Tuesday, June 16, 2026

ਪੰਜਾਬੀ ਰਾਈਟਰਜ਼ ਕੋਆਪਰੇਟਿਵ ਸੋਸਾਇਟੀ ਦੀ ਚੋਣ 10 ਜੂਨ ਨੂੰ

Dr Bikram Singh Ghumanਅੰਮ੍ਰਿਤਸਰ, 7 ਜੂਨ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਕੋਆਪਰੇਟਿਵ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਪੰਜਾਬੀ ਰਾਈਟਰਜ਼ ਕੋਆਪਰੇਟਿਵ ਸੋਸਾਇਟੀ ਲਿਮਟਿਡ ਲੁਧਿਆਣਾ/ ਅੰਮ੍ਰਿਤਸਰ ਬੋਰਡ ਆਫ ਡਾਇਰੈਕਟਰਜ਼ ਦੀ ਚੋਣ 10 ਜੂਨ ਦਿਨ ਐਤਵਾਰ ਨੂੰ ਪੰਜਾਬੀ ਭਵਨ ,ਭਾਰਤ ਨਗਰ ਚੌਕ ਲੁਧਿਆਣਾ ਵਿਖੇ ਹੋਵੇਗੀ।ਸੋਸਾਇਟੀ ਦੇ ਪ੍ਰਧਾਨ ਡਾ. ਬਿਕਰਮ ਸਿੰਘ ਘੁੰਮਣ ਨੇ ਪ੍ਰੈਸ ਨੂੰ ਜਾਰੀ ਇਕ ਬਿਆਨ ਵਿਚ ਕਿਹਾ ਕਿ ਹਾਜਰੀ ਆਮ ਅਜਲਾਸ ਦਾ ਸਮਾਂ ਸਵੇਰੇ 10.00 ਤੋਂ 12.00 ਵਜੇ ਤੱਕ ਹੋਵੇਗਾ।ਨਾਮਜ਼ਦਗੀ ਪੱਤਰ ਦਾਖਲ ਕਰਨ ਦਾ ਸਮਾਂ ਦੁਪਹਿਰ 12.00 ਤੋਂ 12.30 ਵਜੇ ਤੱਕ ਹੋਵੇਗਾ।ਉਹ ਮੈਂਬਰ ਹੀ ਚੋਣ ਪ੍ਰਕਿਰਿਆ ਵਿਚ ਹਿੱਸਾ ਲੈ ਸਕਣਗੇ ਜੋ ਸਵੇਰੇ 12.00 ਵਜੇ ਤੱਕ ਆਮ ਇਜਲਾਸ ਵਿਚ ਹਾਜ਼ਰੀ ਲਵਾ ਲੈਣਗੇ ।ਇਸ ਲਈ ਹਰ ਮੈਂਬਰ ਦਾ 12.00 ਤੋਂ ਪਹਿਲਾਂ ਪਹਿਲਾਂ ਇਕੱਤਰਤਾ ਵਿਚ ਹਾਜ਼ਰ ਹੋਣਾ ਬਹੁਤ ਜਰੂਰੀ ਹੈ।ਚੋਣ ਪ੍ਰੋਗਰਾਮ ਸਾਰੇ ਮੈਂਬਰਾਂ ਨੂੰ ਪਹਿਲਾਂ ਹੀ ਰਜਿਦਟਰਡ ਡਾਕ ਰਾਹੀਂ ਭੇਜਿਆ ਜਾ ਚੁੱਕਾ ਹੈ।ਫਿਰ ਵੀ ਜੇ ਕਿਸੇ ਮੈਂਬਰ ਨੇ ਵਧੇਰੇ ਜਾਣਕਾਰੀ ਲੈਣੀ ਹੋਵੇ ਤਾਂ ਉਹ ਉਨ੍ਹਾਂ ਨਾਲ ਉਨ੍ਹਾਂ ਦੇ ਮੋਬਾਇਲ ਨੰਬਰ 09815126942 ਜਾਂ ਡਾ. ਚਰਨਜੀਤ ਸਿੰਘ ਗੁਮਟਾਲਾ ਨਾਲ ਉਨ੍ਹਾਂ ਦੇ ਮੋਬਾਇਲ ਨੰਬਰ  9417533060 `ਤੇ ਸੰਪਰਕ ਕਰ ਸਕਦਾ ਹੈ।
 

Check Also

ਮਿਉਂਸਿਪਲ ਕਾਰਪੋਰੇਸ਼ਨ ਵਲੋਂ ਸੈਲੀਬ੍ਰੇਸ਼ਨ ਮਾਲ ਤੋਂ ਚੌਂਕ ਤੱਕ ਗੈਰ-ਕਾਨੂੰਨੀ ਸੰਡੇ ਬਜ਼ਾਰ ਖਿਲਾਫ਼ ਕਾਰਵਾਈ

ਅੰਮ੍ਰਿਤਸਰ, 15 ਜੂਨ (ਜਗਦੀਪ ਸਿੰਘ) – ਮਿਉਂਸਿਪਲ ਕਾਰਪੋਰੇਸ਼ਨ ਅੰਮ੍ਰਿਤਸਰ ਵੱਲੋਂ ਸੈਲੀਬ੍ਰੇਸ਼ਨ ਮਾਲ ਤੋਂ ਚੌਂਕ ਤੱਕ …

Leave a Reply