ਦਿੱਲੀ, 7 ਜੂਨ (ਪੰਜਾਬ ਪੋਸਟ ਬਿਊਰੋ) – ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਸ਼੍ਰੀ ਯੋਗੀ ਆਦਿੱਤਯਨਾਥ ਨੇ ਕੱਲ੍ਹ ਸ਼ਾਮ ਵੀਡੀਓ ਕਾਨਫਰੰਸਿੰਗ ਰਾਹੀਂ ਸਾਰੇ ਜ਼ਿਲ੍ਹਾ ਅਧਿਕਾਰੀਆਂ ਨਾਲ ਸਵੱਛ ਭਾਰਤ ਮਿਸ਼ਨ ਗ੍ਰਾਮੀਣ (ਐਸ.ਬੀ.ਐਮ-ਜੀ) ਦੀ ਪ੍ਰਗਤੀ ਦੀ ਸਮੀਖਿਆ ਕੀਤੀ।ਇਸ ਵਿੱਚ ਕੇਂਦਰੀ ਪੇਯਜਲ ਅਤੇ ਸਵੱਛਤਾ ਸਕੱਤਰ, ਉੱਤਰ ਪ੍ਰਦੇਸ਼ ਦੇ ਮੁੱਖ ਸਕੱਤਰ ਅਤੇ ਰਾਜ ਦੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।
ਮੁੱਖ ਮੰਤਰੀ ਯੋਗੀ ਆਦਿੱਤਯਨਾਥ ਨੇ ਰਾਸ਼ਟਰੀ ਪੱਧਰ `ਤੇ 2 ਅਕਤੂਬਰ 2019 ਦੀ ਸਮਾਂ ਸੀਮਾ ਤੋਂ ਪਹਿਲਾਂ 2 ਅਕਤੂਬਰ 2018 ਤੱਕ ਰਾਜ ਵਿੱਚ ਖੁੱਲ੍ਹੇ ‘ਚ ਪਖ਼ਾਨੇ ਜਾਣ ਤੋਂ ਮੁਕਤ ਹੋਣ ਦਾ ਟੀਚਾ ਪ੍ਰਾਪਤ ਕਰਨ ਦੀ ਪ੍ਰਤੀਬੱਧਤਾ ਦੁਹਰਾਈ।ਉਨ੍ਹਾਂ ਨੇ ਇਸ ਨੂੰ ਕੇਵਲ ਇੱਕ ਸਰਕਾਰੀ ਪ੍ਰੋਗਰਾਮ ਦੀ ਥਾਂ ਜਨ ਅੰਦੋਲਨ ਬਣਾਉਣ ‘ਤੇ ਜ਼ੋਰ ਦਿੱਤਾ।ਉਨ੍ਹਾਂ ਕਿਹਾ ਕਿ ਇਸ ਦਿਸ਼ਾ ਵਿੱਚ ਸਮਾਜ ਦੇ ਸਾਰੇ ਵਰਗਾਂ ਨੂੰ ਸ਼ਾਮਲ ਕਰਨ ਵਾਲੇ ਜ਼ਿਲ੍ਹਿਆਂ ਨੇ ਸ੍ਰੇਸ਼ਠ ਪ੍ਰਦਰਸ਼ਨ ਕੀਤਾ ਹੈ। ਉਨ੍ਹਾਂ ਨੇ ਸਾਰੇ ਜ਼ਿਲ੍ਹਾ ਅਧਿਕਾਰੀਆਂ ਨੂੰ ਇਸ ਦੀ ਜ਼ਿੰਮੇਵਾਰੀ ਲੈਣ ਦਾ ਸੱਦਾ ਦਿੰਦਿਆਂ ਉਨ੍ਹਾਂ ਤੋਂ ਸਮਾਜ ਦੇ ਸਾਰੇ ਵਰਗਾਂ ਨੂੰ ਇਸ ਵਿੱਚ ਸ਼ਾਮਲ ਕਰਨ ਅਤੇ ਪ੍ਰੋਗਰਾਮ ਦੀ ਪ੍ਰਗਤੀ ਦੀ ਵਿਅਕਤੀਗਤ ਤੌਰ ‘ਤੇ ਸਮੀਖਿਆ ਕਰਨ ਲਈ ਘੱਟ ਤੋਂ ਘੱਟ ਇੱਕ ਘੰਟਾ ਰੋਜ਼ ਲਗਾਉਣ ਲਈ ਕਿਹਾ।
ਯੋਗੀ ਆਦਿੱਤਯਨਾਥ ਨੇ ਸਾਰੇ ਜ਼ਿਲ੍ਹਾ ਅਧਿਕਾਰੀਆਂ ਨਾਲ ਸ਼ੋਸ਼ਲ ਮੀਡੀਆ ਦਾ ਲਾਭ ਉਠਾ ਕੇ ਜ਼ਮੀਨੀ ਪੱਧਰ ‘ਤੇ ਲਾਗੂ ਕਰਨ ਦੀ ਬਿਹਤਰ ਨਿਗਰਾਨੀ ਕਰਨ ਨੂੰ ਕਿਹਾ।ਇਸ ਦੇ ਨਾਲ ਹੀ ਕਾਰਜ ਦੀ ਗੁਣਵਤਾ `ਤੇ ਧਿਆਨ ਕੇਂਦਰਿਤ ਕਰਨ ਅਤੇ ਸਵੱਛਾਗ੍ਰਹੀ ਅਤੇ ਰਾਜ ਮਿਸਤਰੀ ਨੂੰ ਨਿਯਮਿਤ ਸਮੇਂ ‘ਤੇ ਭੁਗਤਾਨ ਕਰਨ ਲਈ ਕਿਹਾ।
ਉੱਤਰ ਪ੍ਰਦੇਸ਼ ਨੇ ਸਿਰਫ਼ 6 ਮਹੀਨਿਆਂ ਵਿੱਚ ਮਹੱਤਵਪੂਰਨ ਪ੍ਰਗਤੀ ਕੀਤੀ ਹੈ ਅਤੇ ਰਾਜ ਦੇ 28 ਹਜ਼ਾਰ ਤੋਂ ਅਧਿਕ ਪਿੰਡਾਂ ਨੂੰ ਖੁਲ੍ਹੇ ਵਿੱਚ ਪਖ਼ਾਨੇ ਜਾਣ ਤੋਂ ਮੁਕਤ ਐਲਾਨਿਆ ਗਿਆ ਹੈ।ਰਾਸ਼ਟਰੀ ਪੱਧਰ ‘ਤੇ ਸਵੱਛਤਾ ਕਾਰਜ ਸਾਲ 2014 ਵਿੱਚ 39% ਤੋਂ ਵਧਕੇ ਲਗਭਗ 85% ਹੋ ਗਿਆ ਹੈ ਅਤੇ 3.75 ਲੱਖ ਪਿੰਡ, 389 ਜ਼ਿਲ੍ਹੇ, 13 ਰਾਜ ਅਤੇ 4 ਕੇਂਦਰੀ ਸ਼ਾਸਤ ਪ੍ਰਦੇਸ਼ਾਂ ਨੂੰ ਪਹਿਲਾਂ ਹੀ ਖੁੱਲ੍ਹੇ ਵਿੱਚ ਪਖ਼ਾਨੇ ਜਾਣ ਤੋਂ ਮੁਕਤ ਐਲਾਨਿਆ ਗਿਆ ਹੈ।
Check Also
ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ
ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …
Punjab Post Daily Online Newspaper & Print Media