁੱਲਾਂ ਦਾ ਗੁਲਦਸਤਾ ਦੇ ਕੇ ਮਠਾਰੂ ਨੂੰ ਵਧਾਈ ਦਿੱਤੀ।
Punjab Post Daily Online Newspaper & Print Media