ਨਵੀਂ ਦਿੱਲੀ, 13 ਅਗਸਤ (ਅੰਮ੍ਰਿਤ ਲਾਲ ਮੰਨਣ)- ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਤਿਲਕ ਨਗਰ ਵਿਖੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਬੜੀ ਹੀ ਸ਼ਰਧਾ ਤੇ ਭਾਵਨਾ ਨਾਲ ਮਨਾਇਆ ਗਿਆ। ਸਕੂਲ ਦੇ ਵਿਦਿਆਰਥੀਆਂ ਵੱਲੋਂ ਸਹਿਜ ਪਾਠ ਦੇ ਭੋਗ ਪਾਉਣ ਉਪਰੰਤ ਗੁਰਬਾਣੀ ਕੀਰਤਨ, ਕਵੀਤਾ ਪਾਠ ਅਤੇ ਕੁੜੀਆਂ ਨੂੰ ਮੁੰਡਿਆਂ ਦੇ ਬਰਾਬਰ ਤਵੱਜੋ ਦੇਣ ਲਈ ਗੁਰੂ ਸਾਹਿਬ ਦਾ ਸੁਨੇਹਾ ਚੇਤੇ ਕਰਵਾਇਆ ਗਿਆ। ਸਕੂਲ ਦੇ ਚੇਅਰਮੈਨ ਇੰਦਰਜੀਤ ਸਿੰਘ ਮੌਂਟੀ ਤੇ ਮੈਨੇਜਰ ਜਗਦੀਪ ਸਿੰਘ ਕਾਹਲੋ ਨੇ ਇਸ ਮੌਕੇ ਆਏ ਪੱਤਵੰਤੇ ਸੱਜਣਾ ਦਾ ਸਵਾਗਤ ਕਰਦੇ ਹੋਏ ਸਕੂਲ ਦੀਆਂ ਕਾਰਗੁਜ਼ਾਰੀਆਂ ਤੇ ਰੋਸ਼ਨੀ ਪਾਈ। ਅਕਾਲੀ ਦਲ ਦੇ ਸੀਨੀਅਰ ਆਗੂ ਉਂਕਾਰ ਸਿੰਘ ਥਾਪਰ ਨੇ ਇਸ ਮੌਕੇ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਜੀਵਨ ਬਾਰੇ ਬੱਚਿਆਂ ਨੂੰ ਜਾਣੂੰ ਕਰਵਾਇਆ।
ਭਾਜਪਾ ਦੇ ਸਥਾਨਕ ਆਗੂ ਰਾਜੀਵ ਬਬੱਰ ਤੇ ਯਸ਼ਪਾਲ ਆਰਿਯਾ ਨੇ ਇਸ ਮੌਕੇ ਵਿਦਿਆਰਥੀਆਂ ਨਾਲ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਦੀ ਵਧਾਈ ਸਾਂਝੀ ਕੀਤੀ। ਦਿੱਲੀ ਕਮੇਟੀ ਮੈਂਬਰ ਚਮਨ ਸਿੰਘ ਤੇ ਗੁਰਬਚਨ ਸਿੰਘ ਚੀਮਾ ਨੇ ਵੀ ਇਸ ਮੌਕੇ ਹਾਜਰੀ ਭਰੀ। ਸਕੂਲ ਪ੍ਰਿੰਸੀਪਲ ਬੀਬੀ ਮੀਤ ਕਮਲ ਗ੍ਰੋਵਰ ਵੱਲੋਂ ਆਏ ਹੋਏ ਮਹਿਮਾਨਾ ਦਾ ਸਵਾਗਤ ਕਰਨ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।
Check Also
ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ
ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …